ਗੁਰਦੁਆਰਾ ਸਾਹਿਬ ''ਚ ਵਾਪਰੀ ਘਟਨਾ ਨੇ ਹਰ ਕਿਸੇ ਨੂੰ ਕੀਤਾ ਹੈਰਾਨ

Tuesday, Apr 15, 2025 - 11:27 AM (IST)

ਗੁਰਦੁਆਰਾ ਸਾਹਿਬ ''ਚ ਵਾਪਰੀ ਘਟਨਾ ਨੇ ਹਰ ਕਿਸੇ ਨੂੰ ਕੀਤਾ ਹੈਰਾਨ

ਲੁਧਿਆਣਾ (ਅਨਿਲ): ਅੱਜ ਕੱਲ੍ਹ ਲੋਕਾਂ ਵਿਚ ਲਾਲਚ ਇੰਨਾ ਵੱਧ ਚੁੱਕਿਆ ਹੈ ਕਿ ਉਹ ਕੁਝ ਪੈਸਿਆਂ ਖ਼ਾਤਰ ਕਿਸੇ ਵੀ ਹੱਦ ਤਕ ਜਾ ਸਕਦੇ ਹਨ। ਇਹ ਲੋਕ ਆਪਣੇ ਲਾਲਚ ਪਿੱਛੇ ਗੁਰੂ ਘਰਾਂ 'ਚੋਂ ਚੋਰੀ ਕਰਨ ਤੋਂ ਵੀ ਗੁਰੇਜ਼ ਨਹੀਂ ਕਰਦੇ। ਅਜਿਹਾ ਹੀ ਇਕ ਮਾਮਲਾ ਲੁਧਿਆਣਾ ਦੇ ਪਿੰਡ ਹਵਾਸ ਤੋਂ ਸਾਹਮਣੇ ਆਇਆ ਹੈ। ਥਾਣਾ ਮਿਹਰਬਾਨ ਦੀ ਪੁਲਸ ਨੇ ਗੁਰਦੁਆਰਾ ਸਾਹਿਬ ਦੀ ਗੋਲਕ ਚੋਰੀ ਕਰਨ ਵਾਲੇ ਤਿੰਨ ਅਣਪਛਾਤੇ ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਨੇ IAS, IFS ਤੇ PCS ਅਫ਼ਸਰਾਂ ਦੀ ਕੀਤੀ ਬਦਲੀ, ਵੇਖੋ ਪੂਰੀ List

ਇਸ ਸਬੰਧੀ ਜਾਣਕਾਰੀ ਦਿੰਦਿਆਂ ਹੌਲਦਾਰ ਤਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸ਼ਿਕਾਇਤਕਰਤਾ ਛਿੰਦਰਪਾਲ ਵਾਸੀ ਪਿੰਡ ਹਵਾਸ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ 14 ਅਪ੍ਰੈਲ ਨੂੰ ਸਵੇਰੇ 3 ਅਣਪਛਾਤੇ ਵਿਅਕਤੀ ਗੁਰਦੁਆਰਾ ਸ੍ਰੀ ਰਵੀਦਾਸ ਜੀ ਦੇ ਅੰਦਰ ਆਏ ਤੇ ਦਰਬਾਰ ਸਾਹਿਬ ਦੇ ਅੰਦਰ ਪਈ ਗੋਲਕ ਚੋਰੀ ਕਰ ਕੇ ਲੈ ਗਏ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News