ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਸੁਮੇਧ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ

08/03/2021 5:17:47 PM

ਚੰਡੀਗੜ੍ਹ (ਹਾਂਡਾ): ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਜਾਣਕਾਰੀ ਮੁਤਾਬਕ ਮਾਮਲੇ ’ਚ ਕਿਸੇ ਵੀ ਜਾਂਚ ਲਈ ਪਹਿਲਾਂ ਨੋਟਿਸ ਦੇਣਾ ਹੋਵੇਗਾ। ਦੱਸਣਯੋਗ ਹੈ ਕਿ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਦੇ ਚੰਡੀਗੜ੍ਹ ਦੀ ਸੈਕਟਰ 20 ਸਥਿਤ ਰਿਹਾਇਸ਼ ’ਤੇ ਸੋਮਵਾਰ ਸ਼ਾਮ ਨੂੰ ਵਿਜੀਲੈਂਸ ਨੇ ਛਾਪਾ ਮਾਰਿਆ ਸੀ।ਇਸ ਦੌਰਾਨ ਵੱਡੀ ਗਿਣਤੀ ਵਿਚ ਪੁਲਸ ਅਧਿਕਾਰੀ ਅਤੇ ਕਰਮਚਾਰੀ ਉਨ੍ਹਾਂ ਦੇ ਘਰ ਦੇ ਬਾਹਰ ਮੌਜੂਦ ਰਹੇ ਅਤੇ ਸੈਣੀ ਦੇ ਸੁਰੱਖਿਆ ਮੁਲਾਜ਼ਮਾਂ ਦੇ ਨਾਲ ਤਕਰੀਬਨ ਪੌਣਾ ਘੰਟਾ ਤੱਕ ਬਹਿਸ ਚੱਲਦੀ ਰਹੀ। ਇਸ ਤੋਂ ਬਾਅਦ ਸੁਮੇਧ ਸੈਣੀ ਦੇ ਵਕੀਲ ਵੀ ਉੱਥੇ ਪੁੱਜੇ ਅਤੇ ਜਾਂਚ ਟੀਮ ਦੇ ਨਾਲ ਮੌਜੂਦ ਰਹਿਣ ਦੀ ਗੱਲ ਕੀਤੀ। ਕਾਫ਼ੀ ਦੇਰ ਬਹਿਸ ਤੋਂ ਬਾਅਦ ਵਿਜੀਲੈਂਸ ਟੀਮ ਵਲੋਂ ਸੈਣੀ ਦੇ ਵਕੀਲ ਨੂੰ ਆਪਣੇ ਨਾਲ ਅੰਦਰ ਲਿਜਾਇਆ ਗਿਆ।

ਇਹ ਵੀ ਪੜ੍ਹੋ : ਘਰੋਂ ਜ਼ਿਆਦਾ ਮਾਲ ਨਹੀਂ ਮਿਲਿਆ ਤਾਂ ਚੋਰਾਂ ਨੇ 1 ਮਹੀਨੇ ਦੇ ਬੱਚੇ ਨੂੰ ਚੁੱਕ ਕੇ ਪਾ ਲਿਆ ਬੈਗ ’ਚ

ਸੂਚਨਾ ਮੁਤਾਬਕ ਇਹ ਛਾਪੇਮਾਰੀ ਵਿਜੀਲੈਂਸ ਦੇ ਐੱਸ. ਪੀ. ਗਗਨਦੀਪ ਅਤੇ ਏ. ਆਈ. ਜੀ. ਆਸ਼ੀਸ਼ ਕਪੂਰ ਦੀ ਅਗਵਾਈ ਵਿਚ ਕੀਤੀ ਗਈ। ਸੂਤਰਾਂ ਦਾ ਕਹਿਣਾ ਹੈ ਕਿ ਸੈਣੀ ਖ਼ਿਲਾਫ਼ ਕਮਾਈ ਤੋਂ ਜ਼ਿਆਦਾ ਜਾਇਦਾਦ, ਡੀ. ਜੀ. ਪੀ. ਰਹਿੰਦਿਆਂ ਆਪਣੇ ਅਹੁਦੇ ਦੀ ਦੁਰਵਰਤੋਂ ਅਤੇ ਭ੍ਰਿਸ਼ਟਾਚਾਰ ਦੀਆਂ ਧਾਰਾਵਾਂ ਵਿਚ ਮਾਮਲਾ ਐੱਫ਼. ਆਈ. ਆਰ. ਨੰਬਰ 13 ਦੇ ਤਹਿਤ ਮੋਹਾਲੀ ਦੇ ਵਿਜੀਲੈਂਸ ਬਿਊਰੋ ਪੁਲਸ ਥਾਣੇ ਵਿਚ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ :  ਗੁਰਨਾਮ ਚਢੂਨੀ ਵੱਲੋਂ ਮਿਸ਼ਨ ਪੰਜਾਬ ਦਾ ਆਗਾਜ਼, ਬਲਬੀਰ ਰਾਜੇਵਾਲ 'ਤੇ ਦਿੱਤਾ ਵੱਡਾ ਬਿਆਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

Shyna

This news is Content Editor Shyna