ਪੰਜਾਬ ਸਰਕਾਰ ਦੇ ਇਸ ਵਿਭਾਗ ’ਚ ਨਿਕਲੀਆਂ ਨੌਕਰੀਆਂ, ਚਾਹਵਾਨਾਂ ਤੋਂ ਮੰਗੀਆਂ ਗਈਆਂ ਅਰਜ਼ੀਆਂ

05/30/2023 2:02:53 PM

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਵਾਈਸ ਚੇਅਰਮੈਨ ਤੇ ਚਾਰ ਮੈਂਬਰਾਂ ਦੀਆਂ ਅਸਾਮੀਆਂ ਦੀ ਭਰਤੀ ਲਈ 5 ਜੂਨ ਤੱਕ ਅਰਜ਼ੀਆਂ ਦੀ ਮੰਗ ਕੀਤੀ ਹੈ। 

ਇਹ ਵੀ ਪੜ੍ਹੋ : ਵਿਜੀਲੈਂਸ ਬਿਊਰੋ ਵੱਲੋਂ 2 ਸਾਬਕਾ ਮੰਤਰੀ ਤਲਬ, ਜੂਨ 'ਚ ਸਾਬਕਾ CM ਚੰਨੀ ਨੂੰ ਬੁਲਾਏ ਜਾਣ ਦੀ ਸੰਭਾਵਨਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬੱਚਿਆਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਵਾਈਸ ਚੇਅਰਮੈਨ ਤੇ ਚਾਰ ਮੈਂਬਰਾਂ ਦੀ ਭਰਤੀ ਕੀਤੀ ਜਾਣੀ ਹੈ, ਤਾਂ ਜੋ ਸਮੇਂ ਸਿਰ ਬੱਚਿਆਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਕੇ ਸਬੰਧਤਾਂ ਨੂੰ ਲਾਭ ਮਿਲ ਸਕੇ। 

ਇਹ ਵੀ ਪੜ੍ਹੋ : ਹਵਸ 'ਚ ਅੰਨ੍ਹੇ ਸਹੁਰੇ ਨੇ ਧੀ ਵਰਗੀ ਨੂੰਹ ਨਾਲ ਟੱਪੀਆਂ ਹੱਦਾਂ, ਪੋਤੀ ਨਾਲ ਵੀ ਕੀਤੀਆਂ ਅਸ਼ਲੀਲ ਹਰਕਤਾਂ

ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹਨਾਂ ਅਸਾਮੀਆਂ ਲਈ ਚਾਹਵਾਨ ਉਮੀਦਵਾਰ ਹੋਰ ਵੇਰਵਿਆਂ ਲਈ ਵਿਭਾਗ ਦੀ ਵੈਬਸਾਈਟ https://sswcd.punjab.gov.in 'ਤੇ ਲਾਗਇਨ ਕਰ ਸਕਦੇ ਹਨ। ਪੰਜਾਬ ਸਰਕਾਰ ਵੱਲੋਂ ਭਰਤੀ ਨੋਟਿਸ ਲਈ ਜੇਕਰ ਭਵਿੱਖ ਵਿੱਚ ਕੋਈ ਸੋਧ ਕੀਤੀ ਜਾਂਦੀ ਹੈ ਤਾਂ ਉਹ https://sswcd.punjab.gov.in ਵੈਬਸਾਈਟ ਤੇ ਪ੍ਰਕਾਸ਼ਿਤ ਕੀਤੀ ਜਾਵੇਗੀ। ਇਹਨਾਂ ਅਸਾਮੀਆਂ ਨੂੰ ਭਰਨ ਦੇ ਚਾਹਵਾਨ ਉਮੀਦਵਾਰ ਆਪਣੀਆਂ ਅਰਜ਼ੀਆਂ 5 ਜੂਨ 2023 ਤੱਕ ਭੇਜ ਸਕਦੇ ਹਨ।

ਇਹ ਵੀ ਪੜ੍ਹੋ : ਖੇਡ ਜਗਤ 'ਚ ਸੋਗ ਦੀ ਲਹਿਰ, ਪੰਜਾਬ ਦੇ ਖਿਡਾਰੀ ਦੀ ਅਮਰੀਕਾ 'ਚ ਦਰਦਨਾਕ ਮੌਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Harnek Seechewal

Content Editor

Related News