ਪੰਜਾਬ ਸਰਕਾਰ ਨੇ ਉਦਯੋਗਪਤੀਆਂ ਤੇ ਵਪਾਰੀਆਂ ਦੀਆਂ 90 ਪ੍ਰਤੀਸ਼ਤ ਮੁਸ਼ਕਿਲਾਂ ਨੂੰ ਹੱਲ ਕੀਤਾ: OP ਸੋਨੀ

Thursday, Nov 25, 2021 - 09:45 PM (IST)

ਪੰਜਾਬ ਸਰਕਾਰ ਨੇ ਉਦਯੋਗਪਤੀਆਂ ਤੇ ਵਪਾਰੀਆਂ ਦੀਆਂ 90 ਪ੍ਰਤੀਸ਼ਤ ਮੁਸ਼ਕਿਲਾਂ ਨੂੰ ਹੱਲ ਕੀਤਾ: OP ਸੋਨੀ

ਚੰਡੀਗੜ੍ਹ,ਸੰਗਰੂਰ(ਸਿੰਗਲਾ)- ਪੰਜਾਬ ਦੇ ਉਪ ਮੁੱਖ ਮੰਤਰੀ ਓ.ਪੀ ਸੋਨੀ ਨੇ ਸੂਬੇ ਦੇ ਉਦਯੋਗਪਤੀਆਂ ਤੇ ਵਪਾਰੀਆਂ ਨੂੰ ਦਿ੍ਰੜਤਾ ਨਾਲ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਮੇਸ਼ਾਂ ਉਦਯੋਗਪਤੀਆਂ ਤੇ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਧੂਰੀ ਵਿਖੇ ਸੰਗਰੂਰ ਡਿਸਟਿ੍ਰਕਟ ਇੰਡਸਟਰੀਅਲ ਚੈਂਬਰ ਅਤੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਵੱਲੋਂ ਆਯੋਜਿਤ ਸਾਂਝੀ ਮੀਟਿੰਗ ਦੌਰਾਨ ਵਿਧਾਇਕ ਧੂਰੀ ਦਲਵੀਰ ਸਿੰਘ ਗੋਲਡੀ ਦੀ ਮੌਜੂਦਗੀ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦਿਆਂ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਦਯੋਗਪਤੀਆਂ ਤੇ ਵਪਾਰੀਆਂ ਦੀਆਂ ਹੁਣ ਤੱਕ 90 ਪ੍ਰਤੀਸ਼ਤ ਮੁਸ਼ਕਿਲਾਂ ਦਾ ਨਿਪਟਾਰਾ ਕਰਦਿਆਂ ਕਈ ਨੋਟੀਫਿਕੇਸ਼ਨ ਜਾਰੀ ਕਰ ਦਿੱਤੇ ਗਏ ਹਨ ਅਤੇ ਬਾਕੀ ਰਹਿੰਦੇ ਵੀ ਜਲਦੀ ਹੀ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਇੰਡਸਟਰੀ ਦੀ ਪ੍ਰਫੁਲਤਾ ਲਈ ਵਿਸ਼ੇਸ਼ ਧਿਆਨ ਦੇ ਰਹੀ ਹੈ ਅਤੇ ਸੂਬੇ ਵਿੱਚ ਉਦਯੋਗਪਤੀਆਂ ਤੇ ਵਪਾਰੀਆਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਅੰਦਰ ਸੂਬੇ ਵਿੱਚ 1 ਲੱਖ ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ ਜਿਸ ਨਾਲ ਜਿਥੇ ਆਰਥਿਕਤਾ ਮਜ਼ਬੂਤ ਹੋਈ ਹੈ ਉਥੇ ਹੀ ਰੋਜ਼ਗਾਰ ਦੇ ਬਿਹਤਰੀਨ ਮੌਕੇ ਵੀ ਪੈਦਾ ਹੋਏ ਹਨ। ਉਪ ਮੁੱਖ ਮੰਤਰੀ ਨੇ ਕਿਹਾ ਕਿ ਸਨਅਤਕਾਰਾਂ ਅਤੇ ਵਪਾਰੀਆਂ ਵਿਰੁੱਧ ਵੈਟ ਦੇ ਸਾਲ 2014-15, 2015-16 ਅਤੇ 2016-17 ਤੱਕ ਦੇ 40 ਹਜ਼ਾਰ ਕੇਸ ਰੱਦ ਕੀਤੇ ਗਏ ।

