ਕੌਮਾਂਤਰੀ ਮਹਿਲਾ ਦਿਵਸ ਮੌਕੇ ਪੰਜਾਬ ਸਰਕਾਰ ਦਾ ਵੱਡਾ ਕਦਮ

Saturday, Mar 08, 2025 - 12:03 PM (IST)

ਕੌਮਾਂਤਰੀ ਮਹਿਲਾ ਦਿਵਸ ਮੌਕੇ ਪੰਜਾਬ ਸਰਕਾਰ ਦਾ ਵੱਡਾ ਕਦਮ

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਸਰਕਾਰ ਵੱਲੋਂ ਅੱਜ ਕੌਮਾਂਤਰੀ ਮਹਿਲਾ ਦਿਵਸ ਮੌਕੇ ਪ੍ਰਿੰਸੀਪਲਾਂ ਨੂੰ ਟ੍ਰੇਨਿੰਗ ਲੈਣ ਲਈ ਸਿੰਗਾਪੁਰ ਰਵਾਨਾ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਪ੍ਰਿੰਸੀਪਲਾਂ ਨੂੰ ਰਵਾਨਾ ਕੀਤਾ ਗਿਆ। ਇਸ ਬੈਚ ਵਿਚ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲ ਸ਼ਾਮਲ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਕੌਮਾਂਤਰੀ ਮਹਿਲਾ ਦਿਵਸ ਹੈ ਤੇ ਟ੍ਰੇਨਿੰਗ ਲਈ ਸਿੰਗਾਪੁਰ ਜਾਣ ਵਾਲੇ ਪ੍ਰਿੰਸੀਪਲਾਂ ਦੇ ਬੈਚ ਵਿਚ ਵੀ ਜ਼ਿਆਦਾਤਰ ਔਰਤਾਂ ਹੀ ਹਨ। 

ਇਹ ਖ਼ਬਰ ਵੀ ਪੜ੍ਹੋ - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਹਟਾਏ ਜਾਣ 'ਤੇ CM ਮਾਨ ਦਾ ਵੱਡਾ ਬਿਆਨ

ਪ੍ਰਿੰਸੀਪਲਾਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਵੇਲੇ ਸਭ ਤੋਂ ਪਹਿਲਾਂ ਚੰਗੀ ਸਿੱਖਿਆ ਦੀ ਹੀ ਗਾਰੰਟੀ ਦਿੱਤੀ ਸੀ। ਇਸੇ ਤਹਿਤ ਪੰਜਾਬ ਵਿਚ ਸਿੱਖਿਆ ਕ੍ਰਾਂਤੀ ਜਾਰੀ ਹੈ। ਪਹਿਲਾਂ ਵੀ ਅਧਿਆਪਕਾਂ ਦੇ 6 ਬੈਚ ਫਿਨਲੈਂਡ, ਸਿੰਗਾਪੁਰ, ਅਹਿਮਦਾਬਾਦ ਤੋਂ ਸਿਖਲਾਈ ਲੈ ਕੇ ਆ ਚੁੱਕੇ ਹਨ, ਜੋ ਉੱਥੋਂ ਹਾਸਲ ਕੀਤੇ ਤਜ਼ਰਬਿਆਂ ਨਾਲ ਸਿੱਖਿਆ ਦਾ ਮਿਆਰ ਉੱਚਾ ਚੁੱਕ ਰਹੇ ਹਨ। ਅੱਜ 7ਵਾਂ ਬੈਚ ਟ੍ਰੇਨਿੰਗ ਵਾਸੇਤ ਸਿੰਗਾਪੁਰ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਸਮਾਜ ਦੇ ਨਿਰਮਾਤਾ ਮੰਨਿਆ ਜਾਂਦਾ ਹੈ। ਅਸੀਂ ਆਸ ਕਰਦੇ ਹਾਂ ਇਹ ਸਭ ਅਜਿਹੇ ਵਿਦਿਆਰਥੀ ਤਿਆਰ ਕਰਨਗੇ, ਜੋ ਦੇਸ਼ ਦੀ ਤਰੱਕੀ ਵਿਚ ਆਪਣਾ ਹਿੱਸਾ ਪਾਉਣਗੇ। ਉਨ੍ਹਾਂ ਆਸ ਜਤਾਈ ਕਿ ਇਹ ਅਧਿਆਪਕ ਸਰਕਾਰ ਅਤੇ ਲੱਖਾਂ ਪਰਿਵਾਰਾਂ ਦੀਆਂ ਉਮੀਦਾਂ 'ਤੇ ਪੂਰੇ ਉਤਰਣਗੇ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਨੇ ਬਸਪਾ 'ਚੋਂ ਆਏ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

CM ਮਾਨ ਨੇ ਕਿਹਾ ਕਿ ਇਨ੍ਹਾਂ ਪ੍ਰਿੰਸੀਪਲਾਂ ਦਾ ਟੂਰ 7 ਦਿਨ ਦਾ ਹੈ ਤੇ ਇਹ 16 ਮਾਰਚ ਨੂੰ ਵਾਪਸ ਆਉਣਗੇ। ਉਨ੍ਹਾਂ ਕਿਹਾ ਕਿ ਇਸ ਵਾਰ ਇਨ੍ਹਾਂ ਅਧਿਆਪਕਾਂ ਦੀ ਇਸ ਵਾਰ ਦੀ ਹੋਲੀ ਸਿੰਗਾਪੁਰ ਵਿਚ ਹੋਵੇਗੀ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦਾ ਇਕ ਬੈਚ ਦੀਵਾਲੀ ਦੇ ਨੇੜੇ ਫ਼ਿਨਲੈਂਡ ਗਿਆ ਸੀ। ਉਦੋਂ ਮੈਂ ਉਨ੍ਹਾਂ ਨੂੰ ਆਖ਼ਿਆ ਸੀ ਕਿ ਤੁਸੀਂ ਦੀਵਾਲੀਆਂ ਤਾਂ ਬਹੁਤ ਮਨਾਈਆਂ ਹੋਣਗੀਆਂ, ਪਰ ਜਿਹੜੀ ਦੀਵਾਲੀ ਇਸ ਵਾਰ ਮਿੱਸ ਹੋ ਰਹੀ ਹੈ, ਇਹ ਤੁਹਾਨੂੰ ਸਾਰੀ ਉਮਰ ਯਾਦ ਰਹੇਗੀ। ਇਸੇ ਤਰ੍ਹਾਂ ਇਸ ਬੈਚ ਵਿਚ ਸਿੰਗਾਪੁਰ ਜਾ ਰਹੇ ਪ੍ਰਿੰਸੀਪਲ ਉੱਥੇ ਹੀ ਹੋਲੀ ਮਨਾਉਣਗੇ। ਆਸ ਹੈ ਕਿ ਇਹ ਉੱਥੋਂ ਵਿੱਦਿਆ ਦੇ ਰੰਗ ਲੈ ਕੇ ਆਉਣਗੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News