ਪਟਿਆਲਾ ਹਿੰਸਾ ਮਾਮਲੇ ''ਚ ਪੰਜਾਬ ਸਰਕਾਰ ਵੱਲੋਂ 2 SHO ਦੇ ਤਬਾਦਲੇ
Saturday, Apr 30, 2022 - 06:25 PM (IST)
ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮ 'ਤੇ ਪੰਜਾਬ ਸਰਕਾਰ ਨੇ ਅੱਜ ਪਟਿਆਲਾ ਰੇਂਜ ਦੇ ਇੰਸਪੈਕਟਰ ਜਰਨਲ ਆਫ਼ ਪੁਲਸ (ਆਈ.ਜੀ.) ਪਟਿਆਲਾ ਦੇ ਸੀਨੀਅਰ ਪੁਲਸ ਕਪਤਾਨ (ਐੱਸ.ਐੱਸ.ਪੀ.) ਅਤੇ ਐੱਸ.ਪੀ. ਦਾ ਤੁਰੰਤ ਤਬਾਦਲਾ ਕਰ ਦਿੱਤਾ। ਇਸ ਤੋਂ ਇਲਾਵਾ ਥਾਣਾ ਲਾਹੌਰੀ ਗੇਟ ਦੇ ਐੱਸ.ਐੱਚ.ਓ. ਗੁਰਪ੍ਰੀਤ ਸਿੰਘ ਅਤੇ ਕੋਤਵਾਲੀ ਦੇ ਐੱਸ.ਐੱਚ.ਓ. ਵਿਕਰਮ ਸਿੰਘ ਨੂੰ ਵੀ ਹਟਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਯੂਰਪੀਅਨ ਯੂਨੀਅਨ ਦੀ ਸਰਹੱਦੀ ਏਜੰਸੀ ਦੇ ਮੁਖੀ ਨੇ ਦਿੱਤਾ ਅਸਤੀਫ਼ਾ
ਜ਼ਿਕਰਯੋਗ ਹੈ ਕਿ ਕੱਲ ਪਟਿਆਲਾ 'ਚ ਉਸ ਸਮੇਂ ਜ਼ਬਰਦਸਤ ਤਣਾਅ ਦਾ ਮਾਹੌਲ ਸੀ ਜਦ ਦੋ ਧੜਿਆਂ 'ਚ ਸਿੱਧੀ ਟੱਕਰ ਹੋ ਗਈ। ਕਾਲੀ ਮਾਤਾ ਮੰਦਰ ਨੇੜੇ ਝੜਪਾਂ ਨੂੰ ਰੋਕਣ ਲਈ ਪੁਲਸ ਨੇ ਹਵਾਈ ਫਾਈਰਿੰਗ ਵੀ ਕੀਤੀ।
ਇਹ ਵੀ ਪੜ੍ਹੋ : ਕਾਬੁਲ ਦੀ ਮਸਜਿਦ ’ਚ ਧਮਾਕਾ, 10 ਦੀ ਮੌਤ
ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