ਪੰਜਾਬ ਸਰਕਾਰ ਸੈਰ-ਸਪਾਟੇ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਵੇਗੀ : ਬੈਂਸ

04/28/2022 1:53:30 AM

ਚੰਡੀਗੜ੍ਹ (ਅਸ਼ਵਨੀ)- ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ ਅਤੇ ਆਪਣੀਆਂ ਲੋਕ ਪੱਖੀ ਅਤੇ ਪਾਰਦਰਸ਼ੀ ਨੀਤੀਆਂ ਨਾਲ ਸੈਰ-ਸਪਾਟੇ ਨੂੰ ਅਗਲੇ ਪੱਧਰ ਤੱਕ ਲੈ ਕੇ ਜਾਵੇਗੀ। ਕੈਬਨਿਟ ਮੰਤਰੀ ਨੇ ਸੈਰ ਸਪਾਟਾ ਖੇਤਰ ਦੇ ਸਾਰੇ ਭਾਈਵਾਲਾਂ ਨੂੰ ਵੀ ਸੱਦਾ ਦਿੱਤਾ ਕਿ ਉਹ ਦੇਸ਼ ਅਤੇ ਵਿਦੇਸ਼ ਦੇ ਸ਼ਹਿਰਾਂ ਤੋਂ ਵੱਧ ਤੋਂ ਵੱਧ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਸਰਕਾਰ ਨਾਲ ਸਹੀ ਤਾਲਮੇਲ ਬਣਾ ਕੇ ਕੰਮ ਕਰਨ।

ਇਥੇ ਪੰਜਾਬ ਭਵਨ ਵਿਖੇ ਸੈਰ ਸਪਾਟਾ ਵਿਭਾਗ ਦੀ ਮੈਰਾਥਨ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਵਿਭਾਗ ਦੇ ਸਾਰੇ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੈਰ-ਸਪਾਟਾ ਵਿਭਾਗ ਦੇ ਅਜਾਇਬ ਘਰ ਅਤੇ ਹੋਰ ਇਮਾਰਤਾਂ ਦਾ ਲੋਕਾਂ ਵਿਚ ਢੁਕਵਾਂ ਪ੍ਰਚਾਰ ਕੀਤਾ ਜਾਵੇ ਤਾਂ ਜੋ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਵੱਡੇ ਪੱਧਰ ’ਤੇ ਉਜਾਗਰ ਕੀਤਾ ਜਾ ਸਕੇ।

ਇਹ ਵੀ ਪੜ੍ਹੋ : BJP ਦੇ ਕੌਮੀ ਪ੍ਰਧਾਨ JP ਨੱਡਾ ਨਾਲ ਅਰਵਿੰਦ ਖੰਨਾ ਨੇ ਕੀਤੀ ਮੁਲਾਕਾਤ

ਮੰਤਰੀ ਨੇ ਕਿਹਾ ਕਿ ਉਨ੍ਹਾਂ ਖਟਕੜ ਕਲਾਂ ਯਾਦਗਾਰ ਵਿਚ ਸਥਿਤ ਅਜਾਇਬ ਘਰ ਨੂੰ ਅਪਗ੍ਰੇਡ ਕਰਨ ਬਾਰੇ ਵਿਭਾਗ ਦੇ ਅਧਿਕਾਰੀਆਂ ਤੋਂ ਇਕ ਵਿਸਥਾਰਤ ਰਿਪੋਰਟ ਵੀ ਮੰਗੀ ਹੈ ਅਤੇ ਸ਼ਹੀਦ ਭਗਤ ਸਿੰਘ ਨਾਲ ਸਬੰਧਤ ਸਾਰੇ ਸਾਮਾਨ ਨੂੰ ਇਸ ਅਜਾਇਬ ਘਰ ਵਿਚ ਪ੍ਰਦਰਸ਼ਿਤ ਕਰਨ ਲਈ ਕੇਂਦਰ ਸਰਕਾਰ ਕੋਲ ਮਾਮਲਾ ਚੁੱਕਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਵਿਖੇ ਸ਼ਾਨਦਾਰ ਪ੍ਰਾਜੈਕਟ ‘ਪਿੰਡ ਬਾਬੇ ਨਾਨਕ ਦਾ’ ਨੂੰ ਵੀ ਪੂਰੀ ਤਨਦੇਹੀ ਅਤੇ ਪਾਰਦਰਸ਼ਤਾ ਨਾਲ ਮੁਕੰਮਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ਅੰਦਰ ਖੁਦਕੁਸ਼ੀਆਂ ਕਰ ਚੁੱਕੇ ਕਿਸਾਨਾਂ ਦੀ ਪੰਜਾਬ ਸਰਕਾਰ ਨੇ ਨਹੀਂ ਲਈ ਸਾਰ : ਚੰਦੂਮਾਜਰਾ

ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Karan Kumar

Content Editor

Related News