ਬਰਗਾੜੀ ਬੇਅਦਬੀ ਮਾਮਲੇ ’ਚ ਡੇਰਾ ਸਿਰਸਾ ਮੁਖੀ ਤੇ ਹਨੀਪ੍ਰੀਤ ਨੂੰ ਗ੍ਰਿਫ਼ਤਾਰ ਕਰੇ ਪੰਜਾਬ ਸਰਕਾਰ : ਐਡਵੋਕੇਟ ਧਾਮੀ

03/17/2024 10:58:37 AM

ਅੰਮ੍ਰਿਤਸਰ (ਦੀਪਕ, ਸਰਬਜੀਤ)- 2015 ਦੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਮਾਮਲੇ ਵਿਚ ਬੀਤੇ ਸਮੇਂ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਪ੍ਰਦੀਪ ਕਲੇਰ ਵੱਲੋਂ ਚੰਡੀਗੜ੍ਹ ਦੀ ਅਦਾਲਤ ’ਚ ਕੀਤੇ ਖੁਲਾਸਿਆਂ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਨੂੰ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਅਦਾਲਤ ਰਾਹੀਂ ਗ੍ਰਿਫ਼ਤਾਰੀ ਦੀ ਕਾਰਵਾਈ ਕਰਨ ਦੇ ਨਾਲ-ਨਾਲ ਉਸ ਦੀ ਪੈਰੋਕਾਰ ਹਨੀਪ੍ਰੀਤ ਨੂੰ ਵੀ ਨਾਮਜ਼ਦ ਕਰਕੇ ਤੁਰੰਤ ਗ੍ਰਿਫ਼ਤਾਰ ਕਰਨ ਲਈ ਆਖਿਆ ਹੈ।

ਇਹ ਵੀ ਪੜ੍ਹੋ : ਥਾਣਾ ਗੇਟ ਹਕੀਮਾਂ ਬਾਹਰ ਨੌਜਵਾਨ ਦੇ ਕਤਲ ਦੇ ਮਾਮਲੇ 'ਚ ਹੋਇਆ ਖੁਲਾਸਾ, cctv ਫੁਟੇਜ਼ ’ਚ ਕਾਤਲਾਂ ਦੀ ਹੋਈ ਪਛਾਣ

ਐਡਵੋਕੇਟ ਧਾਮੀ ਨੇ ਕਿਹਾ ਕਿ ਬਰਗਾੜੀ ਬੇਅਦਬੀ ਮਾਮਲੇ ’ਚ ਗ੍ਰਿਫ਼ਤਾਰ ਦੋਸ਼ੀ ਪ੍ਰਦੀਪ ਕਲੇਰ ਵੱਲੋਂ ਅਦਾਲਤ ’ਚ ਦਰਜ ਕਰਵਾਏ ਬਿਆਨਾਂ ਨਾਲ ਇਹ ਬਿਲਕੁਲ ਸਪੱਸ਼ਟ ਹੁੰਦਾ ਹੈ ਕਿ ਇਸ ਸਮੁੱਚੇ ਸਿੱਖ ਵਿਰੋਧੀ ਵਰਤਾਰੇ ਪਿੱਛੇ ਡੇਰਾ ਸਿਰਸਾ ਮੁਖੀ ਦਾ ਹੱਥ ਸੀ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਸੂਬੇ ਦੀਆਂ ਸਰਕਾਰਾਂ ਨੇ ਇਸ ਸੰਜੀਦਾ ਮਾਮਲੇ ’ਤੇ ਸਿੱਖਾਂ ਨੂੰ ਇਨਸਾਫ਼ ਦੇਣ ਦੀ ਜਗ੍ਹਾ ਕੇਵਲ ਸਿਆਸਤ ਹੀ ਕੀਤੀ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਕਿਹਾ ਕਿ ਹੁਣ ਜਦੋਂ ਪ੍ਰਦੀਪ ਕਲੇਰ ਦੇ ਬਿਆਨਾਂ ਤੋਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਹਨੀਪ੍ਰੀਤ ਦਾ ਨਾਂ ਸਪੱਸ਼ਟ ਤੌਰ ’ਤੇ ਸਾਹਮਣੇ ਆਇਆ ਹੈ ਤਾਂ ਸਰਕਾਰ ਨੂੰ ਦੋਵਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਪੰਜਾਬ ਲਿਆ ਕੇ ਜਾਂਚ ਅੱਗੇ ਵਧਾਉਣੀ ਚਾਹੀਦੀ ਹੈ, ਤਾਂ ਜੋ ਸਿੱਖਾਂ ਨੂੰ ਇਨਸਾਫ਼ ਮਿਲ ਸਕੇ।

ਇਹ ਵੀ ਪੜ੍ਹੋ : ਸੇਵਾਮੁਕਤ ਰੀਡਰ ਨੂੰ ਹਨੀ ਟਰੈਪ ’ਚ ਫਸਾ ਕੀਤਾ ਵੱਡਾ ਕਾਂਡ, ਇਕ ਵਿਅਕਤੀ ਤੇ ਔਰਤ ਗ੍ਰਿਫ਼ਤਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News