ਮਗਨਰੇਗਾ ਅਧੀਨ ਕੰਮ ਕਰਦੇ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਜਾਰੀ ਕੀਤੇ ਹੁਕਮ
Thursday, Sep 21, 2023 - 10:20 AM (IST)
ਚੰਡੀਗੜ੍ਹ (ਸ਼ਰਮਾ) : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਮਗਨਰੇਗਾ ਅਧੀਨ ਕੰਮ ਕਰਦੇ ਮੁਲਾਜ਼ਮਾਂ ਨੂੰ ਇੰਪਲਾਈਜ਼ ਸਟੇਟ ਇੰਸ਼ੋਰੈਂਸ (ਈ. ਐੱਸ. ਆਈ.) ਦੇ ਦਾਇਰੇ 'ਚ ਲਿਆਉਣ ਦੇ ਹੁਕਮ ਜਾਰੀ ਕੀਤੇ ਹਨ। ਇੱਥੇ ਮਗਨਰੇਗਾ ਕਰਮਚਾਰੀ ਯੂਨੀਅਨ ਦੇ ਆਗੂਆਂ ਨਾਲ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਮਗਨਰੇਗਾ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ : Bullet Train ਦਾ ਸਫ਼ਰ ਕਰਨ ਲਈ ਹੋ ਜਾਓ ਤਿਆਰ, ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਚੱਲੇਗੀ
ਉਨ੍ਹਾਂ ਕਿਹਾ ਕਿ ਪੰਜਾਬ ਰਾਜ ਵਲੋਂ ਬੀਤੇ ਸਾਲ ਦੌਰਾਨ ਮਨਰੇਗਾ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀ ਅਣਥੱਕ ਮਿਹਨਤ ਸਦਕਾ ਹੀ ਦੇਸ਼ ਭਰ 'ਚ ਮਗਨਰੇਗਾ ਸਕੀਮ ਲਾਗੂ ਕਰਨ 'ਚ ਪੰਜਾਬ ਰਾਜ ਦੀ ਬੀਤੇ ਵਰ੍ਹਿਆਂ ਦੀ ਪੁਜੀਸ਼ਨ ਨਾਲੋਂ ਸੁਧਾਰ ਹੋਇਆ ਹੈ। ਮਗਨਰੇਗਾ ਕਰਮਚਾਰੀ ਯੂਨੀਅਨ ਵਲੋਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੂੰ ਜਾਣੂੰ ਕਰਵਾਇਆ ਗਿਆ, ਜਿਨ੍ਹਾਂ ਨੂੰ ਮੰਤਰੀ ਵਲੋਂ ਤੁਰੰਤ ਹੱਲ ਕੀਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ਭਰ ਦੀਆਂ ਮੰਡੀਆਂ ਨੂੰ ਲੈ ਕੇ ਆਈ ਜ਼ਰੂਰੀ ਖ਼ਬਰ, ਲਿਆ ਗਿਆ ਇਹ ਫ਼ੈਸਲਾ
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਵਲੋਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਮਗਨਰੇਗਾ ਸਕੀਮ ਅਧੀਨ ਕਾਂਟਰੈਕਟ ’ਤੇ ਲਏ ਜਾਣ ਵਾਲੇ ਮੁਲਾਜ਼ਮਾਂ ਦਾ ਕਾਂਟਰੈਕਟ ਪੀਰੀਅਡ ਇਕ ਸਾਲ ਕਰਨ ਸਬੰਧੀ ਹੁਕਮਾਂ ਦੀ ਪਾਲਣਾ ਨਾ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪੱਤਰ ਜਾਰੀ ਕੀਤੇ ਜਾਣ। ਇਸ ਤੋਂ ਇਲਾਵਾ ਜਿਨ੍ਹਾਂ ਮਗਨਰੇਗਾ ਕਰਮਚਾਰੀਆਂ ਨੂੰ ਟੀਚਾ ਪੂਰਾ ਨਾ ਕਰਨ ਕਾਰਨ ਨੌਕਰੀਓਂ ਕੱਢਿਆ ਗਿਆ ਹੈ, ਉਨ੍ਹਾਂ ਸਬੰਧੀ ਚੈਕਿੰਗ ਕਰਵਾਉਣ ਦੇ ਹੁਕਮ ਵੀ ਦਿੱਤੇ ਗਏ। ਇਸ ਤੋਂ ਇਲਾਵਾ ਉਨ੍ਹਾਂ ਮਨਰੇਗਾ 'ਚ ਸਟਾਫ਼ ਦੀ ਘਾਟ ਨੂੰ ਦੂਰ ਕਰਨ ਅਤੇ ਸੋਸ਼ਲ ਆਡਿਟ ਕਰਨ ਵਾਲੀਆਂ ਟੀਮਾਂ ਨੂੰ ਯੋਗ ਟਰੇਨਿੰਗ ਦੇਣ ਦੇ ਵੀ ਹੁਕਮ ਦਿੱਤੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8