ਬਾਕੀ ਰਹਿੰਦੇ 8000 ਕੇਸਾਂ ਦਾ ਨਿਪਟਾਰਾ ਕੁਲ ਬਕਾਇਆ ਟੈਕਸ ਦੇਣਦਾਰੀ ਦਾ ਸਿਰਫ਼ 30 ਫੀਸਦੀ ਜਮਾ ਕਰਕੇ ਕੀਤਾ ਜਾਵੇਗਾ ਅਤੇ ਵਪਾਰੀਆਂ ਤੇ ਉਦਯੋਗਪਤੀਆਂ ਨੂੰ ਮੌਜੂਦਾ ਵਿੱਤੀ ਸਾਲ ਦੌਰਾਨ ਇਸ 30 ਫੀਸਦੀ ਦੇਣਦਾਰੀ ਦਾ ਸਿਰਫ 20 ਫੀਸਦੀ ਜਮਾਂ ਕਰਨਾ ਪਵੇਗਾ ਅਤੇ ਬਾਕੀ 80 ਫੀਸਦ ਅਗਲੇ ਸਾਲ ਜਮਾਂ ਕਰਨਾ ਪਵੇਗਾ। ਉਨ੍ਹਾਂ ਕੋਰੋਨਾ ਦੇ ਸੰਕਟ ਸਮੇਂ ਸਨਅਤਕਾਰਾਂ ਵੱਲੋਂ ਸੂਬਾ ਸਰਕਾਰ ਨੂੰ ਦਿੱਤੇ ਗਏ ਮਹੱਤਵਪੂਰਨ ਸਹਿਯੋਗ ਦੀ ਜ਼ੋਰਦਾਰ ਸ਼ਬਦਾਂ ਵਿੱਚ ਸ਼ਲਾਘਾ ਕੀਤੀ।  ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀ ਗਈ ਨਵੀਂ ਇੰਡਸਟਰੀ ਪਾਲਸੀ ਵਿੱਚ ਉਦਯੋਗਪਤੀਆਂ ਨੂੰ ਕਾਫੀ ਸਹੂਲਤਾਂ ਮਿਲ ਰਹੀਆਂ ਹਨ। ਇਸ ਮੌਕੇ ਉਦਯੋਗਪਤੀਆਂ ਵੱਲੋਂ ਮੰਗ ਉਠਾਏ ਜਾਣ ’ਤੇ ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਸਟੇਟ ਡਵੈਲਪਮੈਂਟ ਟੈਕਸ ਸਬੰਧੀ ਸਰਕਾਰ ਇਸ ’ਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਵੱਲੋਂ ਅੱਜ ਜੋ ਮੁਸ਼ਕਿਲਾਂ ਦੱਸੀਆਂ ਹਨ ਉਨ੍ਹਾਂ ਨੂੰ ਹੱਲ ਕਰਨ ਲਈ ਉਹ ਜਲਦੀ ਹੀ ਮੁੱਖ ਮੰਤਰੀ ਪੰਜਾਬ ਨਾਲ ਮਿਲ ਕੇ ਗੱਲਬਾਤ ਕਰਨਗੇ । ਉਨ੍ਹਾਂ ਕਿਹਾ ਕਿ ਪੰਜਾਬ ਰਾਜ ਸਿੱਖਿਆ ਦੇ ਖੇਤਰ ਵਿੱਚ ਪਹਿਲੇ ਸਥਾਨ ’ਤੇ ਹੈ ਅਤੇ ਸਿਹਤ ਦੇ ਖੇਤਰ ਵਿੱਚ ਵੀ ਵੱਡੀਆਂ ਪ੍ਰਾਪਤੀਆਂ ਪੰਜਾਬ ਦੇ ਹਿੱਸੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿਹਤ ਸੁਵਿਧਾਵਾਂ ਪੱਖੋਂ ਸੂਬਾ ਮੋਹਰੀ ਚੱਲ ਰਿਹਾ ਹੈ ਅਤੇ ਡਾਕਟਰਾਂ ਤੇ ਹੋਰ ਪੈਰਾਮੈਡੀਕਲ ਸਟਾਫ਼ ਦੀ ਭਰਤੀ ਦੀ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਜਿੰਨੀਆਂ ਅਸਾਮੀਆਂ ਖਾਲੀ ਸਨ ਉਨ੍ਹਾਂ ਨੂੰ ਤਰਜੀਹੀ ਆਧਾਰ ’ਤੇ ਭਰਿਆ ਜਾ ਰਿਹਾ ਹੈ।
