ਜੇਲ੍ਹਾਂ 'ਚੋਂ ਕਰਵਾਏ ਜਾ ਰਹੇ ਜੁਰਮ ਰੋਕਣ ਲਈ ਪੰਜਾਬ ਸਰਕਾਰ ਦੀ ਵਿਓਂਤ, ਹਾਈ ਸੀਕਿਓਰਿਟੀ ਜੇਲ੍ਹ ਬਣਾਉਣ ਦੀ ਤਿਆਰੀ
Saturday, Dec 03, 2022 - 04:59 AM (IST)
ਲੁਧਿਆਣਾ (ਸਿਆਲ) : ਪੰਜਾਬ ਦੀਆਂ ਜੇਲ੍ਹਾਂ 'ਚੋਂ ਮੋਬਾਈਲ ਕਲਚਰ ਨੂੰ ਖ਼ਤਮ ਕਰਨ ਅਤੇ ਜੇਲ੍ਹਾਂ 'ਚ ਗੈਂਗਸਟਰਾਂ ਦਾ ਦਬਦਬਾ ਘੱਟ ਕਰਨ ਲਈ ਮੌਜੂਦਾ ਸੂਬਾ ਸਰਕਾਰ ਹੁਣ ਹਰਕਤ 'ਚ ਹੈ, ਕਿਉਂਕਿ ਵਿਰੋਧੀ ਪਾਰਟੀਆਂ ਵੱਲੋਂ ਪੰਜਾਬ ਦੀਆਂ ਜੇਲ੍ਹਾਂ ਅੰਦਰੋਂ ਚੱਲ ਰਹੀਆਂ ਸਰਗਰਮੀਆਂ ਲਈ ਸਰਕਾਰ ਨੂੰ ਘੇਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਵਿਚ ਨਵਾਂਸ਼ਹਿਰ ਨੇੜੇ ਕਈ ਏਕੜ ਵਿਚ ਉੱਚ ਸੁਰੱਖਿਆ ਵਾਲੀ ਜੇਲ੍ਹ ਬਣਾਉਣ ਦੀ ਯੋਜਨਾ ਹੈ।
ਇਹ ਖ਼ਬਰ ਵੀ ਪੜ੍ਹੋ - ਪਤਨੀ ਵੱਲੋਂ ਭੇਜੇ ਵੀਜ਼ੇ ’ਤੇ ਕੈਨੇਡਾ ਪੁੱਜੇ ਪਤੀ ਨੂੰ ਭੁੱਲੇ ਰਿਸ਼ਤੇ, ਸਹੁਰਾ ਪਰਿਵਾਰ ਵੀ ਟੱਪਿਆ ਬੇਸ਼ਰਮੀ ਦੀਆਂ ਹੱਦਾਂ
ਵਿਭਾਗੀ ਸੂਤਰਾਂ ਮੁਤਾਬਕ ਇਸ ਦੀ ਸ਼ੁਰੂਆਤ ਨਵਾਂਸ਼ਹਿਰ ਤੋਂ ਹੋਵੇਗੀ। ਇਸ ਨਵੀਂ ਬਣਨ ਵਾਲੀ ਜੇਲ੍ਹ ਵਿਚ ਉਹ ਸਾਰੇ ਪ੍ਰਬੰਧ ਕੀਤੇ ਜਾਣਗੇ, ਜਿਸ ਨਾਲ ਜੇਲ੍ਹ 'ਚੋਂ ਮੁਜਰਮਾਂ ਦੀਆਂ ਅਪਰਾਧਿਕ ਸਰਗਰਮੀਆਂ ਨੂੰ ਠੱਲ੍ਹ ਪਵੇਗੀ। ਜ਼ਿਕਰਯੋਗ ਹੈ ਕਿ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਜੇਲ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਕਈ ਸਵਾਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਜੇਲ੍ਹਾਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਹੁਣ ਪੰਜਾਬ ਵਿਚ ਅਜਿਹੀਆਂ ਜੇਲ੍ਹਾਂ ਦੀ ਉਸਾਰੀ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਨੂੰ ਅੰਦਰੂਨੀ ਜਾਂ ਬਾਹਰੀ ਤਾਕਤਾਂ ਪ੍ਰਭਾਵਿਤ ਨਾ ਕਰ ਸਕਣ।
ਇਹ ਖ਼ਬਰ ਵੀ ਪੜ੍ਹੋ - ਗੋਲਡੀ ਬਰਾੜ ਤੋਂ ਬਾਅਦ ਏਜੰਸੀਆਂ ਦੀ ਨਜ਼ਰ ਕੈਨੇਡਾ ਬੈਠੇ ਹੋਰ ਗੈਂਗਸਟਰਾਂ ਵੱਲ, ਬਰਾੜ ਦੇ ਘਰ ਲਾਗੇ ਪਸਰਿਆ ਸੰਨਾਟਾ
ਵਿਭਾਗ ਨੇ ਇਸ ਜੇਲ੍ਹ ਦਾ ਖਰੜਾ ਤਿਆਰ ਕਰ ਲਿਆ ਹੈ। ਇਸ ਲਈ ਮਾਹਿਰਾਂ ਦੀ ਰਾਏ ਵੀ ਲਈ ਜਾ ਰਹੀ ਹੈ। ਨਵੀਂ ਹਾਈ ਸੀਕਿਓਰਿਟੀ ਜੇਲ੍ਹ ਦੀਆਂ ਕੰਧਾਂ ਹੀ ਇਸ ਦੀ ਸੁਰੱਖਿਆ ਦੀ ਗਵਾਹੀ ਭਰਨਗੀਆਂ, ਜੋ ਅਤਿ-ਆਧੁਨਿਕ ਢੰਗ ਨਾਲ ਬਣਾਈਆਂ ਜਾਣਗੀਆਂ। ਜੇਲ੍ਹ ਦੀਆਂ ਕੰਧਾਂ ਦੀਆਂ ਇੱਟਾਂ ਨੂੰ ਠੋਸ ਕੰਕਰੀਟ ਭਰਿਆ ਜਾਵੇਗਾ। ਕੰਧਾਂ ਨੂੰ ਇੰਨਾ ਉੱਚਾ ਉਸਾਰਿਆ ਜਾਵੇਗਾ ਕਿ ਕੋਈ ਬਾਹਰੋਂ ਕੁਝ ਨਾ ਸੁੱਟ ਸਕੇ।