ਪੰਜਾਬ ਦੇ ਇਸ ਜ਼ਿਲ੍ਹੇ ’ਚ ਵੀ ਬਲੈਕ ਫ਼ੰਗਸ ਨੇ ਦਿੱਤੀ ਦਸਤਕ, ਸਾਹਮਣੇ ਆਏ 2 ਸ਼ੱਕੀ ਮਰੀਜ਼

Friday, May 21, 2021 - 07:10 PM (IST)

ਪੰਜਾਬ ਦੇ ਇਸ ਜ਼ਿਲ੍ਹੇ ’ਚ ਵੀ ਬਲੈਕ ਫ਼ੰਗਸ ਨੇ ਦਿੱਤੀ ਦਸਤਕ, ਸਾਹਮਣੇ ਆਏ 2 ਸ਼ੱਕੀ ਮਰੀਜ਼

ਗੁਰਦਾਸਪੁਰ (ਗੁਰਪ੍ਰੀਤ) - ਪੰਜਾਬ ’ਚ ਕੋਰੋਨਾ ਦਾ ਕਹਿਰ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ, ਉਥੇ ਹੀ ਬਲੈਕ ਫ਼ੰਗਸ ਨੇ ਵੀ ਲੋਕਾਂ ਨੂੰ ਆਪਣੀ ਲਪੇਟ ’ਚ ਲੈਣਾ ਸ਼ੁਰੂ ਕਰ ਦਿੱਤਾ ਹੈ। ਬਾਕੀ ਜ਼ਿਲ੍ਹਿਆਂ ਦੇ ਨਾਲ-ਨਾਲ ਬਲੈਕ ਫ਼ੰਗਲ ਨੇ ਹੁਣ ਗੁਰਦਾਸਪੁਰ ਜ਼ਿਲ੍ਹੇ ’ਚ ਵੀ ਦਸਤਕ ਦੇ ਦਿੱਤੀ ਹੈ, ਜਿਥੋਂ 2 ਸ਼ੱਕੀ ਮਰੀਜ਼ ਸਾਹਮਣੇ ਆਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦਾਸਪੁਰ ਦੇ ਸਿਵਲ ਸਰਜਨ ਡਾ.ਹਰਭਜਨ ਸਿੰਘ ਨੇ ਦੱਸਿਆ ਕਿ ਬਲੈਕ ਫ਼ੰਗਸ ਦੇ ਸ਼ੱਕੀ ਮਰੀਜ਼ ਗੁਰਦਾਸਪੁਰ ਦੇ ਪਿੰਡਾਂ ’ਚੋਂ ਸਾਹਮਣੇ ਆਏ ਹਨ। 

ਪੜ੍ਹੋ ਇਹ ਵੀ ਖਬਰ - ਫੌਜੀ ਪ੍ਰੇਮੀ ਨੇ ਵਿਆਹ ਤੋਂ ਕੀਤਾ ਇਨਕਾਰ, ਕੁੜੀ ਨੇ ਖ਼ੌਫ਼ਨਾਕ ਕਦਮ ਚੁੱਕ ਸੁਸਾਇਡ ਨੋਟ ’ਚ ਦੱਸਿਆ ਅਸਲ ਸੱਚ

ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਇਕ ਮਰੀਜ਼ ਦਾ ਸੈਂਪਲ ਲੈ ਕੇ ਲੈਬ ਭੇਜ ਦਿੱਤਾ ਹੈ ਅਤ ਉਹ ਮਰੀਜ਼ ਪ੍ਰਾਈਵੇਟ ਹਸਪਤਾਲ ਵਿੱਚ ਇਲਾਜ ਕਰਵਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਅਸੀਂ ਉਸ ਮਰੀਜ਼ ਦੇ ਸੰਪਰਕ ਵਿੱਚ ਹਾਂ। ਦੂਜੇ ਮਰੀਜ਼ ਨੂੰ ਕੋਰੋਨਾ ਅਤੇ ਬਲੈਕ ਫ਼ੰਗਸ ਦੇ ਲੱਛਣ ਹਨ ਪਰ ਉਸ ਦੇ ਪਰਿਵਾਰ ਨੇ ਉਸ ਨੂੰ ਘਰ ’ਚ ਹੀ ਰੱਖਿਆ ਹੈ। ਬਹੁਤ ਕੋਸ਼ਿਸ਼ ਕਰਨ ਦੇ ਬਾਵਜੂਦ ਮਰੀਜ਼ ਦੇ ਪਰਿਵਾਰ ਨੇ ਉਸ ਨੂੰ ਸਾਡੇ ਕੋਲ ਨਹੀਂ ਲਿਆਂਦਾ। 

ਪੜ੍ਹੋ ਇਹ ਵੀ ਖਬਰ - 2 ਬੱਚਿਆਂ ਦੀ ਮਾਂ ਨਾਲ ਕਰਾਉਣਾ ਚਾਹੁੰਦਾ ਸੀ ਵਿਆਹ, ਇੰਝ ਕੀਤੀ ਆਪਣੀ ਜੀਵਨ ਲੀਲਾ ਖ਼ਤਮ

ਉਨ੍ਹਾਂ ਨੇ ਦੱਸਿਆ ਕਿ ਬਲੈਕ ਫ਼ੰਗਸ ਬਹੁਤ ਘਾਤਕ ਬੀਮਾਰੀ ਹੈ। ਇਹ ਬੀਮਾਰੀ ਉਨ੍ਹਾਂ ਨੂੰ ਹੁੰਦੀ ਹੈ, ਜਿਨ੍ਹਾਂ ਦੀ ਸਰੀਰਕ ਅੰਦਰੂਨੀ ਤਾਕਤ ਬਹੁਤ ਥੋੜੀ ਹੁੰਦੀ ਹੈ। ਜਿਨ੍ਹਾਂ ਨੂੰ ਕੋਈ ਬੀਮਾਰੀ ਹੈ, ਜਿਵੇਂ ਸ਼ੂਗਰ, ਕਿਡਨੀ, ਦਿਲ ਦੇ ਰੋਗ ਜਾਂ ਫਿਰ ਹੋਰ ਗੰਭੀਰ ਰੋਗ ਉਨ੍ਹਾਂ ਨੂੰ ਬਲੈਕ ਫ਼ੰਗਸ ਜਲਦੀ ਅਸਰ ਕਰਦੀ ਹੈ। ਉਨ੍ਹਾਂ ਨੇ ਕਿਹਾ ਕਿ ਸ਼ਾਮ ਦੇ ਸਮੇਂ ਘਰੋਂ ਨਿਕਲਣ ’ਤੇ ਨਿੱਕਰ ਜਾਂ ਚੱਪਲ ਪਾ ਕੇ ਮਿੱਟੀ ਵਿੱਚ ਨਹੀਂ ਜਾਣਾ ਚਾਹੀਦਾ, ਸਗੋਂ ਪੂਰੇ ਕੱਪੜੇ ਤੇ ਬੂਟ ਪਾ ਕੇ ਬਾਹਰ ਜਾਣਾ ਚਾਹੀਦਾ ਹੈ। 

ਪੜ੍ਹੋ ਇਹ ਵੀ ਖਬਰ - ਨਾਜਾਇਜ਼ ਸਬੰਧਾਂ ਤੋਂ ਖਫ਼ਾ ਪਤੀ ਨੇ ਪਤਨੀ ਤੇ ਉਸਦੇ ਪ੍ਰੇਮੀ ਨੂੰ ਦਿੱਤੀ ਰੂਹ ਕੰਬਾਊ ਮੌਤ,  ਜੰਗਲ ’ਚ ਸੁੱਟੀਆਂ ਲਾਸ਼ਾਂ


author

rajwinder kaur

Content Editor

Related News