ਪ੍ਰਸ਼ਾਸਨ ਨੇ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਾਉਣ ਲਈ ਕੱਸੀ ਕਮਰ

Wednesday, Aug 22, 2018 - 04:22 PM (IST)

ਪ੍ਰਸ਼ਾਸਨ ਨੇ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਾਉਣ ਲਈ ਕੱਸੀ ਕਮਰ

ਮੋਹਾਲੀ (ਨਿਆਮੀਆਂ) : ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰ ਰਹੀ ਹੈ ਤੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਾਉਣ 'ਚ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤਾ ਗਿਆ 'ਘਰ-ਘਰ ਰੋਜ਼ਗਾਰ' ਪੋਰਟਲ ਅਹਿਮ ਭੂਮਿਕਾ ਨਿਭਾਵੇਗਾ। ਇਸ ਪੋਰਟਲ ਦਾ ਪੂਰਾ ਲਾਹਾ ਲੈਣ ਲਈ ਬੇਰੋਜ਼ਗਾਰਾਂ ਵਲੋਂ ਇਸ ਪੋਰਟਲ 'ਤੇ ਰਜਿਸਟ੍ਰੇਸ਼ਨ ਕਰਵਾਈ ਜਾਣੀ ਲਾਜ਼ਮੀ ਹੈ।

ਜ਼ਿਲੇ ਦੇ ਬੇਰੋਜ਼ਗਾਰਾਂ ਨੂੰ ਇਸ ਪੋਰਟਲ 'ਤੇ ਰਜਿਸਟ੍ਰੇਸ਼ਨ ਕਰਾਉਣ ਤੇ ਸਮਾਜ 'ਚ ਕਿਰਤ ਸੱਭਿਆਚਾਰ ਪੈਦਾ ਕਰਨ ਲਈ ਜ਼ਿਲਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ 'ਚ ਰੋਜ਼ਗਾਰ ਉਤਪਤੀ ਤੇ 'ਘਰ-ਘਰ ਰੋਜ਼ਗਾਰ' ਸਕੀਮ ਸਬੰਧੀ ਜ਼ਿਲੇ ਦੇ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਉਨਾਂ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਉਹ ਬੇਰੋਜ਼ਗਾਰ ਨੌਜਵਾਨਾਂ ਦੀ ਪਛਾਣ ਤੇ ਉਨ੍ਹਾਂ ਦੀ ਪੋਰਟਲ 'ਤੇ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਡਟ ਕੇ ਕੰਮ ਕਰਨ।


Related News