ਨਾਜਾਇਜ਼ ਮਾਈਨਿੰਗ ਰੋਕਣ ਲਈ ਪੰਜਾਬ ਸਰਕਾਰ ਨੇ ਟੋਲ ਫ੍ਰੀ ਨੰਬਰ ਕੀਤਾ ਜਾਰੀ
Sunday, Apr 24, 2022 - 11:41 PM (IST)
ਬਲਾਚੌਰ (ਬ੍ਰਹਮਪੁਰੀ)-ਅੱਜ ਪੰਜਾਬ ਸਰਕਾਰ ਨੇ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਇਕ ਵਿਸ਼ੇਸ਼ ਟੋਲ ਫ੍ਰੀ ਨੰਬਰ 1800 180 2422 ਜਾਰੀ ਕੀਤਾ ਹੈ। ਵਿਭਾਗ ਦੇ ਸਕੱਤਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਿਸ ਵਿਅਕਤੀ ਨੂੰ ਵੀ ਖਾਨ ਅਤੇ ਮਾਈਨਿੰਗ ਵਿਭਾਗ ਨਾਲ ਸਬੰਧਿਤ ਕੋਈ ਵੀ ਸ਼ਿਕਾਇਤ ਹੈ ਤਾਂ ਉਕਤ ਨੰਬਰ ’ਤੇ ਸ਼ਿਕਾਇਤ ਭੇਜੀ ਜਾਂ ਦੱਸੀ ਜਾ ਸਕਦੀ ਹੈ।
ਇਹ ਵੀ ਪੜ੍ਹੋ : CM ਮਾਨ ਵੱਲੋਂ ਕੇਂਦਰ ਨੂੰ ਅਪੀਲ, ਕਿਹਾ-ਕਣਕ ਦੇ ਸੁੰਗੜੇ ਦਾਣਿਆਂ ਸਬੰਧੀ ਨਿਯਮਾਂ ’ਚ ਫੌਰੀ ਦੇਵੇ ਢਿੱਲ
ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਭ੍ਰਿਸ਼ਟਾਚਾਰ ਖ਼ਿਲਾਫ਼ ਪੰਜਾਬ ਸਰਕਾਰ ਨੰਬਰ ਜਾਰੀ ਕਰ ਚੁੱਕੀ ਹੈ। ਪੰਜਾਬ ਦੇ ਆਮ ਆਦਮੀ ਪਾਰਟੀ ਦੇ ਬੁਲਾਰੇ ਜੈ ਕ੍ਰਿਸ਼ਨ ਸਿੰਘ ਰੌੜੀ ਵਿਧਾਇਕ ਗੜ੍ਹਸ਼ੰਕਰ ਨੇ ਦੱਸਿਆ ਕਿ ਉਕਤ ਨੰਬਰ ਜਾਰੀ ਹੋਣ ਨਾਲ ਮਾਈਨਿੰਗ ਮਾਫ਼ੀਆ ਨੂੰ ਨੱਥ ਪੈ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਬਹੁਤ ਈਮਾਨਦਾਰ ਆਈ. ਏ. ਐੱਸ. ਅਫਸਰ ਕ੍ਰਿਸ਼ਨ ਕੁਮਾਰ ਨੂੰ ਉਕਤ ਵਿਭਾਗ ਦੇ ਸਕੱਤਰ ਲਗਾਇਆ, ਜਿਨ੍ਹਾਂ ਦੀ ਨਿਯੁਕਤੀ ਤੋਂ ਬਾਅਦ ਮਾਫ਼ੀਆ ਅਤੇ ਭ੍ਰਿਸ਼ਟਾਚਾਰ ਅਧਿਕਾਰੀ ਨੱਪੇ ਜਾਣਗੇ ਅਤੇ ਬਾਕੀ ਈਮਾਨਦਾਰੀ ਨਾਲ ਕੰਮ ਕਰਨਗੇ।
ਇਹ ਵੀ ਪੜ੍ਹੋ : ਬੁਢਲਾਡਾ ’ਚ ਵਾਪਰੇ ਦਰਦਨਾਕ ਸੜਕ ਹਾਦਸੇ ’ਚ ਨੌਜਵਾਨ ਦੀ ਮੌਤ