ਸਿੱਧੂ ਮੂਸੇਵਾਲਾ ਕਤਲ ਕੇਸ 'ਚ ਪੰਜਾਬ ਸਰਕਾਰ ਦੀ ਕਾਰਵਾਈ, SIT ਦਾ ਕੀਤਾ ਗਠਨ
Tuesday, May 31, 2022 - 11:57 PM (IST)
ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ 'ਚ ਸਖ਼ਤ ਰੁਖ਼ ਅਖਤਿਆਰ ਕਰਦਿਆਂ ਪੰਜਾਬ ਸਰਕਾਰ ਨੇ ਐੱਸ.ਆਈ.ਟੀ. ਦਾ ਗਠਨ ਕੀਤਾ ਹੈ। ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਦੀਆਂ ਹਦਾਇਤਾਂ 'ਤੇ 3 ਮੈਂਬਰੀ ਐੱਸ.ਆਈ.ਟੀ. ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਮਾਨਸਾ ਦੇ ਐੱਸ.ਪੀ. ਧਰਮਵੀਰ ਸਿੰਘ, ਬਠਿੰਡਾ ਦੇ ਡੀ.ਐੱਸ.ਪੀ. ਵਿਸ਼ਵਜੀਤ ਸਿੰਘ ਅਤੇ ਮਾਨਸਾ ਦੇ ਸੀ.ਆਈ.ਏ. ਇੰਚਾਰਜ ਪ੍ਰਿਥਵੀਪਾਲ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ। ਦੱਸ ਦੇਈਏ ਕਿ ਸੀ.ਐੱਮ. ਭਗਵੰਤ ਮਾਨ ਤੇ ਜੀ.ਡੀ.ਪੀ. ਦੇ ਨਿਰਦੇਸ਼ਾਂ ਤੋਂ ਬਾਅਦ ਇਸ ਐੱਸ.ਆਈ.ਟੀ. ਦਾ ਗਠਨ ਕੀਤਾ ਗਿਆ ਹੈ, ਜੋ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਡੂੰਘਾਈ ਨਾਲ ਜਾਂਚ ਕਰੇਗੀ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਬੋਲੇ ਮਨਕੀਰਤ ਔਲਖ, ਕਹੀ ਇਹ ਗੱਲ (ਵੀਡੀਓ)
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਮਾਨਸਾ ਦੇ ਪਿੰਡ ਮੂਸਾ 'ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੈਂਗਸਟਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ 'ਚ ਸਖਤ ਰੁਖ ਅਖਤਿਆਰ ਕਰਦਿਆਂ ਅੱਜ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਲਈ ਐੱਸ.ਆਈ.ਟੀ. ਦਾ ਗਠਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਬਸਪਾ 8 ਜੂਨ ਨੂੰ ਭਗਵੰਤ ਮਾਨ ਦੀ ਕੋਠੀ ਦਾ ਕਰੇਗੀ ਘਿਰਾਓ : ਜਸਵੀਰ ਸਿੰਘ ਗੜ੍ਹੀ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