ਜਲੰਧਰ ਪਹੁੰਚੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਬੋਲੇ, PM ਮੋਦੀ ਜਿੰਨਾਂ ਕਿਸਾਨਾਂ ਲਈ ਕੋਈ ਸਮਰਪਿਤ ਨਹੀਂ

02/26/2024 5:38:37 PM

ਜਲੰਧਰ (ਗੁਲਸ਼ਨ)- ਪੰਜਾਬ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅੱਜ ਜਲੰਧਰ ਦੇ ਦੌਰੇ 'ਤੇ ਰਹੇ। ਦਰਅਸਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਦੇ ਪੁਨਰ ਵਿਕਾਸ ਤੋਂ ਇਲਾਵਾ ਅੰਮ੍ਰਿਤ ਭਾਰਤ ਯੋਜਨਾ ਤਹਿਤ 554 ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਕਈ ਥਾਵਾਂ 'ਤੇ ਇਸ ਦਾ ਸਿੱਧਾ ਪ੍ਰਸਾਰਣ ਵੀ ਵਿਖਾਇਆ ਗਿਆ। ਇਸੇ ਲੜੀ ਤਹਿਤ ਅੱਜ ਜਲੰਧਰ ਵਿਖੇ ਰੇਲਵੇ ਸਟੇਸ਼ਨ 'ਤੇ ਵੀ ਸੂਬਾ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ, ਜਿੱਥੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਰੀਬ 20 ਮਿੰਟ ਤਕ ਭਾਸ਼ਣ ਦਿੱਤਾ।  ਰਾਸ਼ਟਰੀ ਗੀਤ ਦੌਰਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਡੀ. ਆਰ. ਐੱਮ. ਸੰਜੇ ਸਾਹੂ, ਡਿਪਟੀ ਵਿਸ਼ੇਸ਼ ਸਾਰੰਗਲ ਹਾਜ਼ਰ ਸਨ। 

ਇਹ ਵੀ ਪੜ੍ਹੋ: ਗਰਮੀਆਂ ਦੇ ਸੀਜ਼ਨ ਦੌਰਾਨ ਬਿਜਲੀ ਦੀ ਹੁਣ ਨਹੀਂ ਆਵੇਗੀ ਦਿੱਕਤ, ਪਾਵਰਕਾਮ ਕਰ ਰਿਹਾ ਇਹ ਤਿਆਰੀ

ਇਸ ਦੌਰਾਨ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ਼ ਕਰਦੇ ਹੋਏ ਕਿਹਾ ਕਿ ਕਿਸਾਨਾਂ ਲਈ ਪੀ.ਐੱਮ. ਮੋਦੀ ਜਿੰਨਾ ਕੋਈ ਵੀ ਸਮਰਪਿਤ ਨਹੀਂ ਹੈ। ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਭਾਰਤ ਨੂੰ ਪ੍ਰਧਾਨ ਮੰਤਰੀ ਦੇ ਰੂਪ ਵਿਚ ਵਰਦਾਨ ਮਿਲਿਆ ਹੈ। ਅਸੀਂ ਕਲਪਨਾ ਨਹੀਂ ਕਰ ਸਕਦੇ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਨੀ ਤੇਜ਼ੀ ਨਾਲ ਵਿਕਾਸ ਕਰ ਦਿੱਤਾ ਹੈ। ਦੇਸ਼ ਨੂੰ ਇਕ-ਇਕ ਵਾਰ ਵਿਚ 40-40 ਹਜ਼ਾਰ ਕਰੋੜ ਦੀ ਸੌਗਾਤ ਦਿੱਤੀ ਗਈ ਹੈ। ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਧੰਨਵਾਦੀ ਹਾਂ, ਜਿਨ੍ਹਾਂ ਨੇ ਪੂਰੇ ਦੇਸ਼ ਨੂੰ ਅੱਜ 41 ਹਜ਼ਾਰ ਕਰੋੜ ਰੁਪਏ ਦੀ ਸੌਗਾਤ ਦਿੱਤੀ ਹੈ। ਕੇਂਦਰ ਸਰਕਾਰ ਹਮੇਸ਼ਾ ਪੰਜਾਬ ਨੂੰ ਡਿਵੈੱਲਪਮੈਂਟ ਕਰਨ ਵਿਚ ਅੱਗੇ ਰਹੀ ਹੈ। 

