ਪੰਜਾਬ ਸਰਕਾਰ ਵੱਲੋਂ 4 ਨਵੇਂ SSP ਨਿਯੁਕਤ
Monday, Apr 11, 2022 - 10:16 PM (IST)

ਚੰਡੀਗੜ੍ਹ (ਬਿਊਰੋ) : ਪੰਜਾਬ ਸਰਕਾਰ ਨੇ ਅੱਜ ਰਾਤ ਸੂਬੇ ਦੇ 4 ਜ਼ਿਲ੍ਹਿਆਂ 'ਚ ਸੀਨੀਅਰ ਪੁਲਸ ਕਪਤਾਨ (ਐੱਸ. ਐੱਸ. ਪੀ.) ਨਿਯੁਕਤ ਕੀਤੇ ਹਨ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਰਾਜਪਾਲ ਸੰਧੂ ਨੂੰ ਐੱਸ. ਐੱਸ. ਪੀ. ਬਟਾਲਾ, ਅਵਨੀਤ ਕੌਰ ਸਿੱਧੂ ਨੂੰ ਐੱਸ. ਐੱਸ. ਪੀ. ਫਰੀਦਕੋਟ, ਸੰਦੀਪ ਸ਼ਰਮਾ ਨੂੰ ਐੱਸ. ਐੱਸ. ਪੀ. ਸ਼ਹੀਦ ਭਗਤ ਸਿੰਘ ਨਗਰ ਤੇ ਰਵੀ ਕੁਮਾਰ ਨੂੰ ਐੱਸ. ਐੱਸ. ਪੀ. ਖੰਨਾ ਵਜੋਂ ਨਿਯੁਕਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਲਾਹੌਰ ਦੇ ਕਿਲ੍ਹੇ ’ਚ ਮਹਾਰਾਜਾ ਰਣਜੀਤ ਸਿੰਘ ਦੀ ਮੂਰਤੀ ਮੁੜ ਜਲਦ ਹੋਵੇਗੀ ਸਥਾਪਿਤ