ਪੰਜਾਬ ਸਰਕਾਰ ਨੇ ਨਾਂਦੇੜ ਸਾਹਿਬ 'ਚ ਫਸੇ ਸ਼ਰਧਾਲੂਆਂ ਦੀ ਸੁਰੱਖਿਅਤ ਵਾਪਸੀ ਲਈ ਮਹਾਰਾਸ਼ਟਰ ਸਰਕਾਰ ਨੂੰ ਕੀਤੀ ਬੇਨਤੀ

04/24/2020 1:07:32 AM

ਚੰਡੀਗੜ੍ਹ\ਜਲੰਧਰ,( )- ਪੰਜਾਬ ਸਰਕਾਰ ਨੇ ਕੋਵਿਡ-19 ਦੇ ਮੱਦੇਨਜ਼ਰ ਲਗਾਈ ਤਾਲਾਬੰਦੀ ਕਾਰਨ ਹਜ਼ੂਰ ਸਾਹਿਬ (ਨਾਂਦੇੜ, ਮਹਾਂਰਾਸ਼ਟਰ) ਵਿਚ ਫਸੇ ਸੂਬੇ ਦੇ 3000 ਸ਼ਰਧਾਲੂਆਂ ਦੀ ਸੁਰੱਖਿਅਤ ਵਾਪਸੀ ਦੀ ਮਨਜੂਰੀ ਲਈ ਮਹਾਰਾਸ਼ਟਰ ਸਰਕਾਰ ਨੂੰ  ਬੇਨਤੀ ਕੀਤੀ। ਇਹ ਪ੍ਰਗਟਾਵਾ ਕਰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਧੀਕ ਮੁੱਖ ਸਕੱਤਰ (ਗ੍ਰਹਿ) ਸਤੀਸ਼ ਚੰਦਰਾ ਨੇ ਮਹਾਰਾਸ਼ਟਰ ਸਰਕਾਰ ਨੂੰ ਇੱਕ ਪੱਤਰ ਰਾਹੀਂ ਇਹ ਜਾਣਕਾਰੀ ਦਿੱਤੀ ਹੈ ਅਤੇ ਕਿਹਾ ਕਿ ਸ਼ਰਧਾਲੂ ਮੱਧ ਪ੍ਰਦੇਸ਼ ਅਤੇ ਰਾਜਸਥਾਨ ਰਾਹੀਂ ਬੱਸ / ਸੜਕ ਰਾਹੀਂ ਸੂਬੇ ਵਿਚ ਵਾਪਸ ਆਉਣਗੇ। ਇਸੇ ਤਰ੍ਹਾਂ ਇਨ੍ਹਾਂ ਦੋਵਾਂ ਸੂਬਿਆਂ ਦੀਆਂ ਸਰਕਾਰਾਂ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਵੀ ਯਾਤਰੀਆਂ ਦੀ ਬਿਨਾ ਰੋਕੇ ਵਾਪਸੀ ਲਈ ਸਹਿਯੋਗ ਕਰਨ ਦੀ ਬੇਨਤੀ ਕੀਤੀ ਗਈ।
ਵਧੀਕ ਮੁੱਖ ਸਕੱਤਰ ਨੇ ਅੱਗੇ ਦੱਸਿਆ ਕਿ ਵਾਪਸੀ 'ਤੇ ਇਨ੍ਹਾਂ ਸਾਰੇ ਸ਼ਰਧਾਲੂਆਂ ਨੂੰ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਸੂਬਾ ਸਰਕਾਰ ਵੱਲੋਂ ਜਾਰੀ ਕੀਤੀ ਐਡਵਾਈਜ਼ਰੀ ਅਨੁਸਾਰ 14 ਦਿਨਾਂ ਲਈ ਘਰ ਵਿਚ ਏਕਾਂਤਵਾਸ ਉਤੇ ਰੱਖਿਆ ਜਾਵੇਗਾ।

Bharat Thapa

This news is Content Editor Bharat Thapa