ਪੰਜਾਬ ਦੇ ਰਾਜਪਾਲ ਨੇ ਸਰਕਾਰੀ ਹੈਲੀਕਾਪਟਰ ਦੀ ਵਰਤੋਂ ਕੀਤੀ ਬੰਦ, ਜਹਾਜ਼ ਰਾਹੀਂ ਪੁੱਜੇ ਸ਼੍ਰੀਨਗਰ

Wednesday, Jun 28, 2023 - 03:42 PM (IST)

ਪੰਜਾਬ ਦੇ ਰਾਜਪਾਲ ਨੇ ਸਰਕਾਰੀ ਹੈਲੀਕਾਪਟਰ ਦੀ ਵਰਤੋਂ ਕੀਤੀ ਬੰਦ, ਜਹਾਜ਼ ਰਾਹੀਂ ਪੁੱਜੇ ਸ਼੍ਰੀਨਗਰ

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਸਰਕਾਰ ਦੇ ਹੈਲੀਕਾਪਟਰ ਦੀ ਵਰਤੋਂ ਕਰਨੀ ਬੰਦ ਕਰ ਦਿੱਤੀ ਹੈ। ਉਨ੍ਹਾਂ ਨੇ ਸ਼੍ਰੀਨਗਰ ਕਿਸੇ ਪ੍ਰੋਗਰਾਮ 'ਚ ਹਿੱਸਾ ਲੈਣ ਜਾਣਾ ਸੀ ਤਾਂ ਉਹ ਰੈਗੂਲਰ ਫਲਾਈਟ ਰਾਹੀਂ ਸ਼੍ਰੀਨਗਰ ਪੁੱਜੇ।

ਇਹ ਵੀ ਪੜ੍ਹੋ : ਮਾਲੀ ਸੰਕਟ 'ਚ ਘਿਰੀ ਪੰਜਾਬ ਸਰਕਾਰ ਨੂੰ ਹੁਣ ਕੇਂਦਰ ਤੋਂ ਆਸ, ਜਾਣੋ ਪੂਰਾ ਮਾਮਲਾ

ਦੱਸਣਯੋਗ ਹੈ ਕਿ ਬੀਤੇ ਦਿਨੀਂ ਵਿਧਾਨ ਸਭਾ 'ਚ ਮੁੱਖ ਮੰਤਰੀ ਮਾਨ ਨੇ ਕਿਹਾ ਸੀ ਕਿ ਰਾਜਪਾਲ ਪੰਜਾਬ ਸਰਕਾਰ ਦੇ ਹੈਲੀਕਾਪਟਰ ਦੀ ਵਰਤੋਂ ਕਰਦੇ ਹਨ ਅਤੇ ਉਨ੍ਹਾਂ ਨੂੰ ਹੀ ਗਲਤ ਕਹਿੰਦੇ ਹਨ ਤਾਂ ਇਸ ਤੋਂ ਬਾਅਦ ਰਾਜਪਾਲ ਨੇ ਐਲਾਨ ਕੀਤਾ ਸੀ ਕਿ ਉਹ ਸਰਕਾਰੀ ਹੈਲੀਕਾਪਟਰ ਦੀ ਕਦੇ ਵਰਤੋਂ ਨਹੀਂ ਕਰਨਗੇ।

ਇਹ ਵੀ ਪੜ੍ਹੋ : ਗਰਮੀਆਂ ਦੀਆਂ ਛੁੱਟੀਆਂ ਖ਼ਤਮ ਹੋਣ 'ਚ ਰਹਿ ਗਏ ਥੋੜ੍ਹੇ ਦਿਨ, ਸਕੂਲਾਂ ਨੂੰ ਜਾਰੀ ਹੋਏ ਖ਼ਾਸ ਹੁਕਮ

ਰਾਜਪਾਲ ਨਾਰਥ ਕਲਚਰ ਸੈਂਟਰ ਦੇ ਚੇਅਰਮੈਨ ਵੀ ਹਨ। ਇਸੇ ਸੈਂਟਰ ਦੇ ਪ੍ਰੋਗਰਾਮ 'ਚ ਉਹ ਹਿੱਸਾ ਲੈਣ ਲਈ ਚੰਡੀਗੜ੍ਹ ਤੋਂ ਸ਼੍ਰੀਨਗਰ ਜਾਣ ਵਾਲੀ ਰੈਗੂਲਰ ਫਲਾਈਟ ਰਾਹੀਂ ਰਵਾਨਾ ਹੋਏ ਸਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਦੌਰਾਨ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ 'ਚ ਰਾਜਪਾਲ ਵੱਲੋਂ ਦੌਰੇ ਕੀਤੇ ਜਾਣੇ ਹਨ ਤਾਂ ਉਹ ਸੜਕੀ ਮਾਰਗ ਰਾਹੀਂ ਹੀ ਇਨ੍ਹਾਂ ਜ਼ਿਲ੍ਹਿਆਂ 'ਚ ਜਾਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News