ਮੋਗਾ ਸ਼ਹੀਦ ਜਸਪ੍ਰੀਤ ਸਿੰਘ ਦੀ ਕੁਰਬਾਨੀ 'ਤੇ ਪੰਜਾਬ ਸਰਕਾਰ ਦਾ ਵੱਡਾ ਐਲਾਨ

07/19/2017 5:24:24 PM

ਮੋਗਾ (ਪਵਨ ਗਰੋਵਰ ਅਤੇ ਗੋਪੀ ਰਾਊਕੇ)— ਬੀਤੇ ਕੱਲ੍ਹ ਭਾਰਤ-ਪਾਕਿਸਤਾਨ ਸੀਮਾ ਉੱਪਰ ਨੌਸ਼ਹਿਰਾ ਸੈਕਟਰ ਨਜ਼ਦੀਕ ਪਾਕਿਸਤਾਨੀ ਦਹਿਸ਼ਤਗਰਦਾਂ ਦੀਆਂ ਗੋਲੀਆਂ ਨਾਲ ਸ਼ਹੀਦ ਹੋਏ ਮੋਗਾ ਜ਼ਿਲੇ ਦੇ ਪਿੰਡ ਤਲਵੰਡੀ ਮੱਲੀਆ ਦੇ ਜਸਪ੍ਰੀਤ ਦੀ ਸ਼ਹਾਦਤ 'ਤੇ ਪੰਜਾਬ ਸਰਕਾਰ ਵੱਲੋਂ ਸ਼ਰਧਾਂਜਲੀ ਭੇਟ ਕਰਨ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਸ਼ਹੀਦ ਦੇ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਪੁਲਸ ਵਿਭਾਗ ਵਿਚ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਸੁਨੀਲ ਜਾਖੜ, ਜੋ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਦੀਆਂ ਅੰਤਮ ਰਸਮਾਂ ਵਿਚ ਸ਼ਾਮਲ ਹੋਣ ਲਈ ਮੋਗਾ ਪਹੁੰਚੇ ਹੋਏ ਹਨ, ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਕੇਂਦਰ ਸਰਕਾਰ ਨੂੰ ਪਾਕਿਸਤਾਨ ਸਮੇਤ ਸਮੁੱਚੇ ਦਹਿਸ਼ਤਗਰਦਾਂ ਖਿਲਾਫ ਸਖਤ ਰਵੱਈਆ ਅਪਨਾਉਣ ਦੀ ਲੋੜ ਹੈ ਅਤੇ ਇਸ ਮੰਤਵ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੀ ਪ੍ਰਧਾਨ ਸ਼੍ਰੀਮਤੀ ਸੋਨੀਆ ਗਾਂਧੀ, ਮੀਤ ਪ੍ਰਧਾਨ ਰਾਹਲ ਗਾਂਧੀ ਸਮੇਤ ਸਮੁੱਚੀ ਕਾਂਗਰਸ ਲੀਡਰਸ਼ਿੱਪ ਮੋਦੀ ਸਰਕਾਰ ਨੂੰ ਹਰ ਸੰਭਵ ਮਦਦ ਅਤੇ ਸਮਰਥਨ ਦੇਣ ਨੂੰ ਤਿਆਰ ਹੈ।


Related News