ਪੰਜਾਬ-ਹਰਿਆਣਾ ਹਾਈਕੋਰਟ ਪੁੱਜਾ ਤਰਨਤਾਰਨ ਵਿਖੇ ਚਰਚ ’ਤੇ ਹੋਏ ਹਮਲੇ ਦਾ ਮਾਮਲਾ
Friday, Sep 02, 2022 - 09:43 AM (IST)

ਚੰਡੀਗੜ੍ਹ (ਹਾਂਡਾ) - ਤਰਨਤਾਰਨ ਜ਼ਿਲ੍ਹੇ ਦੇ ਕਸਬਾ ਪੱਟੀ ਅਧੀਨ ਆਉਂਦੇ ਪਿੰਡ ਠੱਕਰਪੁਰਾ ਵਿਖੇ ਸਥਿਤ ਨਾਮੀ ਚਰਚ ਨੂੰ ਬੀਤੇ ਦਿਨੀਂ ਕੁੱਝ ਅਣਪਛਾਤੇ ਸ਼ਰਾਰਤੀ ਵਿਅਕਤੀਆਂ ਨੇ ਨਿਸ਼ਾਨਾ ਬਣਾ ਕੇ ਮੂਰਤੀਆਂ ਦੀ ਭੰਨਤੋੜ ਕੀਤੀ ਸੀ। ਚਰਚ ’ਚ ਪਈਆਂ ਯੀਸ਼ੂ ਮਸੀਹ ਤੇ ਮਰੀਅਮ ਦੀਆਂ ਮੂਰਤੀਆਂ ਦੀ ਭੰਨਤੋੜ ਦਾ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪੁੱਜ ਗਿਆ ਹੈ। ਇਸ ਮਾਮਲੇ ਦੇ ਸਬੰਧ ’ਚ ਪਟੀਸ਼ਨ ਦਾਇਰ ਕਰਦਿਆਂ ਪੰਜਾਬ ਵਿਚ ਸਾਰੀਆਂ ਚਰਚਾਂ ਤੇ ਕ੍ਰਿਸ਼ਚੀਅਨ ਭਾਈਚਾਰੇ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ ਹੈ। ਨੈਸ਼ਨਲ ਕ੍ਰਿਸ਼ਚੀਅਨ ਲੀਗ ਦੇ ਪ੍ਰਧਾਨ ਜਗਦੀਸ਼ ਮਸੀਹ ਅਤੇ ਚੰਡੀਗੜ੍ਹ ਦੇ ਸੁਖਜਿੰਦਰ ਗਿੱਲ ਨੇ ਉਕਤ ਪਟੀਸ਼ਨ ਦਾਇਰ ਕੀਤੀ ਹੈ, ਜਿਸ ’ਤੇ ਜਲਦੀ ਸੁਣਵਾਈ ਹੋਵੇਗੀ।
ਪੜ੍ਹੋ ਇਹ ਵੀ ਖ਼ਬਰ: ਮਰਹੂਮ ਸਿੱਧੂ ਮੂਸੇਵਾਲਾ ਦੇ ਪਿਓ ਨੂੰ ਈਮੇਲ ਰਾਹੀਂ ਮਿਲੀ ਜਾਨੋਂ ਮਾਰਨ ਦੀ ਧਮਕੀ, ਦੱਸਿਆ ਇਸ ਗੈਂਗ ਦਾ ਮੈਂਬਰ
ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਪੰਜਾਬ ਵਿਚ ਈਸਾਈ ਭਾਈਚਾਰੇ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਹੁਣ ਚਰਚ ਵਿਚ ਵਾਪਰੀ ਘਟਨਾ ਤੋਂ ਬਾਅਦ ਭਾਈਚਾਰਾ ਪੰਜਾਬ ਵਿਚ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਉਕਤ ਘਟਨਾ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਖੜ੍ਹੇ ਕਰਦੀ ਹੈ। ਜੇਕਰ ਪੁਲਸ ਨੇ ਜਲਦੀ ਕਾਰਵਾਈ ਨਾ ਕੀਤੀ ਤਾਂ ਪੰਜਾਬ ਵਿਚ ਫਿਰਕੂ ਦੰਗਿਆਂ ਦੀ ਸਥਿਤੀ ਬਣ ਜਾਵੇਗੀ। ਪਟੀਸ਼ਨ ਵਿਚ ਪੰਜਾਬ ਸਰਕਾਰ, ਮੁੱਖ ਸਕੱਤਰ ਅਤੇ ਡੀ. ਜੀ. ਪੀ. ਨੂੰ ਪਾਰਟੀ ਬਣਾਇਆ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ: ਸਰਹੱਦ ਪਾਰ : 10 ਸਾਲਾ ਬੱਚੀ ਨਾਲ ਹੈਵਾਨੀਅਤ, ਜਬਰ-ਜ਼ਿਨਾਹ ਮਗਰੋਂ ਦਿੱਤੀ ਦਰਦਨਾਕ ਮੌਤ
ਨੋਟ- ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