ਪੰਜਾਬ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਨੂੰ ਦਿੱਤਾ ਜਾਵੇਗਾ ਦੀਵਾਲੀ ਦਾ ਤੋਹਫ਼ਾ : ਹਰਜੋਤ ਬੈਂਸ

Thursday, Sep 15, 2022 - 11:31 PM (IST)

ਪੰਜਾਬ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਨੂੰ ਦਿੱਤਾ ਜਾਵੇਗਾ ਦੀਵਾਲੀ ਦਾ ਤੋਹਫ਼ਾ : ਹਰਜੋਤ ਬੈਂਸ

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਕਿਹਾ ਕਿ ਪਿਕਟਸ ਸੁਸਾਇਟੀ ਅਧੀਨ ਕੰਮ ਕਰਦੇ ਰੈਗੂਲਰ ਕੰਪਿਊਟਰ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪੂਰਾ ਕਰਦੇ ਹੋਏ ਦੀਵਾਲੀ ਦਾ ਤੋਹਫ਼ਾ ਦਿੱਤਾ ਜਾਵੇਗਾ। ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਪੰਜਾਬ ਸੂਬੇ ’ਚ ਮੌਜੂਦਾ ਸਮੇਂ 6640 ਕੰਪਿਊਟਰ ਅਧਿਆਪਕ ਸੇਵਾ ਨਿਭਾ ਰਹੇ ਹਨ, ਜਿਨ੍ਹਾਂ ਦੀਆਂ ਸੇਵਾਵਾਂ ਨੂੰ ਸੂਬਾ ਸਰਕਾਰ ਵੱਲੋਂ 2011 ’ਚ ਰੈਗੂਲਰ ਕਰ ਦਿੱਤਾ ਗਿਆ ਸੀ।

ਇਹ ਖ਼ਬਰ ਵੀ ਪੜ੍ਹੋ : ਜਲੰਧਰ ਦੀ ਚਰਚ ’ਚ ਹੋਈ ਬੱਚੀ ਦੀ ਮੌਤ ਦਾ ਮਾਮਲਾ ਭਖਣ ਮਗਰੋਂ ਮੀਡੀਆ ਸਾਹਮਣੇ ਆਇਆ ਪਾਦਰੀ, ਦਿੱਤੀ ਸਫ਼ਾਈ

ਉਨ੍ਹਾਂ ਕਿਹਾ ਕਿ ਕੰਪਿਊਟਰ ਅਧਿਆਪਕਾਂ ਦੀਆਂ ਕੁਝ ਬਹੁਤ ਹੀ ਜਾਇਜ਼ ਮੰਗਾਂ ਉਨ੍ਹਾਂ ਦੇ ਧਿਆਨ ’ਚ ਆਈਆਂ ਸਨ, ਜਿਸ ਸਬੰਧੀ ਉਨ੍ਹਾਂ ਨੇ ਇਕ ਅਰਧ ਸਰਕਾਰੀ ਪੱਤਰ ਪੰਜਾਬ ਸੂਬੇ ਦੇ ਵਿੱਤ ਮੰਤਰੀ ਨੂੰ ਲਿਖਿਆ ਹੈ, ਜਿਸ ’ਚ ਕੰਪਿਊਟਰ ਅਧਿਆਪਕਾਂ ਦੀਆਂ ਲੰਬਿਤ ਮੰਗਾਂ ਨੂੰ ਜਲਦ ਪੂਰਾ ਕਰਨ ਦੀ ਸਿਫ਼ਾਰਿਸ਼ ਕੀਤੀ ਗਈ ਹੈ। ਬੈਂਸ ਨੇ ਦੱਸਿਆ ਕਿ ਕੰਪਿਊਟਰ ਅਧਿਆਪਕਾਂ ਦੀਆਂ ਮੁੱਖ ਮੰਗਾਂ ’ਚ ਸੀ. ਐੱਸ. ਆਰ. ਰੂਲਜ਼ ਨੂੰ ਲਾਗੂ ਕਰਵਾਉਣਾ ਅਤੇ 6ਵੇਂ ਤਨਖਾਹ ਕਮਿਸ਼ਨ ਦੇ ਲਾਭ ਦੇਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਭਲਾਈ ਲਈ ਵਚਨਬੱਧ ਹੈ ਅਤੇ ਅਧਿਆਪਕ ਦਿਵਸ ਦੇ ਮੌਕੇ ’ਤੇ 8736 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਪੱਕਾ ਕਰਕੇ ਇਸ ਗੱਲ ਦਾ ਪ੍ਰਮਾਣ ਵੀ ਦਿੱਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਮੁੜ ਉਸਾਰੀ, ਮਜੀਠੀਆ ਸਣੇ ਕਈ ਆਗੂਆਂ ਨੂੰ ਮਿਲੀਆਂ ਅਹਿਮ ਜ਼ਿੰਮੇਵਾਰੀਆਂ   


author

Manoj

Content Editor

Related News