ਪਟਾਕਿਆਂ ''ਤੇ ਹਾਈਕੋਰਟ ਦਾ ਸਖਤ ਫੈਸਲਾ, ਨਵੇਂ ਸਾਲ ਤੇ ਵਿਆਹਾਂ ''ਚ ਨਹੀਂ ਚੱਲਣਗੇ ਪਟਾਕੇ
Thursday, Dec 07, 2017 - 06:52 PM (IST)

ਚੰਡੀਗੜ੍ਹ (ਬਰਜਿੰਦਰ)—ਹਰਿਆਣਾ ਦੇ ਐੱਨ. ਸੀ. ਆਰ. ਖੇਤਰ ਨੂੰ ਛੱਡ ਕੇ ਪੂਰੇ ਹਰਿਆਣਾ-ਪੰਜਾਬ ਅਤੇ ਚੰਡੀਗੜ੍ਹ 'ਚ ਵਿਆਹ ਜਾਂ ਕਿਸੇ ਹੋਰ ਸਮਾਗਮ ਸਮੇਤ ਨਵੇਂ ਸਾਲ 'ਤੇ ਪਟਾਕੇ ਨਹੀਂ ਚਲਾਏ ਜਾ ਸਕਣਗੇ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਟਾਕਿਆਂ ਨੂੰ ਲੈ ਕੇ ਹੋਣ ਵਾਲੇ ਹਵਾ ਪ੍ਰਦੂਸ਼ਣ 'ਤੇ ਸਖਤੀ ਨਾਲ ਖੁਦ ਧਿਆਨ ਦਿੰਦੇ ਹੋਏ 'ਚ ਇਸ ਕੇਸ ਇਹ ਆਦੇਸ਼ ਜਾਰੀ ਕੀਤੇ ਹਨ। ਹਾਈਕੋਰਟ ਦੀ ਡਿਵੀਜ਼ਨ ਬੈਂਚ ਨੇ ਕੇਸ ਦੀ ਸੁਣਵਾਈ ਦੌਰਾਨ ਦੋਵੇਂ ਸੂਬਿਆਂ ਸਮੇਤ ਚੰਡੀਗੜ੍ਹ ਪ੍ਰਸ਼ਾਸਨ ਦੇ ਕੌਂਸਲ ਨੂੰ ਇਨ੍ਹਾਂ ਆਦੇਸ਼ਾਂ ਦੀ ਸਖਤੀ ਨਾਲ ਪਾਲਣਾ ਕਰਨ ਦੇ ਆਦੇਸ਼ ਦਿੱਤੇ ਹਨ। ਹਾਈਕੋਰਟ ਨੇ ਆਦੇਸ਼ 'ਚ ਕਿਹਾ ਹੈ ਕਿ ਕਾਨੂੰਨ ਲਾਗੂ ਕਰਵਾਉਣ ਵਾਲੀਆਂ ਸੰਸਥਾਵਾਂ ਇਨ੍ਹਾਂ ਆਦੇਸ਼ਾਂ ਦੀ ਪਾਲਣਾ ਨੂੰ ਲੈ ਕੇ ਯਕੀਨੀ ਕਰੇ। ਵੀਰਵਾਰ ਨੂੰ ਕੇਸ ਦੀ ਸੁਣਵਾਈ ਦੌਰਾਨ ਐਮਿਕਸ ਕਿਊਰੀ ਅਨੁਪਮ ਗੁਪਤਾ ਨੇ ਕੋਰਟ ਨੂੰ ਦੱਸਿਆ ਕਿ ਵਿਆਹਾਂ ਸਮੇਤ ਹੋਰ ਪ੍ਰੋਗਰਾਮਾਂ 'ਚ ਵੀ ਅਜੇ ਪਟਾਕੇ ਚੱਲ ਰਹੇ ਹਨ। ਇਨ੍ਹਾਂ 'ਤੇ ਕੋਈ ਕੰਟਰੋਲ ਨਹੀਂ ਹੈ। ਅਜਿਹੇ 'ਚ ਹਾਈਕੋਰਟ ਨੇ ਸਰਕਾਰਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਕੰਟੈਪਟ ਆਫ ਕੰਟਰੋਲ ਦੇ ਤਹਿਤ ਕਾਰਵਾਈ ਕਰ ਸਕਦੇ ਹਨ। ਇਹ ਅੰਤਰਿਮ ਆਦੇਸ਼ ਕੇਸ ਦੀ ਅਗਲੀ ਸੁਣਵਾਈ 11 ਜਨਵਰੀ ਤੱਕ ਲਾਗੂ ਰਹਿਣਗੇ।
ਉਨ੍ਹਾਂ ਨੇ ਕਿਹਾ ਕਿ ਹਵਾ ਪ੍ਰਦੂਸ਼ਣ ਦੇ ਇਹ ਹਾਲਾਤ ਹਨ ਕਿ ਸ਼੍ਰੀਲੰਕਾਈ ਖਿਡਾਰੀ ਦਿੱਲੀ ਦੇ ਮੈਦਾਨ 'ਚ ਉਲਟੀਆਂ ਕਰ ਰਹੇ ਹਨ ਅਤੇ ਅਸੀਂ ਅਜਿਹੇ ਪ੍ਰਦੂਸ਼ਣ ਦੀ ਸਮੱਸਿਆ ਨੂੰ ਲੈ ਕੇ ਅੱਖਾਂ ਬੰਦ ਨਹੀਂ ਕਰ ਸਕਦੇ। ਇਸ ਤੋਂ ਪਹਿਲਾਂ ਹਾਈਕੋਰਟ ਨੇ ਇਸ ਮਾਮਲੇ 'ਚ ਸੁਣਵਾਈ ਕਰਦੇ ਹੋਏ ਦੀਵਾਲੀ ਅਤੇ ਗੁਰਪੁਰਬ 'ਤੇ ਸਿਰਫ 3-3 ਘੰਟਿਆਂ ਲਈ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਸੀ ਅਤੇ ਪਟਾਕਿਆਂ ਦੇ ਲਾਇਸੈਂਸ ਵੀ ਪਿਛਲੇ ਸਾਲ ਦੇ ਮੁਕਾਬਲੇ 20 ਫੀਸਦੀ ਹੀ ਜਾਰੀ ਕਰਨ ਦੇ ਆਦੇਸ਼ ਦਿੱਤੇ ਸਨ।