ਸੰਗਰੂਰ ਡਿਸਟਿ੍ਰਕਟ ਇੰਡਸਟਰੀਅਲ ਚੈਂਬਰ ਅਤੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਵੱਲੋਂ ਆਯੋਜਿਤ ਇਸ ਮੀਟਿੰਗ ਦੌਰਾਨ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਕਿਹਾ ਕਿ ਉਹ ਸਨਅਤਕਾਰਾਂ ਤੇ ਵਪਾਰੀ ਵਰਗ ਨੂੰ ਪੇਸ਼ ਆਉਂਦੀਆਂ ਮੁਸ਼ਕਿਲਾਂ ਨੂੰ ਹੱਲ ਕਰਵਾਉਣ ਲਈ ਲਗਾਤਾਰ ਕਾਰਜਸ਼ੀਲ ਹਨ ਅਤੇ ਕੋਵਿਡ ਦੇ ਸਮੇਂ ਦੌਰਾਨ ਉਦਯੋਗਪਤੀਆਂ ਦੀ ਤਰਫੋਂ ਹਰ ਪੱਧਰ ’ਤੇ ਮੋਹਰੀ ਹੋ ਕੇ ਆਪਣਾ ਸਾਥ ਦਿੱਤਾ ਗਿਆ ਹੈ।
ਇਸ ਮੌਕੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ  ਪਿਆਰਾ ਲਾਲ ਸੇਠ, ਜਨਰਲ ਸਕੱਤਰ  ਸਮੀਰ ਜੈਨ, ਸੰਗਰੂਰ ਇੰਡਸਟਰੀਅਲ ਚੈਂਬਰ ਦੇ ਪ੍ਰਧਾਨ  ਘਨਸ਼ਿਆਮ ਕਾਂਸਲ ਤੇ ਚੇਅਰਮੈਨ ਡਾ. ਏਆਰ ਸ਼ਰਮਾ, ਬਲਾਕ ਪ੍ਰਧਾਨ ਧੂਰੀ  ਸੰਜੀਵ ਗੋਇਲ ਤੇ ਵਪਾਰੀ ਜ਼ਿਲਾ ਪ੍ਰਧਾਨ  ਜਸਵਿੰਦਰ ਸਿੰਘ ਪਿ੍ਰੰਸ ਨੇ ਪੰਜਾਬ ਸਰਕਾਰ ਵੱਲੋਂ ਉਦਯੋਗਪਤੀਆਂ ਤੇ ਵਪਾਰੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੁਵਿਧਾਵਾਂ ਲਈ ਧੰਨਵਾਦ ਕੀਤਾ। ਇਨਾਂ ਬੁਲਾਰਿਆਂ ਨੇ ਕਿਹਾ ਕਿ ਚੰਨੀ ਸਰਕਾਰ ਵੱਲੋਂ ਵੱਖ ਵੱਖ ਵਰਗਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਨੇੜਿਓਂ ਤੱਕਦੇ ਹੋਏ ਢੁਕਵੇਂ ਹੱਲ ਕੀਤੇ ਜਾ ਰਹੇ ਹਨ ਜਿਸ ਲਈ ਸਰਕਾਰ ਵਧਾਈ ਦੀ ਪਾਤਰ ਹੈ। ਉਨ੍ਹਾਂ ਆਪਣੀਆਂ ਸਮੱਸਿਆਵਾਂ ਬਾਰੇ ਵੀ ਸਾਂਝ ਪਾਈ ਅਤੇ ਹੱਲ ਕਰਨ ਦੀ ਮੰਗ ਕੀਤੀ। ਇਸ ਮੌਕੇ ਪ੍ਰਬੰਧਕਾਂ ਵੱਲੋਂ ਮੁੱਖ ਮਹਿਮਾਨ  ਸੋਨੀ, ਵਿਧਾਇਕ  ਗੋਲਡੀ ਤੇ ਹੋਰ ਸ਼ਖਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ  ਰਾਮਵੀਰ, ਐਸ.ਐਸ.ਪੀ  ਸਵਪਨ ਸ਼ਰਮਾ, ਐਸ.ਡੀ.ਐਮ ਮਤੀ ਇਸਮਤ ਵਿਜੇ ਸਿੰਘ ਤੋਂ ਇਲਾਵਾ ਐਮ.ਪੀ ਸਿੰਘ, ਸੰਜੀਵ ਚੋਪੜਾ, ਸੰਜੀਵ ਸੂਦ, ਰਾਜੀਵ ਮੱਖਣ, ਸੰਦੀਪ ਬਾਂਸਲ, ਪ੍ਰੋ. ਵਿਜੇ ਮੋਹਨ, ਸੁਨੀਲ ਗੋਇਲ ਸਮੇਤ ਹੋਰ ਉਦਯੋਗਪਤੀ, ਵਪਾਰੀ ਤੇ ਅਧਿਕਾਰੀ ਵੀ ਹਾਜ਼ਰ ਸਨ।
 


author

Bharat Thapa

Content Editor

Related News