ਪੰਜਾਬ ਰਾਜਪਾਲ ਨੇ ਕਰਤਾਰਪੁਰ ਕੋਰੀਡੋਰ ਤੋਂ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀ ਕੀਤੀ ਸ਼ੁਰੂਆਤ

Thursday, Apr 03, 2025 - 10:35 AM (IST)

ਪੰਜਾਬ ਰਾਜਪਾਲ ਨੇ ਕਰਤਾਰਪੁਰ ਕੋਰੀਡੋਰ ਤੋਂ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀ ਕੀਤੀ ਸ਼ੁਰੂਆਤ

ਗੁਰਦਾਸਪੁਰ (ਗੁਰਪ੍ਰੀਤ)- ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਵੱਲੋਂ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਤੋਂ ਪੈਦਲ ਯਾਤਰਾ ਦੀ ਸ਼ੁਰੂਆਤ ਕਰ ਸੂਬਾ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦੀ ਅਪੀਲ ਕੀਤੀ । ਪੰਜਾਬ ਦੇ ਦੋ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਅਤੇ ਅੰਮ੍ਰਿਤਸਰ 'ਚ ਇਹ ਪੈਦਲ ਯਾਤਰਾ 5 ਦਿਨ ਚੱਲੇਗੀ। ਉੱਥੇ ਹੀ ਰਾਜਪਾਲ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ 'ਚ ਕਿਹਾ ਕਿ ਉਹ ਖ਼ੁਦ ਪੈਦਲ ਚੱਲਣ ਆਏ ਹਨ ਤਾਂ ਜੋ ਪੰਜਾਬ ਭਰ ਅਤੇ ਦੇਸ਼ ਨੂੰ ਨਸ਼ਾ ਮੁਕਤ ਦਾ ਸੁਨੇਹਾ ਦਿੱਤਾ ਜਾਵੇ।

PunjabKesari

PunjabKesari

PunjabKesari

ਇਹ ਵੀ ਪੜ੍ਹੋ- ਹਾਏ ਓ ਰੱਬਾ: ਚਾਰ ਭੈਣਾਂ ਦੇ ਇਕਲੌਤੇ ਫੌਜੀ ਭਰਾ ਦੀ ਡਿਊਟੀ ਦੌਰਾਨ ਮੌਤ

ਉਨ੍ਹਾਂ ਕਿਹਾ ਕਿ ਪੰਜਾਬ ਰੰਗਲਾ ਪੰਜਾਬ ਉਦੋਂ ਹੀ ਹੋਵੇਗਾ ਜਦ ਨਸ਼ਾ ਮੁਕਤ ਪੰਜਾਬ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ । ਸਿੱਖਾਂ ਦੇ ਦਸ ਗੁਰੂਆਂ ਦੇ ਇਤਿਹਾਸ ਤੇ ਉਨ੍ਹਾਂ ਦੇ ਜੀਵਨ ਵੱਲ ਝਾਤ ਮਾਰੀਏ ਤਾਂ ਬਹੁਤ ਕੁਝ ਸਿੱਖਣ ਨੂੰ ਮਿਲਦਾ ਹੈ। 

PunjabKesari

PunjabKesari

ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਇਸ ਪਿੰਡ ਦੀ ਪੰਚਾਇਤ ਦੇ ਸਖ਼ਤ ਫਰਮਾਨ ਜਾਰੀ, ਲਵ ਮੈਰਿਜ ਕਰਵਾਉਣ ਵਾਲਿਆਂ ਲਈ ਮਤਾ ਪਾਸ

ਉੱਥੇ ਹੀ ਉਨ੍ਹਾਂ ਛੋਟੇ ਸ਼ਹਿਬਜ਼ਾਦਿਆਂ  ਦੀ ਸ਼ਹਾਦਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਅੱਜ ਨੌਜਵਾਨ ਪੀੜੀ ਨੂੰ ਲੋੜ ਹੈ ਉਨ੍ਹਾਂ ਦੇ ਦਿਖਾਏ ਮਾਰਗ 'ਤੇ ਚੱਲਣ ਦੀ ਅਤੇ ਗੁਰਬਾਣੀ ਨਾਲ ਜੁੜਨ ਦੀ ਤਾਂ ਜੋ ਪੰਜਾਬ ਦੀ ਜਵਾਨੀ ਇਸ ਕੋਹੜ ਤੋਂ ਬਚ ਸਕੇ ।ਇਸ ਪੈਦਲ ਯਾਤਰਾ ਵਿੱਚ ਨੌਜਵਾਨ, ਖਿਡਾਰੀਆਂ, ਵਿਦਿਆਰਥੀਆਂ, ਲੇਖਕਾਂ, ਬੁੱਧੀਜੀਵੀਆਂ, ਵੱਖ-ਵੱਖ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ, ਪੰਚਾਇਤੀ ਨੁਮਾਇੰਦਿਆਂ ਦੇ ਨਾਲ ਆਮ ਲੋਕਾਂ ਨੂੰ ਵੀ ਹਿੱਸਾ ਲਿਆ । 

PunjabKesari

ਇਹ ਵੀ ਪੜ੍ਹੋ- ਗੁਰਦਾਸਪੁਰ : ਨਹਿਰ 'ਚੋਂ ਮਿਲੀ ਲਾਲ ਚੂੜੇ ਵਾਲੀ ਕੁੜੀ ਦੀ ਲਾਸ਼, ਪਰਿਵਾਰ ਦਾ ਬਿਆਨ ਸੁਣ ਉੱਡੇ ਹੋਸ਼

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News