ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਟਾਂਡਾ ਦੇ ਹੜ੍ਹ ਪ੍ਰਭਾਵਿਤ ਖੇਤਰ ਦਾ ਕੀਤਾ ਦੌਰਾ, ਦਿੱਤਾ ਇਹ ਭਰੋਸਾ
Thursday, Sep 04, 2025 - 12:56 PM (IST)

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ, ਵਰਿੰਦਰ ਪੰਡਿਤ)- ਟਾਂਡਾ ਦੇ ਹੜ੍ਹ ਪ੍ਰਭਾਵਿਤ ਇਲਾਕਾ ਬਿਆਸ ਖੇਤਰ ਦਾ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ 'ਚ ਮੌਜੂਦਾ ਹੜ੍ਹ ਦੇ ਹਾਲਾਤ ਨਾਲ ਨਜਿੱਠਣ ਲਈ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਮਿਲ ਕੇ ਲੋਕਾਂ ਨੂੰ ਇਸ ਔਖੀ ਘੜੀ ਤੋਂ ਕੱਢਣ ਦੇ ਉਪਰਾਲੇ ਕੀਤੇ ਜਾਣਗੇ। ਇਨ੍ਹਾਂ ਦਾ ਪ੍ਰਗਟਾਵਾ ਸ੍ਰੀ ਗੁਲਾਬ ਚੰਦ ਕਟਾਰੀਆ ਰਾਜਪਾਲ ਪੰਜਾਬ ਨੇ ਅੱਜ ਟਾਂਡਾ ਦੇ ਨਾਲ ਲੱਗਦੇ ਬਿਆਸ ਖੇਤਰ ਵਿੱਚ ਹੜ ਪ੍ਰਭਾਵਿਤ ਇਲਾਕੇ ਦਾ ਦੌਰਾ ਕਰਨ ਉਪਰੰਤ ਕੀਤਾ।
ਇਹ ਵੀ ਪੜ੍ਹੋ: ਕਰ ਦਿਓ ਪਿੰਡਾਂ ਨੂੰ ਖਾਲੀ, DC ਵੱਲੋਂ ਹੁਕਮ ਜਾਰੀ, ਡਰਾਉਣ ਲੱਗਾ ਭਾਖੜਾ ਡੈਮ
ਇਸ ਮੌਕੇ ਉਨ੍ਹਾਂ ਨਾਲ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਵਿਧਾਇਕ ਜਸਵੀਰ ਸਿੰਘ ਰਾਜਾ, ਐੱਸ. ਐੱਸ. ਪੀ. ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ, ਐੱਸ. ਡੀ. ਐੱਮ. ਟਾਂਡਾ ਪਰਮਪ੍ਰੀਤ ਸਿੰਘ, ਭਾਜਪਾ ਆਗੂ ਜਵਾਹਰ ਲਾਲ ਖੁਰਾਣਾ, ਸੁਰਿੰਦਰ ਜਾਜਾ, ਸਰਪੰਚ ਗੁਰਪ੍ਰੀਤ ਸਿੰਘ ਮਿਆਣੀ, ਸਰਪੰਚ ਜਸਵੰਤ ਸਿੰਘ ਬਿੱਟੂ, ਚਰਨਜੀਤ ਸਿੰਘ ਚੰਨੀ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ: ਪੰਜਾਬ ਲਈ ਮੁੜ ਵਧਿਆ ਖ਼ਤਰਾ! ਪੌਂਗ ਡੈਮ 'ਚ ਫਿਰ ਵਧਿਆ ਪਾਣੀ, ਲਪੇਟ 'ਚ ਆ ਸਕਦੇ ਨੇ ਕਈ ਪਿੰਡ
ਬਿਆਸ ਦਰਿਆ ਦਾ ਜਾਇਜ਼ਾ ਲੈਣ ਉਪਰੰਤ ਪਾਲ ਗੁਲਾਬ ਚੰਦ ਕਟਾਰੀਆ ਨੇ ਮਿਆਣੀ ਵਿਖੇ ਸਥਾਈ ਤੌਰ 'ਤੇ ਬਣਾਏ ਗਏ ਰਾਹਤ ਕੈਂਪਾਂ ਵਿੱਚ ਰਹਿ ਰਹੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕਰਦੇ ਹੋਏ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਲਦ ਹੀ ਹੜ੍ਹ ਦੇ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਜਾਵੇਗਾ ਅਤੇ ਇਸ ਵਾਸਤੇ ਕੇਂਦਰ ਸਰਕਾਰ ਨੂੰ ਰਾਹਤ ਪੈਕਜ ਦੇਣ ਦੀ ਮੰਗ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਦਾ ਵੀ ਧੰਨਵਾਦ ਕੀਤਾ ਅਤੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਜਲਦ ਹੀ ਔਖਾ ਸਮਾਂ ਟਲ ਜਾਵੇਗਾ। ਇਸ ਮੌਕੇ ਵਿਧਾਇਕ ਜਸਬੀਰ ਸਿੰਘ ਰਾਜਾ ਵੱਲੋਂ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨੂੰ ਪ੍ਰਭਾਵਿਤ ਲੋਕਾਂ ਦੀ ਮਦਦ ਵਾਸਤੇ ਮੰਗ ਪੱਤਰ ਵੀ ਦਿੱਤਾ ਗਿਆ।
ਇਹ ਵੀ ਪੜ੍ਹੋ: ਹੜ੍ਹਾਂ ਦਰਮਿਆਨ ਪੰਜਾਬ ਦੇ ਇਸ ਜ਼ਿਲ੍ਹੇ 'ਚ 2 ਨਵਬੰਰ ਤੱਕ ਲੱਗੀ ਵੱਡੀ ਪਾਬੰਦੀ, ਜਾਰੀ ਹੋਏ ਸਖ਼ਤ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e