ਓਲੰਪਿਕ ਸੋਨ ਤਮਗਾ ਜਿੱਤਣ ''ਤੇ ਹਾਕੀ ਟੀਮ ਦੇ ਖਿਡਾਰੀਆਂ ਨੂੰ 2.25 ਕਰੋੜ ਰੁਪਏ ਦੇਵੇਗੀ ਪੰਜਾਬ ਸਰਕਾਰ

07/30/2021 8:52:16 PM

ਚੰਡੀਗੜ੍ਹ (ਬਿਊਰੋ)- ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਟੋਕੀਓ ਓਲੰਪਿਕ ਵਿਚ ਹਿੱਸਾ ਲੈ ਰਹੇ ਸੂਬੇ ਦੇ ਹਾਕੀ ਖਿਡਾਰੀਆਂ ਨੂੰ ਸੋਨ ਤਮਗਾ ਜਿੱਤਣ 'ਤੇ 2.25-2.25 ਕਰੋੜ ਰੁਪਏ ਦਿੱਤੇ ਜਾਣਗੇ। ਇਸ ਤੋਂ ਪਹਿਲਾਂ ਐਲਾਨ ਕੀਤਾ ਗਿਆ ਸੀ ਜੇਕਰ ਟੀਮ ਸੋਨ ਤਮਗਾ ਜਿੱਤਦੀ ਹੈ ਤਾਂ ਟੀਮ ਨੂੰ 2.25 ਕਰੋੜ ਰੁਪਏ ਦਿੱਤੇ ਜਾਣਗੇ।


ਇਹ ਖ਼ਬਰ ਪੜ੍ਹੋ- ਬਿੱਲ ਰਾਹੀਂ ਸਰਕਾਰੀ ਬੀਮਾ ਕੰਪਨੀਆਂ ਨੂੰ ਹੋਰ ਮਜ਼ਬੂਤ ਬਣਾਉਣ ਦਾ ਯਤਨ : ਸੀਤਾਰਮਨ

PunjabKesari
ਸੋਢੀ ਨੇ ਅਧਿਕਾਰਤ ਬਿਆਨ ਵਿਚ ਕਿਹਾ ਕਿ ਪੰਜਾਬ ਦੇ ਕੁੱਲ 20 ਖਿਡਾਰੀਆਂ 'ਚੋਂ 11 ਖਿਡਾਰੀ ਭਾਰਤੀ ਹਾਕੀ ਟੀਮ ਦੇ ਲਈ ਟੋਕੀਓ ਓਲੰਪਿਕ ਵਿਚ ਆਪਣਾ ਸਰਵਸ੍ਰੇਸ਼ਠ ਦੇ ਰਹੇ ਹਨ। ਪੁਰਸ਼ ਟੀਮ ਨੇ ਪੰਜ ਵਿਚੋਂ ਚਾਰ ਲੀਗ ਮੈਚ ਜਿੱਤ ਕੇ ਟੋਕੀਓ ਵਿਚ ਕੁਆਰਟਰ ਫਾਈਨਲ ਵਿਚ ਪਹੁੰਚ ਕੇ ਤਮਗਾ ਜਿੱਤਣ ਦੀਆਂ ਉਮੀਦਾਂ ਵਧਾ ਦਿੱਤੀਆਂ ਹਨ।

PunjabKesari

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


Gurdeep Singh

Content Editor

Related News