ਪੰਜਾਬ ਸਰਕਾਰ ਦੇਵੇਗੀ ਕਰਜ਼ਾ, ਇਸ ਤਰ੍ਹਾਂ ਆਸਾਨੀ ਨਾਲ ਕਰੋ ਅਪਲਾਈ
Saturday, May 03, 2025 - 12:13 PM (IST)

ਚੰਡੀਗੜ੍ਹ : ਪੰਜਾਬ ਦੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿਚ ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ 2024-25 ਦੌਰਾਨ 7 ਕਰੋੜ ਰੁਪਏ ਦੇ ਕਰਜ਼ੇ ਜਾਰੀ ਕੀਤੇ ਗਏ ਹਨ। ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ ਅਧਿਕਾਰਤਾ ਮੰਤਰੀ ਨੇ ਕਿਹਾ ਕਿ ਬੈਕਫਿੰਕੋ ਵੱਲੋਂ ਵੱਖ-ਵੱਖ ਸਕੀਮਾਂ ਰਾਹੀਂ ਹੁਣ ਤੱਕ 248 ਲਾਭਪਾਤਰੀਆਂ ਨੂੰ ਕਰਜ਼ਾ ਦਿੱਤਾ ਗਿਆ ਹੈ, ਜਿਸ ਨਾਲ ਉਹ ਆਪਣਾ ਰੁਜ਼ਗਾਰ ਜਾਂ ਕਾਰੋਬਾਰ ਸ਼ੁਰੂ ਕਰਕੇ ਆਪਣੇ ਪਰਿਵਾਰ ਦੀ ਆਮਦਨ ਵਧਾ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ ਅਲਰਟ, ਤੂਫਾਨ ਦੇ ਨਾਲ ਪਵੇਗਾ ਤੇਜ਼ ਮੀਂਹ
ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਪੱਛੜੇ ਅਤੇ ਘੱਟ ਗਿਣਤੀ ਵਰਗਾਂ ਨੂੰ ਆਰਥਿਕ, ਸਮਾਜਿਕ ਤੇ ਸਿੱਖਿਆ ਖੇਤਰ ਵਿਚ ਅੱਗੇ ਲਿਆਂਦਾ ਜਾਵੇ ਤਾਂ ਜੋ ਉਹ ਵੀ ਮੁੱਖ ਧਾਰਾ ਵਿਚ ਸ਼ਾਮਲ ਹੋ ਸਕਣ। ਉਨ੍ਹਾਂ ਦੱਸਿਆ ਕਿ 18 ਤੋਂ 55 ਸਾਲ ਦੀ ਉਮਰ ਵਾਲਾ ਕੋਈ ਵੀ ਵਿਅਕਤੀ, ਜਿਸ ਦੀ ਸਾਲਾਨਾ ਆਮਦਨ 3 ਲੱਖ ਰੁਪਏ ਤੱਕ ਹੋਵੇ, ਉਹ ਸਵੈ-ਰੁਜ਼ਗਾਰ, ਉੱਚੇਰੀ ਸਿੱਖਿਆ ਜਾਂ ਹੋਰ ਲੋੜਾਂ ਲਈ ਕਰਜ਼ਾ ਲੈ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਬੋਰਡ ਨੇ ਕੀਤਾ ਵੱਡਾ ਐਲਾਨ
ਸੂਬਾ ਸਰਕਾਰ ਵੱਲੋਂ ਪਿੱਛੜੇ ਅਤੇ ਘੱਟ ਗਿਣਤੀ ਵਰਗਾਂ ਦੀ ਤਰੱਕੀ ਲਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ, ਜੋ ਪੰਜਾਬ ਨੂੰ ਖੁਸ਼ਹਾਲ ਅਤੇ ਰੰਗਲਾ ਬਣਾਉਣ ਵੱਲ ਇਕ ਵਧੀਆ ਕਦਮ ਹੈ। ਅੰਤ ਵਿਚ, ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਵੀ ਲੋੜਵੰਦ ਪੱਛੜੀਆਂ ਜਾਂ ਘੱਟ ਗਿਣਤੀ ਵਰਗਾਂ ਨਾਲ ਸੰਬੰਧਤ ਵਿਅਕਤੀਆਂ ਨੂੰ ਇਸ ਸਕੀਮ ਦਾ ਲਾਭ ਲੈਣਾ ਹੋਵੇ, ਉਹ ਆਪਣਾ ਨਜ਼ਦੀਕੀ ਸਮਾਜਿਕ ਨਿਆਂ ਵਿਭਾਗ ਜਾਂ ਬੈਕਫਿੰਕੋ ਦਫ਼ਤਰ ਸੰਪਰਕ ਕਰਨ। ਵਧੇਰੇ ਜਾਣਕਾਰੀ ਲਈ ਵਿਭਾਗ ਦੀ ਵੈੱਬਸਾਈਟ www.backfinco.punjab.gov.in 'ਤੇ ਵੀ ਜਾ ਸਕਦੇ ਹਨ।
ਇਹ ਵੀ ਪੜ੍ਹੋ : ਬਿਜਲੀ ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਆਖੀਰ ਲਿਆ ਗਿਆ ਇਹ ਵੱਡਾ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e