ਪੰਜਾਬ ''ਚ ਵੱਡੀ ਵਾਰਦਾਤ! 22 ਸਾਲਾ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ

Thursday, Nov 07, 2024 - 12:22 PM (IST)

ਪੰਜਾਬ ''ਚ ਵੱਡੀ ਵਾਰਦਾਤ! 22 ਸਾਲਾ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ

ਗੁਰਦਾਸਪੁਰ (ਗੁਰਪ੍ਰੀਤ ਸਿੰਘ): ਬਟਾਲਾ ਨੇੜਲੇ ਪਿੰਡ ਚੰਦੂ ਮੰਝ ਵਿਚ ਇਕ 22 ਸਾਲਾ ਨੌਜਵਾਨ ਦਾ ਕਿਰਚਾਂ ਮਾਰ-ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਵਾਰਦਾਤ ਨੂੰ ਗੁਆਂਢ ਵਿਚ ਹੀ ਰਹਿਣ ਵਾਲੇ ਨੌਜਵਾਨਾਂ ਨੇ ਅੰਜਾਮ ਦਿੱਤਾ ਹੈ। ਪੁਲਸ ਵੱਲੋਂ ਮਾਮਲੇ ਵਿਚ ਮੁੱਖ ਮੁਲਜ਼ਮ ਨੂੰ ਰਾਊਂਡਅਪ ਕਰ ਲਿਆ ਗਿਆ ਹੈ ਤੇ ਉਸ ਦੇ ਸਾਥੀਆਂ ਦੀ ਵੀ ਭਾਲ ਕੀਤੀ ਜਾ ਰਹੀ ਹੈ। 

ਇਹ ਖ਼ਬਰ ਵੀ ਪੜ੍ਹੋ - ਟ੍ਰੈਫ਼ਿਕ ਪੁਲਸ ਵੱਲੋਂ ਐਡਵਾਇਜ਼ਰੀ ਜਾਰੀ, ਇਨ੍ਹਾਂ ਰਸਤਿਆਂ 'ਤੇ ਜਾਣ ਤੋਂ ਕਰੋ ਗੁਰੇਜ਼

ਇਸ ਸਬੰਧੀ ਗੱਲਬਾਤ ਕਰਦਿਆਂ ਮ੍ਰਿਤਕ ਦੇ ਪਿਤਾ ਦਾਨਿਸ਼ ਨੇ ਕਿਹਾ ਕਿ ਉਹ ਹਲਵਾਈ ਹੈ ਤੇ ਉਸ ਦਾ ਪੁੱਤਰ ਅਭੈ ਵੀ ਉਸ ਦੇ ਨਾਲ ਹੀ ਕੰਮ ਕਰਦਾ ਸੀ। ਕੁਝ ਦਿਨ ਪਹਿਲਾਂ ਉਨ੍ਹਾਂ ਦੀ ਗੁਆਂਢੀਆਂ ਦੇ ਨਾਲ ਮਾਮੂਲੀ ਤਕਰਾਰ ਹੋਈ ਸੀ। ਪਿੰਡ ਦੀ ਪੰਚਾਇਤ ਨੇ ਇਸ ਦਾ ਰਾਜੀਨਾਮਾ ਕਰਵਾ ਦਿੱਤਾ ਸੀ। ਬੀਤੀ ਦੇਰ ਸ਼ਾਮ ਨੂੰ ਜਦੋਂ ਉਹ ਘਰ ਵਿਚ ਮੌਜੂਦ ਨਹੀਂ ਸੀ ਤਾਂ ਕੁਝ ਨੌਜਵਾਨ ਉਸ ਦੇ ਘਰ ਆਏ ਤੇ ਉਸ ਦੇ ਪੁੱਤਰ ਨਾਲ ਲੜਾਈ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਨੇ ਉਸ ਦੇ ਪੁੱਤਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਕਈ ਵਾਰ ਕੀਤੇ। ਉਸ ਨੂੰ ਇਲਾਜ ਲਈ ਹਸਪਤਾਲ ਲਿਜਾਂਦਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਉਨ੍ਹਾਂ ਨੇ ਕਾਨੂੰਨ ਤੋਂ ਇਨਸਾਫ਼ ਦੀ ਗੁਹਾਰ ਲਗਈ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਭਾਜਪਾ ਦੇ ਲੀਡਰਾਂ ਨੂੰ ਚੇਤਾਵਨੀ! ਹੋ ਸਕਦੇ ਨੇ ਬਰਖ਼ਾਸਤ

ਮਾਮਲੇ ਦੀ ਜਾਂਚ ਕਰ ਰਹੇ ਡੀ.ਐੱਸ.ਪੀ. ਨੇ ਕਿਹਾ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਪਿੰਡ ਚੰਦੂ ਮੰਝ ਵਿਚ ਮਾਮੂਲੀ ਤਕਰਾਰ ਨੂੰ ਲੈ ਕੇ ਲੜਾਈ ਹੋਈ ਸੀ, ਜਿਸ ਵਿਚ ਇਕ 22 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਦੇ ਅਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਵਿਚ ਮੁੱਖ ਦੋਸ਼ੀ ਨੂੰ ਰਾਊਂਡ ਅਪ ਕਰ ਲਿਆ ਗਿਆ ਹੈ ਤੇ ਬਾਕੀਆਂ ਨੂੰ ਵੀ ਬਹੁਤ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News