ਪੰਜਾਬ-ਹਰਿਆਣਾ ਹਾਈਕੋਰਟ ਦੇ ਬਾਹਰ ਵਿਅਕਤੀ ਨੇ ਖੁਦਕੁਸ਼ੀ ਕਰਨ ਦੀ ਕੀਤੀ ਕੋਸ਼ਿਸ਼
Tuesday, Jul 11, 2017 - 04:19 PM (IST)

ਚੰਡੀਗੜ੍ਹ — ਪੰਜਾਬ ਤੋਂ ਆਏ ਇਕ ਵਿਅਕਤੀ ਵਲੋਂ ਪੰਜਾਬ-ਹਰਿਆਣਾ ਹਾਈਕੋਰਟ ਦੇ ਬਾਹਰ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਿਅਕਤੀ ਦੀ ਪਛਾਣ ਸੁਰਿੰਦਰ ਕੁਮਾਰ ਦੇ ਰੂਪ 'ਚ ਹੋਈ ਹੈ।
ਪ੍ਰਾਪਤ ਜਾਣਕਾਰੀ ਮੁਤਾਬਕ ਉਕਤ ਵਿਅਕਤੀ ਰਾਈਸ ਮਿਲ 'ਚ 60-70 ਕਰੋੜ ਦੇ ਘਪਲੇ ਦੇ ਮਾਮਲੇ ਸੰਬੰਧੀ ਪੰਜਾਬ-ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਨੂੰ ਦਰਖਾਸਤ ਦੇਣ ਆਇਆ ਸੀ। ਉਹ ਧੂਰੀ ਦੇ ਸਤੀਸ਼ ਕੁਮਾਰ ਵਲੋਂ ਵਪਾਰ 'ਚ ਧੋਖਾ ਦੇਣ ਕਰਕੇ ਦੁਖੀ ਸੀ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਉਕਤ ਵਿਅਕਤੀ ਨੂੰ ਜ਼ੇਰੇ ਇਲਾਜ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੇ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।