ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਲਈ ਬਣੀ ਮਦਦਗਾਰ

Monday, Sep 23, 2024 - 02:19 PM (IST)

ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਲਈ ਬਣੀ ਮਦਦਗਾਰ

ਜਲੰਧਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਸ਼ਹੀਦਾਂ ਦੇ ਪਰਿਵਾਰਾਂ ਲਈ ਮਦਦਗਾਰ ਪੱਧਰ ਤੇ ਕਈ ਵੱਡੇ ਕਦਮ ਚੁੱਕੇ ਹਨ। ਸ਼ਹੀਦਾਂ ਦੀ ਬੇਮਿਸਾਲ ਕੁਰਬਾਨੀ ਨੂੰ ਮੰਨਦੇ ਹੋਏ ਸਰਕਾਰ ਨੇ ਉਨ੍ਹਾਂ ਦੇ ਪਰਿਵਾਰਾਂ ਲਈ ਵਿੱਤੀ ਸਹਾਇਤਾ, ਮੁਫ਼ਤ ਸਿੱਖਿਆ ਅਤੇ ਨੌਕਰੀਆਂ ਦਾ ਪ੍ਰਬੰਧ ਕੀਤਾ ਹੈ। ਇਸ ਤੋਂ ਇਲਾਵਾ ਸ਼ਹੀਦਾਂ ਦੇ ਪਰਿਵਾਰ ਨੂੰ ਆਰਥਿਕ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ, ਜੋ ਕਿ ਸਰਕਾਰ ਦੇ ਸਮਰਪਣ ਅਤੇ ਸੇਵਾ ਭਾਵਨਾਵਾਂ ਨੂੰ ਦਰਸਾਉਂਦੀ ਹੈ।

ਇਸੇ ਵਿਚਾਲੇ ਸ਼ਹੀਦ ਹਰਸਿਮਰਨ ਸਿੰਘ ਦੇ ਪਿਤਾ ਨਿਰਮਲ ਸਿੰਘ ਅਤੇ ਭਰਾ ਦਵਿੰਦਰ ਸਿੰਘ ਵਾਸੀ ਪਿੰਡ ਧੂਰੀ (ਸੰਗਰੂਰ) ਨੇ ਦੱਸਿਆ ਕਿ ਹਰਸਿਮਰਨ ਸਿੰਘ ਮੇਰਾ ਛੋਟਾ ਭਰਾ ਸੀ, ਜੋ ਕਿ ਸ਼ਹੀਦ ਹੋ ਗਿਆ ਹੈ। ਪਿਤਾ ਨਿਰਮਲ ਸਿੰਘ ਨੇ ਦੱਸਿਆ ਕਿ ਸਾਡਾ ਪੁੱਤਰ ਘਰ ਛੁੱਟੀ ਕੱਟ ਕੇ ਗਿਆ ਸੀ, ਰੋਜ਼ਾਨਾ ਸਾਡੇ ਨਾਲ ਗੱਲ ਕਰਦਾ ਸੀ। ਉਨ੍ਹਾਂ ਦੱਸਿਆ ਕਿ ਇਕ ਦਿਨ ਮੇਰੀ ਸਿਹਤ ਖ਼ਰਾਬ ਹੋ ਗਈ ਸੀ, ਇਸ ਦੌਰਾਨ ਜਦੋਂ ਪੁੱਤ ਨਾਲ ਗੱਲ ਹੋਈ ਤਾਂ ਉਹ ਮੈਨੂੰ ਕਹਿਣ ਲੱਗਾ ਕਿ ਮੈਂ ਛੁੱਟੀ ਲੈ ਕੇ ਘਰ ਆ ਜਾਵਾਂ ਤਾਂ ਇਸ 'ਤੇ ਮੈਂ ਉਸ ਨੂੰ ਮਨਾ ਕਰ ਦਿੱਤਾ ਕਿ ਮੈਂ ਠੀਕ ਹਾਂ ਪਰ ਬਾਅਦ 'ਚ ਸ਼ਾਮ ਤੱਕ ਉਸ ਦਾ ਕੋਈ ਫੋਨ ਨਹੀਂ ਆਇਆ। 

PunjabKesari

ਇਸ ਤੋਂ ਬਾਅਦ ਅਗਲੇ ਦਿਨ ਫੋਨ ਆਇਆ ਕਿ ਹਰਸਿਮਰਨ ਸਿੰਘ ਦੇ ਡਿਊਟੀ ਦੌਰਾਨ ਸਿਰ 'ਚ ਗੋਲੀ ਲੱਗੀ ਹੈ ਅਤੇ ਉਹ ਸ਼ਹੀਦੀ ਪਾ ਗਏ ਹਨ। ਉਨ੍ਹਾਂ ਦੱਸਿਆ ਕਿ 24 ਅਕਤੂਬਰ 2023 ਨੂੰ ਹਰਸਿਮਰਨ ਦਾ ਜਨਮਦਿਨ ਸੀ ਅਤੇ 25 ਤਾਰੀਖ ਦੀ ਰਾਤ ਨੂੰ ਉਹ ਸ਼ਹੀਦ ਹੋ ਗਏ ਅਤੇ 26 ਤਾਰੀਖ ਸਵੇਰੇ ਸਾਨੂੰ ਇਸ ਬਾਰੇ ਸੂਚਨਾ ਦਿੱਤੀ ਗਈ। ਇਸ ਤੋਂ ਬਾਅਦ 28 ਅਕਤੂਬਰ 2023 ਨੂੰ ਪੁੱਤ ਦੀ ਮ੍ਰਿਤਕ ਦੇਹ ਪਿੰਡ ਪਹੁੰਚੀ। ਉਨ੍ਹਾਂ ਦੱਸਿਆ ਕਿ ਸਾਡੇ ਪਰਿਵਾਰ 'ਚੋਂ ਹਰਸਿਮਰਨ ਸਿੰਘ ਤੀਸਰੀ ਪੀੜੀ ਸੀ, ਜੋ ਦੇਸ਼ ਦੀ ਰੱਖਿਆ ਕਰ ਰਿਹਾ ਸੀ।

ਸ਼ਹੀਦ ਹਰਸਿਮਰਨ ਸਿੰਘ ਦੇ ਪਿਤਾ ਨੇ ਦੱਸਿਆ ਕਿ ਇਸ ਹਾਦਸੇ ਮਗਰੋਂ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਸਾਡੇ ਘਰ ਪਹੁੰਚੇ ਅਤੇ ਦੁਖ ਪ੍ਰਗਟਾਵਾ ਕੀਤਾ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਸ਼ਹੀਦ ਹਰਸਿਮਰਨ ਸਿੰਘ ਦੀ ਮਾਤਾ ਅਤੇ ਮੈਨੂੰ ਆਰਥਿਕ ਸਹਾਇਤਾ ਲਈ 1 ਕਰੋੜ ਰੁਪਏ ਦਾ ਚੈੱਕ ਭੇਟ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਸਰਕਾਰ ਦਾ ਬਹੁਤ ਧੰਨਵਾਦੀ ਹਾਂ। 


author

Shivani Bassan

Content Editor

Related News