ਪੰਜਾਬ ਸਰਕਾਰ ਵੱਲੋਂ SC ਨੌਜਵਾਨਾਂ ਦਾ 41.48 ਕਰੋੜ ਰੁਪਏ ਦਾ ਕਰਜ਼ਾ ਮੁਆਫ : ਧਰਮਸੋਤ

09/12/2021 9:48:13 PM

ਚੰਡੀਗੜ੍ਹ (ਕਮਲ)- ਪੰਜਾਬ ਸਰਕਾਰ ਵਲੋਂ ਸੂਬੇ ਦੇ 10151 ਐੱਸ.ਸੀ. ਨੌਜਵਾਨਾਂ ਦੇ 50-50 ਹਜ਼ਾਰ ਦੇ ਕੁੱਲ 41.48 ਕਰੋੜ ਦੇ ਕਰਜ਼ੇ ਮੁਆਫ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਦੇ ਇਸ ਕਦਮ ਨਾਲ ਐਸ.ਸੀ.ਨੌਜਵਾਨਾਂ ਨੂੰ ਵੱਡੀ ਰਾਹਤ ਮਿਲੇਗੀ। ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਨੂਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਰਾਹੀਂ ਸੂਬੇ ਦੇ ਨੌਜਵਾਨਾਂ ਵਲੋਂ ਸਵੈ-ਰੋਜ਼ਗਾਰ ਲਈ ਲਏ ਹਰ ਤਰ੍ਹਾਂ ਦੇ ਕਰਜ਼ਿਆਂ ਵਿਚੋਂ 50-50 ਹਜ਼ਾਰ ਰੁਪਏ ਮੁਆਫ ਕਰਨ ਦਾ ਫੈਸਲਾ ਕੀਤਾ ਹੈ।

