ਕੋਰੋਨਾ ਦੇ ਬਾਵਜੂਦ ਦੂਜੇ ਸੂਬਿਆਂ ਦੇ ਮੁਕਾਬਲੇ ਪੰਜਾਬ ’ਚ ਮਿਲ ਰਹੀਆਂ ਜ਼ਿਆਦਾ ਸਹੂਲਤਾਂ

Wednesday, May 19, 2021 - 02:02 PM (IST)

ਜਲੰਧਰ (ਜ. ਬ.)- ਕੋਰੋਨਾ ਵਾਇਰਸ ਇਸ ਸਮੇਂ ਦੁਨੀਆ ਲਈ ਸਭ ਤੋਂ ਵੱਡੀ ਪ੍ਰੇਸ਼ਾਨੀ ਬਣਿਆ ਹੋਇਆ ਹੈ। ਇਸ ਪ੍ਰੇਸ਼ਾਨੀ ਨਾਲ ਨਜਿੱਠਣ ਲਈ ਦੇਸ਼ ਦੇ ਕਈ ਸੂਬਿਆਂ ਵਿਚ ਲਾਕਡਾਊਨ ਅਤੇ ਕਰਫਿਊ ਲਾਇਆ ਜਾ ਚੁੱਕਾ ਹੈ ਪਰ ਦੂਜੇ ਸੂਬਿਆਂ ਦੇ ਮੁਕਾਬਲੇ ਪੰਜਾਬ ਵਿਚ ਜ਼ਿਆਦਾ ਸਹੂਲਤਾਂ ਮਿਲ ਰਹੀਆਂ ਹਨ। ਇਨ੍ਹਾਂ ਵਿਚ ਸਭ ਤੋਂ ਅਹਿਮ ਟਰਾਂਸਪੋਰਟ ਸਹੂਲਤ ਹੈ। ਕੇਂਦਰ ਵੱਲੋਂ ਟਰੇਨਾਂ ਬੰਦ ਕੀਤੀਆਂ ਜਾ ਚੁੱਕੀਆਂ ਹਨ, ਜਿਸ ਕਾਰਨ ਆਮ ਲੋਕਾਂ ਦੀ ਪੰਜਾਬ ਦੇ ਨਾਲ ਸੰਪਰਕ ਲਈ ਸਿਰਫ਼ ਬੱਸਾਂ ਹੀ ਸਹੂਲਤ ਬਾਕੀ ਬਚੀ ਹੈ ਪਰ ਪੰਜਾਬ ਰੋਡਵੇਜ਼ ਜਲੰਧਰ ਡਿੱਪੂ -1 ਦੇ ਜੀ. ਐੱਮ. ਨਵਰਾਜ ਬਾਤਿਸ ਸਮੇਤ ਕਈ ਜੀ. ਐੱਮ. ਸੀ. ਐੱਮ. ਕੈਪਟਨ ਅਮਰਿੰਦਰ ਸਿੰਘ ਵੱਲੋਂ ਕਹੀਆਂ ਗੱਲਾਂ ਨੂੰ ਧਿਆਨ ਵਿਚ ਨਹੀਂ ਰੱਖ ਰਹੇ, ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਚੰਡੀਗੜ੍ਹ ਤੋਂ ਪੰਜਾਬ ਰੋਡਵੇਜ਼ ਦੇ ਅਤਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪਤਾ ਲੱਗਾ ਹੈ ਕਿ ਮਹਿਕਮੇ ਦੇ ਕਈ ਜੀ. ਐੱਮ. ਨੂੰ ਮਨਮਰਜ਼ੀ ਮਹਿੰਗੀ ਪੈਣ ਵਾਲੀ ਹੈ। ਸੀ. ਐੱਮ. ਕੈਪਟਨ ਵੱਲੋਂ ਹਰੇਕ ਪਹਿਲੂ ’ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਇਸੇ ਕ੍ਰਮ ਵਿਚ ਸਬੰਧਤ ਵਿਭਾਗ ਨੂੰ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ ਹਨ।

ਇਹ ਵੀ ਪੜ੍ਹੋ : ਘਟੀ ਸੈਂਪਲਿੰਗ ਕਾਰਨ ਵਧ ਕੇ ਆ ਰਹੀ ਹੈ ਪਾਜ਼ੇਟਿਵਿਟੀ ਦਰ, ਸਥਿਤੀ ਹੋ ਸਕਦੀ ਹੈ ਹੋਰ ਭਿਆਨਕ

ਪੰਜਾਬ ਰੋਡਵੇਜ਼ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਸਾਰੇ ਡਿਪੂਆਂ ਤੋਂ ਰਿਪੋਰਟ ਤਲਬ ਕੀਤੀ ਗਈ ਹੈ ਤਾਂ ਕਿ ਜ਼ਮੀਨੀ ਹਕੀਕਤ ਦਾ ਪਤਾ ਲੱਗ ਸਕੇ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਜਲੰਧਰ ਤੋਂ ਕਪੂਰਥਲਾ ਡਿਪੂ ਦੀਆਂ ਬੱਸਾਂ ਦਿੱਲੀ ਲਈ ਰਵਾਨਾ ਹੋ ਰਹੀਆਂ ਹਨ ਪਰ ਜਲੰਧਰ ਦੇ ਡਿਪੂਆਂ ਵੱਲੋਂ ਇਸ ਤਰ੍ਹਾਂ ਦੇ ਯਾਤਰੀਆਂ ਨੂੰ ਨਜ਼ਰਅੰਦਾਜ਼ ਕਰਨਾ ਗਲਤ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਪ੍ਰੇਸ਼ਾਨੀਆਂ ਦਾ ਕਾਰਨ ਬਣਨ ਵਾਲੇ ਕਿਸੇ ਵੀ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ। ਅਧਿਕਾਰੀਆਂ ਨੇ ਕਿਹਾ ਕਿ ਜਲੰਧਰ ਤੋਂ ਦਿੱਲੀ ਲਈ ਟਰਾਂਸਪੋਰਟ ਨੂੰ ਸ਼ੁਰੂ ਕੀਤਾ ਜਾਵੇਗਾ ਤਾਂ ਕਿ ਯਾਤਰੀਆਂ ਨੂੰ ਜ਼ਿਆਦਾ ਤੋਂ ਜ਼ਿਆਦਾ ਸਹੂਲਤਾਂ ਮਿਲ ਸਕਣ।

ਇਹ ਵੀ ਪੜ੍ਹੋ : PSEB ਨੇ ਕੀਤਾ ਸਾਫ : ਹਾਲਾਤ ਆਮ ਹੋਣ ’ਤੇ ਹੋਵੇਗੀ 10ਵੀਂ ਓਪਨ ਸਕੂਲ ਬੋਰਡ ਪ੍ਰੀਖਿਆ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ 


Anuradha

Content Editor

Related News