ਪੰਜਾਬੀਓ ਸਾਵਧਾਨ! ਆਉਣ ਵਾਲੇ ਦਿਨਾਂ ''ਚ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਜਾਰੀ ਹੋਈ ਐਡਵਾਇਜ਼ਰੀ

Wednesday, May 21, 2025 - 12:15 PM (IST)

ਪੰਜਾਬੀਓ ਸਾਵਧਾਨ! ਆਉਣ ਵਾਲੇ ਦਿਨਾਂ ''ਚ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਜਾਰੀ ਹੋਈ ਐਡਵਾਇਜ਼ਰੀ

ਬਰਨਾਲਾ: ਸੂਬੇ ਵਿਚ ਇੰਨ੍ਹੀਂ ਦਿਨੀਂ ਤਪਦੀ ਗਰਮੀ ਨੇ ਲੋਕਾਂ ਦਾ ਜਿਉਣਾ ਦੁਭਰ ਕੀਤਾ ਹੋਇਆ ਹੈ। ਇਸ ਨਾਲ ਨਾ ਸਿਰਫ਼ ਲੋਕਾਂ ਦਾ ਆਮ ਜੀਵਨ ਪ੍ਰਭਾਵਿਤ ਹੋ ਰਿਹਾ ਹੈ, ਸਗੋਂ ਉਨ੍ਹਾਂ ਦੀ ਸਿਹਤ ਨੂੰ ਵੀ ਬਹੁਤ ਨੁਕਸਾਨ ਪਹੁੰਚ ਰਿਹਾ ਹੈ। ਇਸ ਨੂੰ ਲੈ ਕੇ ਬਰਨਾਲਾ ਦੇ ਡਿਪਟੀ ਕਮਿਸ਼ਨਰ ਟੀ ਬੈਨਿਥ ਨੇ ਕਿਹਾ ਕਿ ਇਨ੍ਹਾਂ ਦਿਨਾਂ ਵਿਚ ਗਰਮੀ ਲਗਾਤਾਰ ਵੱਧ ਰਹੀ ਹੈ ਅਤੇ ਤਪਸ਼ ਅਤੇ ਲੂਅ ਤੋਂ ਬਚਣ ਲਈ ਇਹਤਿਆਤ ਵਰਤਣੇ ਬੇਹੱਦ ਜ਼ਰੂਰੀ ਹਨ। 

ਇਹ ਖ਼ਬਰ ਵੀ ਪੜ੍ਹੋ - Punjab: ਡਿਪਟੀ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਭਾਰੀ ਪੁਲਸ ਫ਼ੋਰਸ ਤਾਇਨਾਤ

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਦੇ ਵਾਸੀਆਂ ਨੂੰ ਮੌਜੂਦਾ ਗਰਮੀ ਦੇ ਸੀਜ਼ਨ ਦੌਰਾਨ ਲੂਅ ਤੋਂ ਬਚਣ ਲਈ ਇਹਤਿਆਤਾਂ ਬਾਰੇ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ 'ਤੇ ਐਡਵਾਇਜ਼ਰੀ ਵੀ ਜਾਰੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਖਾਸ ਕਰਕੇ ਬਜ਼ੁਰਗਾਂ, ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਇਸ ਵੱਧਦੀ ਤਪਸ਼ ਦੌਰਾਨ ਖਾਸ ਖਿਆਲ ਰੱਖਿਆ ਜਾਵੇ।

ਇਸ ਮੌਕੇ ਸਿਵਲ ਸਰਜਨ ਡਾਕਟਰ ਬਲਜੀਤ ਸਿੰਘ ਨੇ ਕਿਹਾ ਕਿ ਅੱਖਾਂ ਦੇ ਸਾਹਮਣੇ ਹਨੇਰਾ, ਚੱਕਰ ਖਾ ਕੇ ਡਿੱਗ ਪੈਣਾ, ਬੇਚੈਨੀ ਅਤੇ ਘਬਰਾਹਟ, ਹਲਕਾ ਜਾਂ ਤੇਜ਼ ਬੁਖਾਰ, ਲੋੜ ਤੋਂ ਜ਼ਿਆਦਾ ਪਿਆਸ ਲੱਗਣਾ, ਸਿਰ ਵਿਚ ਤੇਜ਼ ਦਰਦ ਅਤੇ ਉਲਟੀਆਂ ਆਉਣਾ, ਕਮਜ਼ੋਰੀ ਮਹਿਸੂਸ ਹੋਣਾ, ਗਰਮੀ ਦੇ ਬਾਵਜੂਦ ਪਸੀਨਾ ਘੱਟ ਆਉਣਾ, ਮਾਸ਼ ਪੇਸ਼ੀਆਂ ਵਿੱਚ ਦਰਦ ਆਦਿ ਲੂਅ ਲੱਗਣ ਦੇ ਲੱਛਣ ਹਨ, ਜੇਕਰ ਅਜਿਹੇ ਲੱਛਣ ਨਜਰ ਆਉਣ ਤਾਂ ਵਿਅਕਤੀ ਨੂੰ ਛਾਵੇਂ ਬਿਠਾ ਦਿੱਤਾ ਜਾਵੇ, ਵਿਅਕਤੀ ਦੇ ਕੱਪੜੇ ਢਿੱਲੇ ਕਰੋ, ਪੀਣ ਲਈ ਕੁਝ ਤਰਲ ਪਦਾਰਥ ਦਿਓ, ਠੰਢੇ ਪਾਣੀ ਦੀਆਂ ਪੱਟੀਆਂ ਕਰੋ, ਠੰਡੇ ਪਾਣੀ ਨਾਲ ਭਰੇ ਬਾਥਟੱਬ ਵਿਚ ਮਰੀਜ਼ ਨੂੰ ਲਿਟਾਓ ਤੇ ਓ.ਆਰ.ਐੱਸ. ਦਾ ਘੋਲ ਬਣਾ ਕੇ ਪਿਲਾਓ।

