ਪੰਜਾਬ ਦੇ ਸਿਹਤ ਮੰਤਰੀ ਨੇ ਲੋਕਾਂ ਨੂੰ ਦਿੱਤੀ ਸੁਚੇਤ ਰਹਿਣ ਦੀ ਸਲਾਹ, ਜ਼ਰੂਰ ਪੜ੍ਹੋ ਇਹ ਹਦਾਇਤਾਂ

Saturday, Dec 02, 2023 - 04:55 AM (IST)

ਚੰਡੀਗੜ੍ਹ: ਮੌਸਮ ਦੀ ਤਬਦੀਲੀ ਕਾਰਨ ਆਉਣ ਵਾਲੇ ਦਿਨਾਂ ’ਚ ਹੋਣ ਵਾਲੀਆਂ ਸਾਹ ਸਬੰਧੀ ਬਿਮਾਰੀਆਂ ਦੇ ਮੱਦੇਨਜ਼ਰ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਸਥਿਤੀ ਦਾ ਜਾਇਜ਼ਾ ਲਿਆ ਅਤੇ ਇਨ੍ਹਾਂ ਬਿਮਾਰੀਆਂ ਦੀ ਰੋਕਥਾਮ ਤੇ ਕਾਬੂ ਪਾਉਣ ਲਈ ਚੁੱਕੇ ਜਾਣ ਵਾਲੇ ਕਦਮਾਂ ਦੀ ਸੂਚੀ ਸੁਝਾਈ। ਉਨ੍ਹਾਂ ਨੇ ਰਾਜ ਦੇ ਸਿਹਤ ਵਿਭਾਗ ਨੂੰ ਇਨਫਲੂਐਂਜ਼ਾ ਵਰਗੀਆਂ ਬਿਮਾਰੀਆਂ (ILI) ਦੇ ਹੋਰ ਫੈਲਾਅ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਇਕ ਤਫ਼ਸੀਲਸ਼ੁਦਾ ਐਡਵਾਈਜ਼ਰੀ ਜਾਰੀ ਕਰਨ ਦੇ ਨਿਰਦੇਸ਼ ਦਿੱਤੇ।

ਇਹ ਖ਼ਬਰ ਵੀ ਪੜ੍ਹੋ - World Cup ਟਰਾਫੀ 'ਤੇ ਪੈਰ ਰੱਖਣ ਵਾਲੇ ਮਿਚੇਲ ਮਾਰਸ਼ ਨੇ ਤੋੜੀ ਚੁੱਪੀ, ਕਹਿ ਦਿੱਤੀ ਇਹ ਗੱਲ

ਉਨ੍ਹਾਂ ਨੇ ਸਾਰੇ ਸਿਵਲ ਸਰਜਨਾਂ ਨੂੰ ਹਰੇਕ ਹਸਪਤਾਲ ਦੇ ਆਊਟ ਪੇਸ਼ੈਂਟ ਵਿਭਾਗ (ਓ.ਪੀ.ਡੀ.) ਵਿਚ ਫਲੂ ਕਾਰਨਰ ਸਥਾਪਤ ਕਰਨ ਦੇ ਨਾਲ-ਨਾਲ ਇਨ੍ਹਾਂ ਕਾਰਨਰਾਂ ਵਿੱਚ ਸਿੱਖਿਅਤ ਤੇ ਤਜਰਬੇਕਾਰ ਪੈਰਾ-ਮੈਡੀਕਲ ਸਟਾਫ ਦੀ ਤਾਇਨਾਤੀ ਨੂੰ ਯਕੀਨੀ ਬਣਾਉਣ ਅਤੇ ਲੱਛਣਾ ਦੀ ਗੰਭੀਰਤਾ ਦੇ ਅਧਾਰ ’ਤੇ ਸੁਝਾਈ ਆਈ.ਐਲ.ਆਈ. ਅਨੁਸਾਰ ਮਰੀਜ਼ਾਂ ਦਾ ਇਲਾਜ ਕਰਨ ਦੇ ਵੀ ਨਿਰਦੇਸ਼ ਦਿੱਤੇ। ਸਾਰੇ ਹਸਪਤਾਲਾਂ ਨੂੰ ਢੁਕਵੀਂ ਲਾਜਿਸਟਿਕਸ ਅਤੇ ਆਕਸੀਜਨ ਸਪਲਾਈ ਦੇ ਨਾਲ ਆਈਸੋਲੇਸ਼ਨ ਵਾਰਡ ਸਥਾਪਤ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ। ਮੰਤਰੀ ਨੇ ਛੂਤ ਵਾਲੀ ਇਸ ਗੰਭੀਰ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਆਈ.ਐਲ.ਆਈ. ਵਾਲੇ ਲੋਕਾਂ ਲਈ ਸਾਹ ਸੰਬੰਧੀ ਇਹਤਿਆਤਾਂ ਬਾਰੇ ਜਾਗਰੂਕਤਾ ਪੈਦਾ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ।

ਇਹ ਖ਼ਬਰ ਵੀ ਪੜ੍ਹੋ - ਬੋਰਡ ਪ੍ਰੀਖਿਆਵਾਂ ਤੋਂ ਪਹਿਲਾਂ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕੀਤਾ ਵੱਡਾ ਐਲਾਨ

ਡਾ.ਬਲਬੀਰ ਸਿੰਘ ਨੇ ਦੱਸਿਆ ਕਿ ਇਨਫਲੂਐਂਜ਼ਾ ਏ ਐਚ1ਐਨ1/ਐਚ3ਐਨ2 ਪੰਜਾਬ ਵਿੱਚ ਮਹਾਂਮਾਰੀ ਰੋਗ ਐਕਟ ਅਧੀਨ ਇੱਕ ਨੋਟੀਫਾਈਡ ਬਿਮਾਰੀ ਹੈ ਅਤੇ ਇਸ ਸਬੰਧੀ ਪਹਿਲਾਂ ਹੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਇਹ ਨੋਟੀਫਿਕੇਸ਼ਨ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਭੇਜ ਕੇ ਸਾਰੇ ਸ਼ੱਕੀ ਅਤੇ ਪੁਸ਼ਟੀ ਕੀਤੇ ਕੇਸਾਂ ਦੀ ਰਿਪੋਰਟ ਦਿੱਤੀ ਜਾਵੇ। ਉਨ੍ਹਾਂ ਅੱਗੇ ਕਿਹਾ, “ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਮੈਡੀਕਲ ਸੰਸਥਾਵਾਂ ਵਿੱਚ ਆਉਣ ਵਾਲੇ ਸਾਰੇ ਆਈ.ਐਲ.ਆਈ. ਮਰੀਜ਼ਾਂ ਨੂੰ ਸ਼੍ਰੇਣੀਬੱਧ ਕੀਤਾ ਗਿਆ ਹੈ ਅਤੇ ਜੇਕਰ ਉਹ ਕੋਵਿਡ ਨੈਗੇਟਿਵ ਹਨ ਅਤੇ ਉਸ ਵਿੱਚ ਸਵਾਈਨ ਫਲੂ (ਐਚ1ਐਨ1) ਦੇ ਲੱਛਣ ਹਨ ਤਾਂ ਉਸ ਮਰੀਜ਼ ਨੂੰ ਅਲੱਗ ਰੱਖਕੇ ਇਲਾਜ ਕੀਤਾ ਜਾਵੇ  ਅਤੇ ਲੋੜੀਂਦੇ ਟੈਸਟ ਕੀਤੇ ਜਾਣ,” । 

ਇਹ ਖ਼ਬਰ ਵੀ ਪੜ੍ਹੋ - ਇਟਲੀ 'ਚ ਇਕ ਹੋਰ ਪੰਜਾਬੀ ਦੀ ਮੌਤ, ਚੰਗੇ ਭਵਿੱਖ ਦੀ ਆਸ 'ਚ ਕੁਝ ਚਿਰ ਪਹਿਲਾਂ ਹੀ ਗਿਆ ਸੀ ਵਿਦੇਸ਼

ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਭਰੋਸਾ ਦਿੱਤਾ ਕਿ ਵਿਭਾਗ ਕੋਲ ਦਵਾਈਆਂ ਦਾ ਢੁੱਕਵਾਂ ਸਟਾਕ ਮੌਜੂਦ ਹੈ ਅਤੇ ਅਸੀਂ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਸਾਵਧਾਨੀਆਂ ਵਰਤ ਕੇ ਮੌਸਮੀ ਬਿਮਾਰੀਆਂ ਤੋਂ ਬਚਣ ਲਈ ਪ੍ਰੇਰਿਆ। ਆਈ.ਐਲ.ਆਈ. ਦੇ ਮਰੀਜ਼, ਆਈ.ਐਲ.ਆਈ. ਦੇ ਮਰੀਜ਼ਾਂ ਨਾਲ ਕੰਮ ਕਰਨ ਵਾਲੇ ਸਿਹਤ ਸਟਾਫ, ਅਜਿਹੇ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ ਲੋਕ ਜਾਂ ਰਿਸ਼ਤੇਦਾਰ, ਇਮਿਊਨੋ-ਕੰਪ੍ਰੋਮਾਈਜ਼ਡ ਵਿਅਕਤੀ, ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਮਾਸਕ ਪਹਿਨਣੇ ਚਾਹੀਦੇ ਹਨ, ਨਿਯਮਤ ਤੌਰ ’ਤੇ ਆਪਣੇ ਹੱਥਾਂ ਨੂੰ ਸਾਬਣ ਨਾਲ ਧੋਣਾ ਚਾਹੀਦਾ ਹੈ ਅਤੇ ਭੀੜ ਵਾਲੀਆਂ ਥਾਵਾਂ ਤੋਂ ਦੂਰ ਰਹਿਣਾ ਚਾਹੀਦਾ ਹੈ। ਆਈ.ਐਲ.ਆਈ. ਦੇ ਲੱਛਣਾਂ ਵਾਲੇ ਲੋਕਾਂ ਨੂੰ ਨਜ਼ਦੀਕੀ ਮੈਡੀਕਲ ਸੰਸਥਾ ਨਾਲ ਸੰਪਰਕ ਕਰਨਾ ਚਾਹੀਦਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News