ਉਨ੍ਹਾਂ ਕਿਹਾ ਕਿ ਜਲੰਧਰ ਰੇਲਵੇ ਸਟੇਸ਼ਨ ਭਾਰਤ ਦੇ ਵਿਕਸਿਤ ਰੇਲਵੇ ਸਟੇਸ਼ਨਾਂ ਵਿਚੋਂ ਇਕ ਹੋਵੇਗਾ। ਭਾਰਤੀ ਰੇਲਵੇ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੰਦੇ ਭਾਰਤ ਵਰਗੀ ਟਰੇਨ ਦੀ ਸੌਗਾਤ ਦਿੱਤੀ,ਜੋਕਿ ਅੱਜ ਭਾਰਤ ਦੇ ਹਰ ਕੋਨੇ ਵਿਚ ਚੱਲ ਰਹੀ ਹੈ। ਪੰਜਾਬ ਤੋਂ ਕੁਝ ਹੀ ਘੰਟਿਆਂ ਵਿਚ ਅਸੀਂ ਵੰਦੇ ਭਾਰਤ ਦੀ ਮਦਦ ਨਾਲ ਕਿਤੇ ਵੀ ਜਾ ਸਕਦੇ ਹਾਂ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਪੰਜਾਬ ਦੇ ਵਿਕਾਸ ਨੂੰ ਵੇਖ ਕੇ ਮੇਰੀਆਂ ਅੱਖਾਂ ਖੁੱਲ੍ਹੀਆਂ ਰਹਿ ਗਈਆਂ ਹਨ। ਜਲਦੀ ਹੀ ਭਾਰਤ ਵਿਚ ਜਾਪਾਨ ਦੀ ਬੁਲੇਟ ਟਰੇਨ ਚੱਲੇਗੀ। ਇਹ ਸਿਰਫ਼ ਮੋਦੀ ਦੀ ਅਗਵਾਈ ਵਿਚ ਹੀ ਸੰਭਵ ਹੋ ਸਕਿਆ ਹੈ। ਉਨ੍ਹਾਂ ਕਿਹਾ ਕਿ ਮੈਂ ਚਾਰ ਸੂਬਿਆਂ ਦਾ ਗਵਰਨਰ ਰਿਹਾ ਹਾਂ ਪਰ ਪੰਜਾਬ ਵਰਗਾ ਪਿਆਰ ਅਤੇ ਪੰਜਾਬ ਵਰਗੇ ਲੋਕ ਕਿਤੇ ਨਹੀਂ ਮਿਲੇ। ਪੰਜਾਬੀ ਵੱਡੇ ਦਿਲ ਦੇ ਲੋਕ ਹੈ। ਹਰ ਵਾਰ ਉਨ੍ਹਾਂ ਨੇ ਬਾਜ਼ੀ ਮਾਰੀ ਹੈ। 

ਇਹ ਵੀ ਪੜ੍ਹੋ: ਬਿਨ੍ਹਾਂ ਡਰਾਈਵਰ ਤੇ ਗਾਰਡ ਦੇ 80 ਦੀ ਰਫ਼ਤਾਰ ਨਾਲ ਪਟੜੀ 'ਤੇ ਦੌੜੀ ਟਰੇਨ, ਪੰਜਾਬ 'ਚ ਟਲਿਆ ਵੱਡਾ ਟਰੇਨ ਹਾਦਸਾ

ਉਥੇ ਹੀ, ਦੂਜੇ ਪਾਸੇ ਰਾਜਪਾਲ ਪੁਰੋਹਿਤ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੇ ਪਹੁੰਚਣ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਸੁਰੱਖਿਆ ਦੀ ਕਮਾਨ ਆਪਣੇ ਹੱਥਾਂ ਵਿਚ ਲੈ ਲਈ। ਸਟੇਸ਼ਨ ਦੇ ਬਾਹਰ ਬੈਰੀਕੇਡਿੰਗ ਕੀਤੀ ਗਈ ਸੀ। ਸੁਰੱਖਿਆ ਦੇ ਮੱਦੇਨਜ਼ਰ ਪੁਲਸ ਫੋਰਸ ਵੀ ਤਾਇਨਾਤ ਕਰ ਦਿੱਤੀ ਗਈ ਸੀ। ਡਾਗ ਸਕੁਆਡ ਅਤੇ ਬੰਬ ਨਿਰੋਧਕ ਦਸਤੇ ਤੋਂ ਇਲਾਵਾ ਸੁਰੱਖਿਆ ਏਜੰਸੀਆਂ ਵੀ ਚੌਕਸ ਹਨ। ਇਸ ਮੌਕੇ ਦਿੱਲੀ ਪਬਲਿਕ ਸਕੂਲ ਅਤੇ ਜਲੰਧਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

shivani attri

This news is Content Editor shivani attri