ਇਹ ਵੀ ਪੜ੍ਹੋ- 'ਸਾਡਾ ਯੁੱਧ ਚਿੱਟੇ ਵਿਰੁੱਧ' ਸੰਘਰਸ਼ ਕਮੇਟੀ ਵੱਲੋਂ ਪਿੰਡ ਬਜੀਦਪੁਰ ਵਿਖੇ ਕੱਢੀ ਗਈ ਰੋਸ ਰੈਲੀ
ਸਮਾਜਿਕ ਨਿਆਂ ਮੰਤਰੀ ਨੇ ਦੱਸਿਆ ਕਿ ਐਸ. ਸੀ. ਕਾਰਪੋਰੇਸ਼ਨ ਵਲੋਂ ਅਨੁਸੂਚਿਤ ਜਾਤੀ ਅਤੇ ਦਿਵਿਆਂਗ ਵਿਅਕਤੀਆਂ ਨੂੰ ਆਪਣਾ ਸਵੈ-ਰੋਜ਼ਗਾਰ ਚਲਾਉਣ ਲਈ ਘੱਟ ਵਿਆਜ਼ ਦਰ ’ਤੇ ਕਰਜ਼ੇ ਮੁਹੱਈਆ ਕਰਵਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਐਸ. ਸੀ. ਕਾਰਪੋਰੇਸ਼ਨ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਘੱਟ ਵਿਆਜ ਦਰ ’ਤੇ ਮੁਹੱਈਆ ਕਰਵਾਏ ਜਾਂਦੇ ਕਰਜ਼ਿਆਂ ਦੀ ਵਸੂਲੀ ਦਰ ਲਗਭਗ 77 ਫੀਸਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਵਲੋਂ ਸਵੈ-ਰੋਜ਼ਗਾਰ ਲਈ ਲਏ ਕਰਜ਼ੇ ਵਪਾਰ ਦਾ ਫੇਲ੍ਹ ਹੋਣਾ, ਲਾਭਪਾਤਰੀ ਦੀ ਮੌਤ ਹੋਣਾ, ਘਰ ਵਿਚ ਕੋਈ ਕਮਾਉਣ ਵਾਲਾ ਨਾ ਹੋਣਾ ਅਤੇ ਕੋਵਿਡ-19 ਕਾਰਨ ਪੈਦਾ ਹੋਏ ਹਾਲਾਤਾਂ ਕਾਰਨ ਕਰਕੇ ਵੀ, ਵਾਪਸ ਕਰਨ ’ਚ ਮੁਸ਼ਕਲ ਆ ਰਹੀ ਸੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਇਸ ਪ੍ਰੇਸ਼ਾਨੀ ’ਚੋਂ ਕੱਢਣ ਲਈ ਇਹ ਕਰਜ਼ ਰਾਹਤ ਦੇਣ ਦਾ ਫੈਸਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਆਪਣੇ ਮੂੰਹ ’ਤੇ ਪਸ਼ਚਾਤਾਪ ਦੀ ਕਾਲਖ਼ ਮਲ਼ ਕੇ ਕਾਲਾ ਦਿਵਸ ਮਨਾਵੇ ਬਾਦਲ ਪਰਿਵਾਰ : ਸੰਧਵਾਂ
ਧਰਮਸੋਤ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਹਿਲਾਂ ਵੀ ਐਸ.ਸੀ. ਨੌਜਵਾਨਾਂ ਦੇ ਕਰਜ਼ੇ ਮੁਆਫ ਕਰਕੇ ਉਨ੍ਹਾਂ ਨੂੰ ਰਾਹਤ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਮੌਜੂਦਾ ਪੰਜਾਬ ਸਰਕਾਰ ਨੇ ਪਹਿਲਾਂ ਵੀ 14260 ਐਸ.ਸੀ. ਕਰਜ਼ਦਾਰਾਂ ਦਾ 45.41 ਕਰੋੜ ਰੁਪਏ ਮੁਆਫ ਕੀਤੇ ਸਨ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਪਿਛਲੇ 4 ਸਾਲਾਂ ਤੋਂ ਵੱਧ ਦੇ ਕਾਰਜਕਾਲ ਦੌਰਾਨ 8662 ਐਸ. ਸੀ. ਨੌਜਵਾਨਾਂ ਨੂੰ 8202.26 ਲੱਖ ਦੇ ਘੱਟ ਵਿਆਜ ਦਰਾਂ ’ਤੇ ਕਰਜ਼ੇ ਮੁਹੱਈਆ ਕਰਵਾਏ ਹਨ।
ਧਰਮਸੋਤ ਨੇ ਅੱਗੇ ਦੱਸਿਆ ਕਿ ਐਸ. ਸੀ. ਕਾਰਪੋਰੇਸ਼ਨ ਦਾ ਮੁੱਖ ਉਦੇਸ਼ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਬੇਰੋਜ਼ਗਾਰ ਨੌਜਵਾਨਾਂ ਨੂੰ ਘੱਟ ਵਿਆਜ਼ ਦਰ ’ਤੇ ਸਵੈ-ਰੋਜ਼ਗਾਰ ਧੰਦੇ ਜਿਵੇਂ ਡੇਅਰੀ ਫਾਰਮ, ਕਰਿਆਨਾ ਦੁਕਾਨ, ਕੱਪੜੇ ਦੀ ਦੁਕਾਨ, ਸ਼ਟਰਿੰਗ ਦਾ ਕੰਮ, ਲੱਕੜ ਦਾ ਕੰਮ, ਉਚੇਰੀ ਵਿੱਦਿਆ ਕਰਜ਼ੇ ਲਈ ਘੱਟ ਵਿਆਜ਼ ਦਰ ’ਤੇ ਕਰਜ਼ਾ ਮੁਹੱਈਆ ਕਰਵਾਉਣਾ ਹੈ, ਤਾਂ ਕਿ ਇਨ੍ਹਾਂ ਦੇ ਆਰਥਿਕ ਪੱਧਰ ਨੂੰ ਉਪਰ ਚੁੱਕਿਆ ਜਾ ਸਕੇ ਅਤੇ ਇਨ੍ਹਾਂ ਨੂੰ ਗਰੀਬੀ ਰੇਖਾ ਤੋਂ ਬਾਹਰ ਕੱਢਿਆ ਜਾ ਸਕੇ।

Bharat Thapa

This news is Content Editor Bharat Thapa