ਇੰਫਲੁਐਂਜ਼ਾ ਤੇ ਕੋਰੋਨਾ ਦੇ ਵੱਧਦੇ ਮਾਮਲਿਆਂ ਵਿਚਾਲੇ ਸਿਹਤ ਮੰਤਰੀ ਨੇ ਕੀਤੀ ਵਿਸ਼ੇਸ਼ ਮੀਟਿੰਗ, ਲੋਕਾਂ ਨੂੰ ਕੀਤੀ ਇਹ ਅਪੀਲ
Wednesday, Dec 20, 2023 - 01:56 AM (IST)
ਚੰਡੀਗੜ੍ਹ: ਇੰਫਲੁਐਂਜ਼ਾ ਵਰਗੀ ਬਿਮਾਰੀ / ਸਾਹ ਲੈਣ ਸਬੰਧਤ ਗੰਭੀਰ ਬਿਮਾਰੀ (ਆਈ.ਐੱਲ.ਆਈ./ਐੱਸ.ਏ.ਆਰ.ਆਈ.) ਜਿਵੇਂ ਕਿ ਕੋਵਿਡ-19, ਸਬੰਧੀ ਰਿਪੋਰਟਾਂ ਸਾਹਮਣੇ ਆਉਣ ਦੇ ਨਾਲ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਜਿਹੀ ਕਿਸੇ ਵੀ ਤਰ੍ਹਾਂ ਦੀ ਸੰਕਟਕਾਲੀ ਸਥਿਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।
ਇਹ ਖ਼ਬਰ ਵੀ ਪੜ੍ਹੋ - ਜਲੰਧਰ ਪੁਲਸ ਕਮਿਸ਼ਨਰ ਦਾ ਐਕਸ਼ਨ, 6 ਅਧਿਕਾਰੀਆਂ ਨੂੰ ਕੀਤਾ ਬਰਖ਼ਾਸਤ, ਜਾਣੋ ਕੀ ਹੈ ਵਜ੍ਹਾ
ਸਿਹਤ ਮੰਤਰੀ, ਜੋ ਕਿ ਰਾਜ ਦੀਆਂ ਸਿਹਤ ਸਹੂਲਤਾਂ ਵਿਖੇ ਮੈਡੀਕਲ ਬੁਨਿਆਦੀ ਢਾਂਚੇ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਰਾਜ ਦੇ ਸਿਵਲ ਸਰਜਨਾਂ ਨਾਲ ਇੱਕ ਵਰਚੁਅਲ ਮੀਟਿੰਗ ਕਰ ਰਹੇ ਸਨ, ਨੇ ਕਿਹਾ ਕਿ ਸੂਬਾ ਸਰਕਾਰ ਹਸਪਤਾਲਾਂ ਵਿਚ ਲੋੜੀਂਦੇ ਬੈੱਡਾਂ ਅਤੇ ਵੈਂਟੀਲੇਟਰਾਂ ਤੋਂ ਇਲਾਵਾ ਵਾਇਰਸ ਦੇ ਫੈਲਾਅ ਨਾਲ ਨਜਿੱਠਣ ਲਈ ਪੀਪੀਈ ਕਿੱਟਾਂ, ਮਾਸਕ ਅਤੇ ਟੈਸਟਿੰਗ ਕਿੱਟਾਂ ਦੀ ਉਪਲਬਧਤਾ ਅਤੇ ਢੁਕਵੇਂ ਪ੍ਰਬੰਧਾਂ ਨਾਲ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਾਰੀਆਂ ਸਿਹਤ ਸਹੂਲਤਾਂ ਵਿਚ ਲੋੜੀਂਦੇ ਡਾਕਟਰ ਅਤੇ ਮੈਡੀਕਲ ਸਟਾਫ਼ ਮੌਜੂਦ ਹੈ। ਇਸ ਤੋਂ ਇਲਾਵਾ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਸਾਰੇ ਆਕਸੀਜਨ ਪਲਾਂਟ ਅਤੇ ਐਮਰਜੈਂਸੀ ਸਿਸਟਮ ਸਰਗਰਮ ਹਨ।
ਇਹ ਖ਼ਬਰ ਵੀ ਪੜ੍ਹੋ - ਸੁਖਬੀਰ ਦੀ ਮੁਆਫ਼ੀ ਮਗਰੋਂ ਸ਼੍ਰੋਮਣੀ ਅਕਾਲੀ ਦਲ 'ਚ ਵਾਪਸੀ ਬਾਰੇ ਪਰਮਿੰਦਰ ਢੀਂਡਸਾ ਦਾ ਵੱਡਾ ਬਿਆਨ, ਸੱਦੀ ਮੀਟਿੰਗ
ਹਾਲਾਂਕਿ ਸਥਿਤੀ ਕਾਬੂ ਹੇਠ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ, ਪਰ ਬਾਵਜੂਦ ਇਸਦੇ ਡਾ ਬਲਬੀਰ ਸਿੰਘ ਨੇ ਲੋਕਾਂ ਨੂੰ ਇਸ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਵਾਰ-ਵਾਰ ਹੱਥ ਧੋਣ ਅਤੇ ਸਿਹਤ ਅਤੇ ਸੁਰੱਖਿਆ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, “ਲੋਕਾਂ, ਖ਼ਾਸ ਤੌਰ ’ਤੇ ਜਿੰਨ੍ਹਾਂ ਦੀ ਇਮਿਊਨਟੀ ਘੱਟ ਹੈ (ਇਮਿਊਨੋਕੰਪਰੋਮਾਈਜ਼ਡ) ਜਾਂ ਜਿੰਨ੍ਹਾਂ ਨੂੰ ਕੋਵਿਡ ਦੇ ਲੱਛਣ ਜਿਵੇਂ ਜ਼ੁਕਾਮ ਜਾਂ ਖੰਘ ਹਨ, ਨੂੰ ਆਪਣਾ ਜ਼ਿਆਦਾ ਖਿਆਲ ਰੱਖਣਾ ਚਾਹੀਦਾ ਹੈ ਅਤੇ ਜਦੋਂ ਤੱਕ ਕੋਈ ਜ਼ਰੂਰੀ ਕੰਮ ਨਾ ਹੋਵੇ, ਬਾਹਰ ਜਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਇਸ ਦੌਰਾਨ ਸਿਹਤ ਮੰਤਰੀ ਨੇ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਦੀ ਅਪੀਲ ਵੀ ਕੀਤੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8