ਪੰਜਾਬ ਦੇ ਰਾਜਪਾਲ ਨੇ ਲੁਧਿਆਣਾ ਕੋਰਟ ਕੰਪਲੈਕਸ ''ਚ ਹੋਏ ਬੰਬ ਧਮਾਕੇ ਦੀ ਕੀਤੀ ਸਖ਼ਤ ਨਿੰਦਾ

Thursday, Dec 23, 2021 - 10:12 PM (IST)

ਪੰਜਾਬ ਦੇ ਰਾਜਪਾਲ ਨੇ ਲੁਧਿਆਣਾ ਕੋਰਟ ਕੰਪਲੈਕਸ ''ਚ ਹੋਏ ਬੰਬ ਧਮਾਕੇ ਦੀ ਕੀਤੀ ਸਖ਼ਤ ਨਿੰਦਾ

ਚੰਡੀਗੜ੍ਹ - ਅੱਜ ਬਾਅਦ ਦੁਪਹਿਰ ਕੋਰਟ ਕੰਪਲੈਕਸ ਲੁਧਿਆਣਾ ਵਿੱਚ ਹੋਏ ਬੰਬ ਧਮਾਕੇ ਵਿੱਚ ਇੱਕ ਨਾਗਰਿਕ ਦੇ ਮਾਰੇ ਜਾਣ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਕਿਹਾ, “ਇਹ ਬਹੁਤ ਹੀ ਚਿੰਤਾਜਨਕ ਅਤੇ ਮੰਦਭਾਗੀ ਘਟਨਾ ਹੈ। ਮੈਂ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਦਿਲੀ ਹਮਦਰਦੀ ਪ੍ਰਗਟਉਂਦਾ ਹਾਂ ਅਤੇ ਸਾਰੇ ਜ਼ਖ਼ਮੀਆਂ ਦੇ ਜਲਦ ਠੀਕ ਹੋਣ ਲਈ ਅਰਦਾਸ ਕਰਦਾ ਹਾਂ।”

ਉਨ੍ਹਾਂ ਕਿਹਾ ਕਿ ਮੈਂ ਇਸ ਗ਼ੈਰ-ਮਨੁੱਖੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ ਜਿਸ ਨਾਲ ਸ਼ਹਿਰ ਦੇ ਵਿੱਚੋ-ਵਿੱਚ ਦੋ ਨਾਗਰਿਕਾਂ ਦੀ ਮੌਤ ਹੋਈ ਹੈ। ਉਨ੍ਹਾਂ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਲਈ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਗ਼ੈਰ-ਸਮਾਜਿਕ ਗਤੀਵਿਧੀਆਂ ਨਾਲ ਸੂਬੇ ਦੀ ਸ਼ਾਂਤੀ, ਏਕਤਾ, ਅਖੰਡਤਾ ਅਤੇ ਭਾਈਚਾਰਕ-ਸਾਂਝ ਭੰਗ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਸਜ਼ਾ ਮਿਲਣ ਤੱਕ ਸਾਨੂੰ ਇੱਕ ਦੂਜੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜਨ ਦੀ ਲੋੜ ਹੈ।    

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Inder Prajapati

Content Editor

Related News