ਕੇਂਦਰ ਨੇ ਅਜੇ ਤੱਕ ਪੰਜਾਬ ਨੂੰ ਜਾਰੀ ਨਹੀਂ ਕੀਤਾ Final GST ਮੁਆਵਜ਼ਾ, ਰਾਜ ਸਭਾ 'ਚ ਚੁੱਕਿਆ ਗਿਆ ਮੁੱਦਾ

08/02/2023 11:45:35 AM

ਚੰਡੀਗੜ੍ਹ : ਕੇਂਦਰ ਸਰਕਾਰ ਨੇ ਪੰਜਾਬ ਨੂੰ ਸਾਲ 2017 ਤੋਂ ਲੈ ਕੇ 2022 ਤੱਕ ਦਾ ਅੰਤਿਮ ਜੀ. ਐੱਸ. ਟੀ. ਮੁਆਵਜ਼ਾ ਜਾਰੀ ਨਹੀਂ ਕੀਤਾ ਹੈ। ਇਸ ਦਾ ਖ਼ੁਲਾਸਾ ਕੈਗ ਦੀ ਰਿਪੋਰਟ 'ਚ ਕੀਤਾ ਗਿਆ ਹੈ। ਕੇਂਦਰੀ ਵਿੱਤ ਮੰਤਰਾਲੇ ਨੇ ਰਾਜ ਸਭਾ 'ਚ ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ 'ਚ ਇਹ ਜਾਣਕਾਰੀ ਦਿੱਤੀ। ਰਾਘਵ ਚੱਢਾ ਨੇ ਮੰਤਰਾਲੇ ਨੂੰ ਪੁੱਛਿਆ ਸੀ ਕਿ ਕੇਂਦਰ ਵੱਲੋਂ ਜੀ. ਐੱਸ. ਟੀ. ਮੁਆਵਜ਼ਾ ਜਾਰੀ ਕਰਨ 'ਚ ਦੇਰੀ ਪਿੱਛੇ ਕੀ ਕਾਰਨ ਹੈ, ਕੀ ਇਸ ਬਾਰੇ ਪਤਾ ਕੀਤਾ ਗਿਆ ਹੈ, ਜਿਸ ਕਾਰਨ ਇਹ ਬਕਾਇਆ ਜਮ੍ਹਾਂ ਹੋਇਆ ਹੈ।

ਇਹ ਵੀ ਪੜ੍ਹੋ : ਭਾਰਤੀ ਖੇਤਰ 'ਚ 10 ਮਿੰਟ ਤੱਕ ਘੁੰਮਦਾ ਰਿਹਾ ਪਾਕਿਸਤਾਨੀ ਡਰੋਨ, ਪੁਲਸ ਤੇ BSF ਨੇ ਇਲਾਕੇ ਕੀਤੇ ਸੀਲ

ਉੱਥੇ ਹੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ 5000 ਕਰੋੜ ਰੁਪਏ ਦਾ ਜੀ. ਐੱਸ. ਟੀ. ਮੁਆਵਜ਼ੇ ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੀ ਹੈ, ਜਦੋਂ ਕਿ ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ਦਾ ਸਿਰਫ 3 ਹਜ਼ਾਰ ਕਰੋੜ ਰੁਪਏ ਦਾ ਬਕਾਇਆ ਰਹਿੰਦਾ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : CM ਮਾਨ ਅੱਜ ਲੁਧਿਆਣਾ 'ਚ, ਹਜ਼ਾਰਾਂ ਲੋਕਾਂ ਨੂੰ ਵੰਡਣਗੇ ਕਰੋੜਾਂ ਦੀ ਗ੍ਰਾਂਟ

ਵਿੱਤ ਮੰਤਰਾਲੇ ਨੇ ਆਪਣੇ ਜਵਾਬ 'ਚ ਇਹ ਸਪੱਸ਼ਟ ਨਹੀਂ ਕੀਤਾ ਕਿ ਪੰਜਾਬ ਨੂੰ ਕੇਂਦਰ ਸਰਕਾਰ ਵੱਲੋਂ ਕਿਸ ਤਾਰੀਖ਼ ਤੱਕ ਇਹ ਬਕਾਇਆ ਜਾਰੀ ਕੀਤਾ ਜਾਵੇਗਾ। ਹਾਲਾਂਕਿ ਇਸ ਤੋਂ ਪਹਿਲਾਂ ਕੇਂਦਰ 2017-19 ਤੋਂ 2022-23 ਤੱਕ ਜੀ. ਐੱਸ. ਟੀ. ਮੁਆਵਜ਼ਾ ਫੰਡ 'ਚੋਂ ਪੰਜਾਬ ਨੂੰ 41 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦੀ ਮੁਆਵਜ਼ਾ ਰਾਸ਼ੀ ਜਾਰੀ ਕਰ ਚੁੱਕੀ ਹੈ। ਇਸ ਬਾਰੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦਾ ਕਹਿਣਾ ਹੈ ਕਿ ਅਸੀਂ ਪਹਿਲਾਂ ਹੀ 5,005 ਕਰੋੜ ਰੁਪਏ ਦੇ ਬਕਾਇਆ ਜੀ. ਐੱਸ. ਟੀ. ਮੁਆਵਜ਼ੇ ਲਈ ਕੈਗ ਕੋਲ ਮਾਮਲਾ ਉਠਾ ਚੁੱਕੇ ਹਾਂ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita