ਵੱਡੀ ਖ਼ਬਰ: ਹਰਿਆਣੇ ਨੂੰ ਮਿਲੇਗਾ 8500 ਕਿਊਸਿਕ ਪਾਣੀ! ਅਦਾਲਤ ''ਚ ਜਾ ਸਕਦੈ ਮਾਮਲਾ
Thursday, May 01, 2025 - 08:25 AM (IST)

ਚੰਡੀਗੜ੍ਹ: ਪੰਜਾਬ ਸਰਕਾਰ ਦੇ ਵਿਰੋਧ ਵਿਚਾਲੇ ਭਾਖੜਾ-ਬਿਆਸ ਮੈਨੇਜਮੈਂਟ ਬੋਰਡ ਵੱਲੋਂ ਹਰਿਆਣੇ ਨੂੰ 8500 ਕਿਊਸਿਕ ਪਾਣੀ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਮਾਮਲੇ ਵਿਚ ਭਾਜਪਾ ਸ਼ਾਸਿਤ ਪ੍ਰਦੇਸ਼ ਇਕਜੁੱਟ ਹੋ ਗਏ ਹਨ ਤੇ ਉਨ੍ਹਾਂ ਨੇ ਹਰਿਆਣਾ ਨੂੰ ਘੱਟ ਪਾਣੀ ਦੇਣ ਲਈ ਪੰਜਾਬ ਦੇ ਖ਼ਿਲਾਫ਼ ਵੋਟ ਦੀ ਵਰਤੋਂ ਕੀਤੀ, ਜਿਸ ਮਗਰੋਂ ਨੇ ਹਰਿਆਣੇ ਨੂੰ 8500 ਕਿਊਸਿਕ ਪਾਣੀ ਦੇਣ ਦਾ ਫ਼ੈਸਲਾ ਕੀਤਾ ਹੈ। ਦੂਜੇ ਪਾਸੇ ਪੰਜਾਬ ਨੇ ਇਸ ਫ਼ੈਸਲੇ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਸਰਕਾਰ ਵੱਲੋਂ ਇਸ ਫ਼ੈਸਲੇ ਦੇ ਖ਼ਿਲਾਫ਼ ਅਦਾਲਤ ਦਾ ਰੁਖ਼ ਕੀਤਾ ਜਾ ਸਕਦਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕੁਝ ਹੀ ਦੇਰ 'ਚ ਹੋ ਸਕਦੈ ਵੱਡਾ ਐਲਾਨ
ਜਾਣਕਾਰੀ ਮੁਤਾਬਕ ਭਾਖੜਾ-ਬਿਆਸ ਮੈਨੇਜਮੈਂਟ ਬੋਰਡ (BBMB) ਵੱਲੋਂ ਇਸ ਮਾਮਲੇ 'ਚ ਚੰਡੀਗੜ੍ਹ ਹੈੱਡਕੁਆਰਟਰ ਵਿਚ ਇਕ ਮੀਟਿੰਗ ਕੀਤੀ ਗਈ ਸੀ। ਇਸ ਮੀਟਿੰਗ ਵਿਚ ਹਰਿਆਣਾ, ਰਾਜਸਥਾਨ, ਦਿੱਲੀ ਤੇ ਸਿੰਧ ਦੇ ਕਮਿਸ਼ਨਰ ਦੇ ਨਾਲ ਭਾਰਤ ਸਰਕਾਰ ਦੇ ਨੁਮਾਇੰਦੇ ਵੱਲੋਂ ਮੀਟਿੰਗ ਕੀਤੀ ਗਈ। ਉਨ੍ਹਾਂ ਨੇ ਹਰਿਆਣਾ ਨੂੰ ਘੱਟ ਪਾਣੀ ਦੇਣ ਲਈ ਪੰਜਾਬ ਦੇ ਖ਼ਿਲਾਫ਼ ਵੋਟ ਦੀ ਵਰਤੋਂ ਕੀਤੀ। ਇਸ ਮਾਮਲੇ ਵਿਚ ਹਿਮਾਚਲ ਨੇ ਨਿਰਪੱਖ ਭੂਮਿਕਾ ਨਿਭਾਈ। ਹਾਲਾਂਕਿ ਭਾਜਪਾ ਸ਼ਾਸਿਤ ਪ੍ਰਦੇਸ਼ ਇਸ ਮਾਮਲੇ ਵਿਚ ਇਕਜੁੱਟ ਨਜ਼ਰ ਆਏ।
ਇਹ ਖ਼ਬਰ ਵੀ ਪੜ੍ਹੋ - ਜਲੰਧਰ 'ਚ ਸਵੇਰੇ-ਸਵੇਰੇ ਚੱਲੀਆਂ ਗੋਲ਼ੀਆਂ! ਹੋ ਗਿਆ ਵੱਡਾ ਐਨਕਾਊਂਟਰ, ਪੁਲਸ ਨੇ ਘੇਰ ਲਿਆ ਪੂਰਾ ਇਲਾਕਾ
ਪੰਜਾਬ ਸਰਕਾਰ ਨੇ ਇਸ ਫ਼ੈਸਲੇ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੋ ਦਿਨ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਹਰਿਆਣੇ ਨੇ ਇਸ ਸਾਲ ਆਪਣੇ ਹਿੱਸੇ ਤੋਂ ਵਾਧੂ ਪਾਣੀ ਲੈ ਲਿਆ ਹੈ ਤੇ ਹੁਣ ਉਹ ਹੋਰ ਪਾਣੀ ਹਰਿਆਣੇ ਨੂੰ ਨਹੀਂ ਦੇ ਸਕਦੇ। ਉਨ੍ਹਾਂ ਨੇ ਸਾਫ਼ ਕਰ ਦਿੱਤਾ ਸੀ ਕਿ ਪੰਜਾਬ ਕੋਲ ਇਕ ਬੂੰਦ ਵੀ ਪਾਣੀ ਫ਼ਾਲਤੂ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਖ਼ਿਲਾਫ਼ ਕੋਝੀ ਚਾਲ ਚੱਲਣ ਦਾ ਵੀ ਦੋਸ਼ ਲਾਇਆ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8