ਪੰਜਾਬ ਦੇ ਰਾਜਪਾਲ ਕਟਾਰੀਆ ਵਲੋਂ ਘੱਗਰ ਦਾ ਦੌਰਾ, ਮੀਡੀਆ ਨੂੰ ਦਿੱਤਾ ਵੱਡਾ ਬਿਆਨ

Saturday, Sep 13, 2025 - 04:33 PM (IST)

ਪੰਜਾਬ ਦੇ ਰਾਜਪਾਲ ਕਟਾਰੀਆ ਵਲੋਂ ਘੱਗਰ ਦਾ ਦੌਰਾ, ਮੀਡੀਆ ਨੂੰ ਦਿੱਤਾ ਵੱਡਾ ਬਿਆਨ

ਸੰਗਰੂਰ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਸੰਗਰੂਰ ਵਿਖੇ ਘੱਗਰ ਦੇ ਮਕਰੋੜ ਸਾਹਿਬ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਨੇ ਘੱਗਰ ਦਾ ਦੌਰਾ ਕੀਤਾ, ਉੱਥੇ ਹੀ ਮੀਡੀਆ ਨਾਲ ਗੱਲ ਕਰਦੇ ਹੋਏ ਕਟਾਰੀਆ ਨੇ ਕਿਹਾ ਕਿ ਮੈਂ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਦੋਹਾਂ ਨੂੰ ਬਿਠਾ ਕੇ ਘੱਗਰ ਦੇ ਮਸਲੇ ਦਾ ਹੱਲ ਕਰਵਾਉਣ ਦੀ ਕੋਸ਼ਿਸ਼ ਕਰਾਂਗਾ ਕਿਉਂਕਿ ਅਦਾਲਤਾਂ 'ਚ ਫ਼ੈਸਲੇ ਬਹੁਤ ਲੰਬੇ ਚਲੇ ਜਾਂਦੇ ਹਨ।

ਇਹ ਵੀ ਪੜ੍ਹੋ : ਮੁਫ਼ਤ ਕਣਕ ਲੈਣ ਵਾਲੇ ਰਾਸ਼ਨ ਕਾਰਡ ਧਾਰਕਾਂ ਲਈ ਵੱਡਾ ALERT, 30 ਸਤੰਬਰ ਤੋਂ ਪਹਿਲਾਂ...

ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੂਬੇ ਨੂੰ ਹੜ੍ਹਾਂ ਲਈ ਜਿਹੜਾ 1600 ਕਰੋੜ ਰੁਪਏ ਦਿੱਤਾ ਗਿਆ ਹੈ, ਉਹ ਤਾਂ ਇੱਕ ਸ਼ੁਰੂਆਤੀ ਰਾਸ਼ੀ ਹੈ ਅਤੇ ਆਉਣ ਵਾਲੇ ਸਮੇਂ 'ਚ ਹੋਰ ਪੈਸੇ ਕੇਂਦਰ ਵੱਲੋਂ ਭੇਜੇ ਜਾਣਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਵੀ ਪਤਾ ਹੈ ਕਿ ਇਸ ਸਮੇਂ ਹੜ੍ਹਾਂ ਕਾਰਨ ਪੰਜਾਬ ਦੀ ਹਾਲਤ ਸਭ ਤੋਂ ਜ਼ਿਆਦਾ ਖ਼ਰਾਬ ਹੈ।

ਇਹ ਵੀ ਪੜ੍ਹੋ : ਪੰਜਾਬ 'ਚ CM ਬਦਲਣ ਨੂੰ ਲੈ ਕੇ ਵੱਡੀ ਖ਼ਬਰ, ਮੁੱਖ ਮੰਤਰੀ ਮਾਨ ਨੇ ਖ਼ੁਦ ਹੀ ਦੇ ਦਿੱਤਾ ਜਵਾਬ

ਉਨ੍ਹਾਂ ਕਿਹਾ ਕਿ ਪੰਜਾਬ ਦੇ 7 ਜ਼ਿਲ੍ਹਿਆਂ 'ਚ ਹੜ੍ਹਾਂ ਦੇ ਪਾਣੀ ਨਾਲ ਕਾਫੀ ਜ਼ਿਆਦਾ ਨੁਕਸਾਨ ਹੋਇਆ ਹੈ। ਕਟਾਰੀਆ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ 'ਚ ਘੱਗਰ ਨਾਲ ਤਾਂ ਨਹੀਂ ਪਰ ਮੀਂਹ ਦੇ ਪਾਣੀ ਦੇ ਨਾਲ ਜ਼ਰੂਰ ਲੋਕਾਂ ਦੇ ਘਰਾਂ ਦਾ ਨੁਕਸਾਨ ਹੋਇਆ ਹੈ, ਜਿਸ ਦੀ ਰਿਪੋਰਟ ਸੰਗਰੂਰ ਪ੍ਰਸ਼ਾਸਨ ਦੇ ਵੱਲੋਂ ਇਕੱਠੀ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8 



 


author

Babita

Content Editor

Related News