ਵੱਡੀ ਖ਼ਬਰ : ਪੰਜਾਬ ਸਰਕਾਰ ਵਲੋਂ ਇਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

Sunday, Aug 20, 2023 - 06:42 PM (IST)

ਵੱਡੀ ਖ਼ਬਰ : ਪੰਜਾਬ ਸਰਕਾਰ ਵਲੋਂ ਇਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

ਚੰਡੀਗੜ੍ਹ : ਸੂਬੇ ਦੀ ਨਰਮਾ ਪੱਟੀ ਵਿਚ ਗੁਲਾਬੀ ਸੁੰਡੀ ਦੇ ਹਮਲੇ ਨਾਲ ਨਜਿੱਠਣ ਲਈ ਕਿਸਾਨਾਂ ਦੀ ਮਦਦ ਵਾਸਤੇ ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫਾਜ਼ਿਲਕਾ, ਅਤੇ ਮਾਨਸਾ ਜ਼ਿਲ੍ਹਿਆਂ ਵਿਚ ਚਾਰ ਸੀਨੀਅਰ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ ਇਨ੍ਹਾਂ ਚਾਰ ਜ਼ਿਲ੍ਹਿਆਂ ਵਿਚ ਤਾਇਨਾਤ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਸ਼ਨਿੱਚਰਵਾਰ ਤੇ ਐਤਵਾਰ ਸਮੇਤ ਛੁੱਟੀਆਂ ਇਸ ਮਹੀਨੇ ਦੇ ਅੰਤ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ। ਬਠਿੰਡਾ ਜ਼ਿਲ੍ਹੇ ਦੇ ਕੁੱਝ ਪਿੰਡਾਂ ਵਿਚ ਨਰਮੇ ਦੀ ਫ਼ਸਲ 'ਤੇ ਗੁਲਾਬੀ ਸੁੰਡੀ ਦੇ ਹਮਲੇ ਸਬੰਧੀ ਰਿਪੋਰਟਾਂ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਚਾਰ ਸੀਨੀਅਰ ਅਧਿਕਾਰੀਆਂ ਨੂੰ 31 ਅਗਸਤ, 2023 ਤੱਕ ਕਪਾਹ ਪੱਟੀ ਵਿਚ ਰਹਿਣ ਦੇ ਹੁਕਮ ਦਿੱਤੇ ਹਨ ਕਿਉਂਕਿ ਅਗਲੇ 15 ਦਿਨ ਕਪਾਹ ਦੀ ਫ਼ਸਲ ਲਈ ਬਹੁਤ ਅਹਿਮ ਹਨ। ਇਹ ਅਧਿਕਾਰੀ ਨਰਮੇ ਦੀ ਫ਼ਸਲ ਦਾ ਨਿਰੀਖਣ ਕਰਨ ਲਈ ਖੇਤਾਂ ਦਾ ਦੌਰਾ ਕਰਨਗੇ ਅਤੇ ਗੁਲਾਬੀ ਸੁੰਡੀ ਦੇ ਹਮਲੇ ਦੀ ਰੋਕਥਾਮ ਲਈ ਕਿਸਾਨਾਂ ਨੂੰ ਸਲਾਹ ਦੇਣ ਦੇ ਨਾਲ-ਨਾਲ ਫੀਲਡ ਵਿਚ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਕੰਮਕਾਜ ਦੀ ਨਿਗਰਾਨੀ ਵੀ ਕਰਨਗੇ।

ਇਹ ਵੀ ਪੜ੍ਹੋ : ਪੰਜਾਬ ਦੇ ਸਾਰੇ ਐਂਟਰੀ ਪੁਆਇੰਟਾਂ ’ਤੇ ਪੰਜਾਬ ਪੁਲਸ ਦੇ ਹਾਈਟੈੱਕ ਨਾਕੇ, 40 ਐੱਫ. ਆਈ. ਆਰ. ਦਰਜ

ਗੁਰਮੀਤ ਸਿੰਘ ਖੁੱਡੀਆਂ ਨੇ ਇਸ ਔਖੀ ਘੜੀ ਵਿਚ ਕਿਸਾਨਾਂ ਦੀ ਮਦਦ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਰੋਜ਼ਾਨਾ ਖੇਤਾਂ ਦਾ ਦੌਰਾ ਕਰਨ ਅਤੇ ਹੈੱਡਕੁਆਰਟਰ ਨੂੰ ਸਥਿਤੀ ਰਿਪੋਰਟ ਭੇਜਣ ਦੇ ਨਿਰਦੇਸ਼ ਵੀ ਦਿੱਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਡਿਊਟੀ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਢਿੱਲ-ਮੱਠ ਕਰਨ ਵਾਲੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਇਹ ਸਮਾਂ ਨਰਮੇ ਦੀ ਫ਼ਸਲ ਨੂੰ ਬਚਾਉਣ ਲਈ ਕਿਸਾਨਾਂ ਦੇ ਨਾਲ ਖੜ੍ਹੇ ਹੋਣ ਦਾ ਹੈ। ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੀਟਨਾਸ਼ਕਾਂ ਦੀਆਂ ਦੁਕਾਨਾਂ ਅਤੇ ਨਿਰਮਾਣ ਯੂਨਿਟਾਂ ਦਾ ਦੌਰਾ ਕਰਨ। 

ਇਹ ਵੀ ਪੜ੍ਹੋ : ਜ਼ਮੀਨ ਵੇਚ ਕੇ ਕੈਨੇਡਾ ਭੇਜੀ ਨੌਜਵਾਨ ਧੀ ਦੀ ਘਰ ਆਈ ਲਾਸ਼, ਦੇਖ ਪਰਿਵਾਰ ’ਚ ਪੀਆ ਚੀਕ-ਚਿਹਾੜਾ

ਇਸ ਦੇ ਨਾਲ ਹੀ ਗੁਣਵੱਤਾ ਲਈ ਨਿਯਮਤ ਸੈਂਪਲ ਲੈਣ ਤੋਂ ਇਲਾਵਾ ਕਿਸਾਨਾਂ ਨੂੰ ਵੇਚੇ ਜਾ ਰਹੇ ਕੀਟਨਾਸ਼ਕਾਂ ਦੀ ਕੀਮਤ ਦੀ ਨਿਗਰਾਨੀ ਕਰਨ ਲਈ ਵੀ ਕਿਹਾ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਨਕਲੀ ਕੀਟਨਾਸ਼ਕ ਵੇਚਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਕੰਪਨੀਆਂ ਅਤੇ ਵਿਕਰੇਤਾਵਾਂ ਨੂੰ ਕਿਸਾਨਾਂ ਨੂੰ ਕੀਟਨਾਸ਼ਕਾਂ ਅਤੇ ਖਾਦਾਂ ਨਾਲ ਹੋਰ ਗ਼ੈਰ-ਜ਼ਰੂਰੀ ਖੇਤੀ ਸਾਮਾਨ ਵੇਚਣ ਖ਼ਿਲਾਫ਼ ਵੀ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਸੱਪ ਨੇ ਡੱਸਿਆ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News