ਫਗਵਾੜਾ ਪਹੁੰਚੇ ਪੰਜਾਬ ਗਵਰਨਰ ਗੁਲਾਬ ਚੰਦ ਕਟਾਰੀਆ, ਸ਼੍ਰੀ ਵਿਸ਼ਵਕਰਮਾ ਮੰਦਿਰ 'ਚ ਹੋਏ ਨਤਮਸਤਕ
Saturday, Sep 20, 2025 - 01:49 PM (IST)

ਫਗਵਾੜਾ ( ਜਲੋਟਾ)- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਫਗਵਾੜਾ ਵਿਖੇ ਸ਼੍ਰੋਮਣੀ ਸ਼੍ਰੀ ਵਿਸ਼ਵਕਰਮਾ ਵਿਖੇ ਮੱਥਾ ਟੇਕਿਆ। ਉਨ੍ਹਾਂ ਮੰਦਿਰ ਵਿਖੇ ਨਤਮਸਤਕ ਹੋਣ ਉਪਰੰਤ ਮੰਦਿਰ ਦੇ ਪ੍ਰਬੰਧਕਾਂ ਤੇ ਕਮੇਟੀ ਦੇ ਅਹੁਦੇਦਾਰਾਂ ਨੂੰ ਸੰਬੋਧਨ ਕਰਦਿਆਂ ਟਰੱਸਟ ਵੱਲੋਂ ਸਮਾਜ ਸੇਵਾ ਅਤੇ ਵਿਸ਼ੇਸ਼ ਕਰਕੇ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ।
ਉਨ੍ਹਾਂ ਕਿਹਾ ਕਿ ਕਿਰਤ ਦੇ ਦੇਵਤਾ ਭਗਵਾਨ ਵਿਸ਼ਵਕਰਮਾ ਵੱਲੋਂ ਦਿੱਤੇ ਗਏ ਸੰਦੇਸ਼ ਅਨੁਸਾਰ ਇਸ ਅਸਥਾਨ ਵੱਲੋਂ ਦਹਾਕਿਆਂ ਤੋਂ ਲੋੜਵੰਦ ਲੋਕਾਂ ਨੂੰ ਬਿਹਰਤਰੀਨ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਜੋ ਕਿ ਸਾਡੇ ਸਮਾਜ ਲਈ ਇਕ ਮਿਸਾਲ ਹੈ । ਟਰੱਸਟ ਦੇ ਪ੍ਰਬੰਧਕਾਂ ਵੱਲੋਂ ਰਾਜਪਾਲ ਕਟਾਰੀਆ ਦਾ ਸਨਮਾਨ ਵੀ ਕੀਤਾ ਗਿਆ।
ਇਹ ਵੀ ਪੜ੍ਹੋ: Punjab: ਮੁੰਡੇ ਦੀ ਵਾਇਰਲ ਹੋਈ ਵੀਡੀਓ ਨੇ ਮਿੰਟਾਂ 'ਚ ਪਾ 'ਤੀਆਂ ਪੁਲਸ ਨੂੰ ਭਾਜੜਾਂ ! ਪਿੰਡ ਵਾਸੀ ਵੀ ਰਹਿ ਗਏ ਵੇਖਦੇ
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਐੱਸ. ਐੱਸ. ਪੀ. ਗੌਰਵ ਤੂਰਾ ਵੱਲੋਂ ਮਾਣਯੋਗ ਰਾਜਪਾਲ ਸ੍ਰੀ ਕਟਾਰੀਆ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਡਾ. ਅਕਸ਼ਿਤਾ ਗੁਪਤਾ , ਐੱਸ. ਡੀ. ਐੱਮ. ਜਸ਼ਨਜੀਤ ਸਿੰਘ , ਐੱਸ. ਪੀ. ਗੁਰਪ੍ਰੀਤ ਸਿੰਘ ਤੇ ਐੱਸ. ਡੀ. ਐੱਮ ਜਸ਼ਨਜੀਤ ਸਿੰਘ ਹਾਜ਼ਰ ਸਨ।
ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਖੁੱਲ੍ਹੇ ਮੰਚ 'ਤੇ ਹੋਇਆ ਕਾਂਗਰਸ 'ਚ ਧੜੇਬੰਦੀ ਦਾ ਧਮਾਕਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8