ਬਰਗਾੜੀ ਬੇਅਦਬੀ ਘਟਨਾ ਦੇ ਗਵਾਹਾਂ ਨੂੰ ਸੁਰੱਖਿਆ ਦੇਵੇ ਪੰਜਾਬ ਸਰਕਾਰ : ਮਾਨ

Monday, Apr 19, 2021 - 01:39 AM (IST)

ਬਰਗਾੜੀ ਬੇਅਦਬੀ ਘਟਨਾ ਦੇ ਗਵਾਹਾਂ ਨੂੰ ਸੁਰੱਖਿਆ ਦੇਵੇ ਪੰਜਾਬ ਸਰਕਾਰ : ਮਾਨ

ਚੰਡੀਗੜ੍ਹ, (ਰਮਨਜੀਤ)- ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਬਰਗਾੜੀ ਬੇਅਦਬੀ ਘਟਨਾ ਦੇ ਗਵਾਹਾਂ ਨੂੰ ਪੁਲਸ ਸੁਰੱਖਿਆ ਦਿੱਤੀ ਜਾਵੇ, ਤਾਂ ਜੋ ਇਹ ਗਵਾਹ ਬਿਨਾਂ ਡਰ ਤੋਂ ਅਦਾਲਤ ਵਿਚ ਜਾ ਕੇ ਸੱਚੀ ਗਵਾਹੀ ਦੇ ਸਕਣ।

ਇਹ ਵੀ ਪੜ੍ਹੋ : ਕਿਸਾਨੀ ਸੰਘਰਸ਼ ਦੀ ਭੇਟ ਚੜ੍ਹਿਆ ਪਿੰਡ ਰੇਤਗੜ੍ਹ ਦਾ 45 ਸਾਲਾ ਕਿਸਾਨ

ਪਾਰਟੀ ਦੇ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਤੋਂ ਬਿਆਨ ਜਾਰੀ ਕਰਦਿਆਂ ਭਗਵੰਤ ਮਾਨ ਨੇ ਕਿਹਾ ਸਾਲ 2015 ਵਿਚ ਬਰਗਾੜੀ ਵਿਖੇ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਦੀ ਬਹੁਤ ਹੀ ਦੁਖਦਾਈ ਘਟਨਾ ਵਾਪਰੀ ਸੀ, ਜਿਸ ਨਾਲ ਸਿੱਖ ਸੰਗਤ ਨੂੰ ਗਹਿਰਾ ਸਦਮਾ ਪੁਹੰਚਿਆ ਸੀ। ਉਨ੍ਹਾਂ ਕਿਹਾ ਕਿ ਭਾਵੇਂ ਕਿ ਪੰਜਾਬ ਦੀ ਸੱਤਾ ’ਤੇ ਕਾਬਿਜ਼ ਲੋਕਾਂ ਨੇ ਇਸ ਮੰਦਭਾਗੀ ਘਟਨਾ ਦੀ ਜਾਂਚ ਲਈ ਸੀਨੀਅਰ ਪੁਲਸ ਅਧਿਕਾਰੀ ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਅਗਵਾਈ ਵਿਚ ਇੱਕ ਵਿਸ਼ੇਸ਼ ਜਾਂਚ ਕਮੇਟੀ ਬਣਾ ਕੇ ਸੰਗਤ ਇਨਸਾਫ਼ ਦੇਣ ਦਾ ਵਾਅਦਾ ਕੀਤਾ ਸੀ ਪਰ ਸੱਤਾਧਾਰੀਆਂ ਦੀ ਨੀਅਤ ਤੇ ਨੀਤੀ ਸਾਫ਼ ਨਾ ਹੋਣ ਕਾਰਨ ਸੰਗਤ ਨੂੰ ਅਜੇ ਤਕ ਇਨਸਾਫ਼ ਨਹੀਂ ਮਿਲਿਆ। ਸੂਬਾ ਪ੍ਰਧਾਨ ਨੇ ਕਿਹਾ ਕਿ ਆਈ. ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ, ਜਿਨ੍ਹਾਂ ਆਪਣੀ ਨੌਕਰੀ ਤੋਂ ਅਸਤੀਫ਼ਾ ਦੇ ਦਿੱਤਾ ਹੈ ਨੇ ਪੰਜਾਬ ਦੀ ਮੁੱਖ ਸਕੱਤਰ ਅਤੇ ਪੰਜਾਬ ਦੇ ਪੁਲਸ ਮੁਖੀ ਨੂੰ ਇੱਕ ਪੱਤਰ ਲਿਖਿਆ ਕਿ ਬਰਗਾੜੀ ਬੇਦਅਬੀ ਮਾਮਲੇ ਵਿਚ ਜਿਹੜੇ ਵਿਅਕਤੀ ਗਵਾਹ ਹਨ, ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗਵਾਹੀਆਂ ਨਾ ਦੇਣ ਲਈ ਡਰਾਇਆ ਤੇ ਧਮਕਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਐਤਵਾਰ ਨੂੰ ਕੋਰੋਨਾ ਦੇ 4957 ਨਵੇਂ ਮਾਮਲੇ ਆਏ ਸਾਹਮਣੇ, 68 ਦੀ ਮੌਤ

ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਭਾਵੇਂ ਸਰਕਾਰ ਬਰਗਾੜੀ ਮਾਮਲੇ ਦੀ ਜਾਂਚ ਰਿਪੋਰਟ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸਹੀ ਤਰੀਕੇ ਨਾਲ ਰੱਖਣ ਵਿਚ ਫ਼ੇਲ੍ਹ ਹੋਈ ਹੈ ਪਰ ਹੁਣ ਮਾਮਲੇ ਦੇ ਗਵਾਹਾਂ ਨੂੰ ਉਚ ਪੱਧਰੀ ਪੁਲਸ ਸੁਰੱਖਿਆ ਪ੍ਰਦਾਨ ਕਰੇ, ਤਾਂ ਜੋ ਸਾਰੇ ਗਵਾਹ ਬਿਨਾਂ ਡਰ ਭੈਅ ਤੋਂ ਅਦਾਲਤ ਵਿਚ ਸੱਚੀ ਗਵਾਹੀ ਦੇ ਕੇ ਗੁਰੂ ਸਾਹਿਬ ਦੇ ਦੋਸ਼ੀਆਂ ਨੂੰ ਸਜ਼ਾ ਦਿਵਾ ਸਕਣ। ਭਗਵੰਤ ਮਾਨ ਨੇ ਬਰਗਾੜੀ ਮਾਮਲੇ ਦੇ ਗਵਾਹਾਂ ਨੂੰ ਅਪੀਲ ਕੀਤੀ ਕਿ ਆਮ ਆਦਮੀ ਪਾਰਟੀ ਹਰ ਸਮੇਂ ਉਨ੍ਹਾਂ ਦੇ ਨਾਲ ਖੜ੍ਹੀ ਹੈ।


author

Bharat Thapa

Content Editor

Related News