ਪੰਜਾਬ ਦੇ ਰਾਜਪਾਲ ਵਲੋਂ ਰਾਸ਼ਟਰਪਤੀ ਨੂੰ ਭੇਜੇ ਜਾਣਗੇ 3 ਬਿੱਲ, CM ਮਾਨ ਨੂੰ ਲਿਖ ਚੁੱਕੇ ਨੇ ਪੱਤਰ
Wednesday, Dec 06, 2023 - 02:55 PM (IST)
ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਸਰਕਾਰ ਦੇ 3 ਬਿੱਲਾਂ ਨੂੰ ਰਿਜ਼ਰਵ ਰੱਖ ਲਿਆ ਹੈ। ਹੁਣ ਰਾਜਪਾਲ ਸੰਵਿਧਾਨ ਦੀ ਧਾਰਾ-200 ਦੇ ਮੁਤਾਬਕ ਇਹ 3 ਬਿੱਲ ਰਾਸ਼ਟਰਪਤੀ ਨੂੰ ਵਿਚਾਰ ਲਈ ਭੇਜਣਗੇ। ਜਿਨ੍ਹਾਂ ਬਿੱਲਾਂ ਨੂੰ ਰਾਜਪਾਲ ਵੱਲੋਂ ਰਿਜ਼ਰਵ ਕੀਤਾ ਗਿਆ ਹੈ, ਉਨ੍ਹਾਂ 'ਚ ਪੰਜਾਬ ਯੂਨੀਵਰਸਿਟੀਜ਼ ਲਾਅਜ਼ (ਸੋਧ) ਬਿੱਲ-2023, ਸਿੱਖ ਗੁਰਦੁਆਰੇ (ਸੋਧ) ਬਿੱਲ-2023 ਅਤੇ ਪੰਜਾਬ ਪੁਲਸ (ਸੋਧ) ਬਿੱਲ-2023 ਸ਼ਾਮਲ ਹਨ।
ਇਹ ਵੀ ਪੜ੍ਹੋ : ਦੁਬਈ ਜਾਣ ਵਾਲਾ ਪਿਟਬੁੱਲ ਕੁੱਤਾ ਕਰੰਟ ਲੱਗਣ ਕਾਰਨ ਅਪਾਹਜ, ਡੂੰਘੇ ਸਦਮੇ 'ਚ ਪਰਿਵਾਰ
ਇਹ ਗੱਲ ਰਾਜਪਾਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੇ ਪੱਤਰ ਦੇ ਇਕ ਹਫ਼ਤੇ ਬਾਅਦ ਸਾਹਮਣੇ ਆਈ ਹੈ। ਇਸ ਪੱਤਰ 'ਚ ਰਾਜਪਾਲ ਨੇ ਮੁੱਖ ਮੰਤਰੀ ਨੂੰ ਭਰੋਸਾ ਦਿੱਤਾ ਸੀ ਕਿ ਉਹ ਭਾਰਤ ਦੇ ਸੰਵਿਧਾਨ ਦੀਆਂ ਵੱਖ-ਵੱਖ ਧਾਰਾਵਾਂ ਦੇ ਨਾਲ-ਨਾਲ ਯੋਗਤਾਵਾਂ ਦੇ ਆਧਾਰ 'ਤੇ ਬਿੱਲਾਂ ਦੀ ਮੁੜ ਜਾਂਚ ਕਰਨਗੇ। ਰਾਜਪਾਲ ਨੇ ਪੱਤਰ 'ਚ ਕਿਹਾ ਸੀ ਕਿ ਉਹ ਆਉਣ ਵਾਲੇ ਦਿਨਾਂ 'ਚ ਹਰੇਕ ਬਿੱਲ 'ਤੇ ਵੱਖਰੇ ਤੌਰ 'ਤੇ ਆਪਣਾ ਫ਼ੈਸਲਾ ਦੱਸਣਗੇ।
ਇਹ ਵੀ ਪੜ੍ਹੋ : ਪੰਜਾਬ ਦੀਆਂ ਵਿਦਿਆਰਥਣਾਂ ਨੂੰ ਲੈ ਆਈ ਵੱਡੀ ਖ਼ਬਰ, ਮਾਨ ਸਰਕਾਰ ਨੇ ਪਹਿਲੀ ਵਾਰ ਕੀਤਾ ਇਹ ਐਲਾਨ
ਦੱਸਣਯੋਗ ਹੈ ਕਿ ਇਹ ਤਿੰਨੇ ਬਿੱਲ ਪੰਜਾਬ ਵਿਧਾਨ ਸਭਾ 'ਚ ਪਾਸ ਕੀਤੇ ਗਏ ਸਨ ਅਤੇ ਇਹ ਤਿੰਨੇ ਬਿੱਲ ਰਾਜਪਾਲ ਅਤੇ ਪੰਜਾਬ ਸਰਕਾਰ ਵਿਚਾਲੇ ਵਿਵਾਦ ਦਾ ਵਿਸ਼ਾ ਬਣੇ ਹੋਏ ਸਨ। ਇਹ ਵੀ ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਅਕਤੂਬਰ 'ਚ ਰਾਜਪਾਲ ਪੁਰੋਹਿਤ ਦੇ ਖ਼ਿਲਾਫ਼ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਸੁਪਰੀਮ ਕੋਰਟ ਨੇ ਰਾਜਪਾਲ ਨੂੰ ਵੀ ਚੁਣੀ ਹੋਈ ਸਰਕਾਰ ਵਲੋਂ ਪਾਸ ਕੀਤੇ ਬਿੱਲਾਂ ਨੂੰ ਮਨਜ਼ੂਰੀ ਨਾ ਦੇਣ ਲਈ ਫਟਕਾਰ ਲਾਈ ਗਈ ਸੀ, ਜਿਸ ਤੋਂ ਬਾਅਦ ਹੁਣ ਇਹ ਤਿੰਨੇ ਬਿੱਲ ਰਾਜਪਾਲ ਵੱਲੋਂ ਰਿਜ਼ਰਵ ਰੱਖੇ ਗਏ ਹਨ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8