ਪੰਜਾਬ ਸਰਕਾਰ ਨੇ ਨਿੱਜੀ ਹਸਪਤਾਲਾਂ ਨੂੰ ਵੈਕਸੀਨ ਵੇਚਣ ਦਾ ਫੈਸਲਾ ਲਿਆ ਵਾਪਸ

Friday, Jun 04, 2021 - 08:52 PM (IST)

ਪੰਜਾਬ ਸਰਕਾਰ ਨੇ ਨਿੱਜੀ ਹਸਪਤਾਲਾਂ ਨੂੰ ਵੈਕਸੀਨ ਵੇਚਣ ਦਾ ਫੈਸਲਾ ਲਿਆ ਵਾਪਸ

ਚੰਡੀਗੜ੍ਹ - ਕੋਰੋਨਾ ਸੰਕਟ ਵਿਚਾਲੇ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਨਿੱਜੀ ਹਸਪਤਾਲਾਂ ਨੂੰ ਵੈਕਸੀਨ ਵੇਚਣ ਦਾ ਫੈਸਲਾ ਵਾਪਸ ਲੈ ਲਿਆ ਹੈ। ਹੁਣ ਪੰਜਾਬ ਵਿੱਚ ਨਿੱਜੀ ਹਸਪਤਾਲਾਂ ਨੂੰ ਵੈਕਸੀਨ ਨਹੀਂ ਦਿੱਤੀ ਜਾਵੇਗੀ। ਵਿਰੋਧੀ ਧਿਰ ਵੱਲੋਂ ਕਾਫ਼ੀ ਹੰਗਾਮਾ ਹੋਇਆ ਸੀ, ਜਿਸ ਤੋਂ ਬਾਅਦ ਸੂਬੇ ਦੀ ਕਾਂਗਰਸ ਸਰਕਾਰ ਨੇ ਇਹ ਫੈਸਲਾ ਲਿਆ ਹੈ। ਪੰਜਾਬ ਦੇ ਸਿਹਤ ਮੰਤਰੀ ਨੇ ਕਿਹਾ ਕਿ ਜੋ ਵੈਕਸੀਨ ਹੁਣ ਤੱਕ ਪ੍ਰਾਈਵੇਟ ਹਸਪਤਾਲਾਂ ਨੂੰ ਦਿੱਤੀ ਗਈ ਹੈ, ਉਸ ਦਾ ਖ਼ਰਚਾ ਕੱਟਣ ਤੋਂ ਬਾਅਦ ਜੋ ਵਾਧੂ ਅਮਾਉਂਟ ਲਿਆ ਗਿਆ ਹੈ ਉਸ ਨੂੰ ਵੀ ਵਾਪਸ ਕੀਤਾ ਜਾਵੇਗਾ।

ਦੱਸ ਦਈਏ ਕਿ ਪੰਜਾਬ ਵਿੱਚ ਹੁਣ ਤੱਕ 48 ਲੱਖ ਲੋਕਾਂ ਨੂੰ ਵੈਕਸੀਨ ਦੀ ਡੋਜ਼ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਵਿਰੋਧੀ ਧਿਰ ਦੇ ਦੋਸ਼ਾਂ 'ਤੇ ਪੰਜਾਬ ਸਰਕਾਰ ਵਿੱਚ ਸਿਹਤ ਮੰਤਰੀ ਬੀ.ਐੱਸ. ਸਿੱਧੂ ਨੇ ਕਿਹਾ ਸੀ ਕਿ ਉਹ ਇਸ ਨੂੰ ਲੈ ਕੇ ਜਾਂਚ ਬਿਠਾਉਣਗੇ ਅਤੇ ਨਿੱਜੀ ਤੌਰ 'ਤੇ ਮਾਮਲੇ ਦੀ ਜਾਂਚ ਕਰਣਗੇ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Inder Prajapati

Content Editor

Related News