ਉਨ੍ਹਾਂ ਦੱਸਿਆ ਕਿ ਜੇਕਰ ਬੁਖਾਰ 104-105 ਡਿਗਰੀ ਫਾਰਨਹਾਈਟ ਤੋਂ ਜ਼ਿਆਦਾ, ਸਰੀਰ ਦੇ ਗਰਮ ਹੋਣ ਉੱਤੇ ਪਸੀਨਾ ਆਉਣਾ ਬੰਦ ਹੋ ਜਾਵੇ ਅਤੇ ਚਮੜੀ ਰੁੱਖੀ ਰੁੱਖੀ ਹੋ ਜਾਵੇ, ਮਰੀਜ਼ ਬੇਹੋਸ਼ ਹੋ ਜਾਵੇ, ਜ਼ਿਆਦਾ ਘਬਰਾਹਟ ਹੋਵੇ ਤਾਂ ਤੁਰੰਤ ਸਿਹਤ ਸੰਸਥਾ ਵਿਖੇ ਮਾਹਿਰ ਡਾਕਟਰ ਨੂੰ ਦਿਖਾਓ। ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ ਮੋਟਾਪੇ ਤੋਂ ਪੀੜਤ ਲੋਕ, ਦਿਲ ਦੇ ਮਰੀਜ਼, ਸਰੀਰਕ ਰੂਪ ਨਾਲ ਕਮਜ਼ੋਰ ਲੋਕ ਤੇ ਕੁਝ ਵਿਸ਼ੇਸ਼ ਦਵਾਈਆਂ ਜਿਨ੍ਹਾਂ ਦਾ ਸਰੀਰ ਦੇ ਰਸਾਇਣਾਂ ਜਾਂ ਖੂਨ ਦੀਆਂ ਨਾਲੀਆਂ ’ਤੇ ਅਸਰ ਪੈਂਦਾ ਹੈ, ਨੂੰ ਖਾਣ ਵਾਲੇ ਲੋਕਾਂ ਨੂੰ ਗਰਮੀ ਲੱਗਣ ਦੇ ਸਭ ਤੋਂ ਜ਼ਿਆਦਾ ਖ਼ਤਰਾ ਹੁੰਦਾ ਹੈ।

ਇਹ ਖ਼ਬਰ ਵੀ ਪੜ੍ਹੋ - ਸੀਜ਼ਫ਼ਾਇਰ ਮਗਰੋਂ ਰਿਹਾਇਸ਼ੀ ਇਲਾਕੇ 'ਚ ਡਰੋਨ ਹਮਲਾ! 4 ਮਾਸੂਮਾਂ ਦੀ ਗਈ ਜਾਨ, ਕਈ ਹੋਰ ਜ਼ਖ਼ਮੀ

ਉਨ੍ਹਾਂ ਕਿਹਾ ਕਿ ਲੂਅ ਤੋਂ ਬਚਣ ਲਈ ਜਦੋਂ ਵੀ ਘਰ ਤੋਂ ਬਾਹਰ ਨਿਕਲਣਾ ਹੋਏ ਤਾਂ ਸੂਤੀ ਹਲਕੇ ਅਤੇ ਆਰਾਮਦਾਇਕ ਕੱਪੜੇ ਪਾਓ ਅਤੇ ਸਿਰ ਨੂੰ ਢੱਕ ਕੇ ਰੱਖੋ, ਤਰਲ ਪਦਾਰਥਾਂ ਜਿਵੇਂ ਪਾਣੀ, ਲੱਸੀ, ਓ.ਆਰ.ਐੱਸ. ਦੇ ਘੋਲ ਦਾ ਵੱਧ ਤੋਂ ਵੱਧ ਸੇਵਨ ਕਰੋ। ਗਰਮੀ ਵਿਚ ਜਾਣ ਸਮੇਂ ਖਾਲੀ ਪੇਟ ਘਰੋਂ ਬਾਹਰ ਨਾ ਨਿਕਲੋ, ਜ਼ਿਆਦਾ ਮਿਰਚ ਅਤੇ ਮਸਾਲੇਦਾਰ ਭੋਜਨ ਤੋਂ ਪ੍ਰਹੇਜ਼ ਕਰੋ, ਕੂਲਰ ਜਾਂ ਏ.ਸੀ. ਵਾਲੇ ਕਮਰੇ ਵਿਚੋਂ ਇਕ ਦਮ ਧੁੱਪ ਵਿਚ ਨਾ ਨਿਕਲੋ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News