GMADA ''ਚ ED ਦੀ ਰੇਡ: ਪੰਜਾਬ ਸਰਕਾਰ ਨੇ ਹਾਈ ਕੋਰਟ ਤੋਂ ਵਾਪਸ ਲਈ ਪਟੀਸ਼ਨ

Thursday, Sep 24, 2026 - 08:15 PM (IST)

GMADA ''ਚ ED ਦੀ ਰੇਡ: ਪੰਜਾਬ ਸਰਕਾਰ ਨੇ ਹਾਈ ਕੋਰਟ ਤੋਂ ਵਾਪਸ ਲਈ ਪਟੀਸ਼ਨ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA) ਦੇ ਹੈੱਡਕੁਆਰਟਰ ਵਿਖੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਕਾਰਵਾਈ ਵਿਰੁੱਧ ਦਾਇਰ ਕੀਤੀ ਗਈ 'ਹੇਬੀਅਸ ਕਾਰਪਸ' (Habeas Corpus) ਪਟੀਸ਼ਨ ਵਾਪਸ ਲੈਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਈ ਕੋਰਟ ਦੇ ਜਸਟਿਸ ਸੰਜੇ ਵਸ਼ਿਸ਼ਠ ਦੇ ਬੈਂਚ ਸਾਹਮਣੇ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਵਿਕਰਮ ਚੌਧਰੀ ਨੇ ਅਦਾਲਤ ਨੂੰ ਦੱਸਿਆ ਕਿ ਈ.ਡੀ. ਦੀ ਤਲਾਸ਼ੀ ਮੁਹਿੰਮ ਪੂਰੀ ਹੋ ਚੁੱਕੀ ਹੈ ਤੇ ਜਿਨ੍ਹਾਂ ਅਧਿਕਾਰੀਆਂ ਨੂੰ ਹਿਰਾਸਤ ਵਿੱਚ ਰੱਖਣ ਦਾ ਦੋਸ਼ ਲਗਾਇਆ ਗਿਆ ਸੀ, ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ। 
ਜ਼ਿਕਰਯੋਗ ਹੈ ਕਿ ਅਦਾਲਤ ਦੇ 23 ਸਤੰਬਰ ਦੇ ਹੁਕਮਾਂ ਤੋਂ ਬਾਅਦ ਰਜਿਸਟਰਾਰ ਰੈਂਕ ਦੇ ਵਾਰੰਟ ਅਫ਼ਸਰ ਰਾਜਨ ਨੰਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਤੜਕੇ ਕਰੀਬ 2:50 ਵਜੇ GMADA ਦਫ਼ਤਰ ਪਹੁੰਚੇ। ਉਨ੍ਹਾਂ ਦੇ ਨਾਲ ਚੰਡੀਗੜ੍ਹ ਅਤੇ ਮੋਹਾਲੀ ਪੁਲਸ ਦੇ ਅਧਿਕਾਰੀ ਅਤੇ ਪੰਜਾਬ ਦੇ ਵਧੀਕ ਐਡਵੋਕੇਟ ਜਨਰਲ ਫੈਰੀ ਸੋਫਤ ਵੀ ਮੌਜੂਦ ਸਨ। ਵਾਰੰਟ ਅਫ਼ਸਰ ਨੇ ਹਾਈ ਕੋਰਟ ਦੇ ਪਿਛਲੇ ਹੁਕਮਾਂ ਵਿੱਚ ਨਾਮਜ਼ਦ ਅਧਿਕਾਰੀਆਂ ਨਾਲ ਵੱਖਰੇ ਤੌਰ 'ਤੇ ਗੱਲਬਾਤ ਕੀਤੀ।
 


author

Shubam Kumar

Content Editor

Related News