ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਦੀ ਵਿਗੜੀ ਸਿਹਤ, PGI ਦਾਖਲ

Thursday, Jul 24, 2025 - 06:14 PM (IST)

ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਦੀ ਵਿਗੜੀ ਸਿਹਤ, PGI ਦਾਖਲ

ਚੰਡੀਗੜ੍ਹ: ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੂੰ ਅਚਾਨਕ PGI ਚੰਡੀਗੜ੍ਹ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ, ਗਵਰਨਰ ਹਾਊਸ 'ਚ ਪੈਰ ਸਲੀਪ ਹੋਣ ਕਾਰਨ ਉਹ ਡਿੱਗ ਪਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ PGI ਲਿਜਾਇਆ ਗਿਆ।

ਇਹ ਵੀ ਪੜ੍ਹੋਪੰਜਾਬ 'ਚ ਕੱਚੇ ਮਕਾਨਾਂ ਵਾਲਿਆਂ ਲਈ ਵੱਡੀ ਖ਼ਬਰ

ਹਾਲਾਂਕਿ ਸਿਹਤ ਸੰਬੰਧੀ ਸਥਿਤੀ ਬਾਰੇ ਅਜੇ ਤਕ ਕੋਈ ਅਧਿਕਾਰਿਕ ਜਾਣਕਾਰੀ ਸਾਹਮਣੇ ਨਹੀਂ ਆਈ, ਪਰ ਉਨ੍ਹਾਂ ਦਾ ਚੈੱਕਅਪ PGI ਦੇ ਸੀਨੀਅਰ ਡਾਕਟਰਾਂ ਦੀ ਨਿਗਰਾਨੀ ਹੇਠ ਕੀਤਾ ਜਾ ਰਿਹਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ PGI ਦੇ ਡਾਇਰੈਕਟਰ ਵੱਲੋਂ ਉਨ੍ਹਾਂ ਦਾ ਹਾਲ ਜਾਣਿਆ ਗਿਆ। ਫਿਲਹਾਲ ਦੱਸ ਦੇਈਏ ਕਿ ਰਾਜਪਾਲ ਦੀ ਹਾਲਤ ਸਥਿਰ ਹੈ।

ਇਹ ਵੀ ਪੜ੍ਹੋਪੰਜਾਬ 'ਚ ਇਕ ਹੋਰ ਅੰਤਰਰਾਸ਼ਟਰੀ ਹਵਾਈ ਅੱਡਾ ਤਿਆਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News