ਕੇਂਦਰ ਵੱਲੋਂ ਪੰਜਾਬ ਦੇ ਫੰਡ ਰੋਕਣ ''ਤੇ ਸਿਹਤ ਮੰਤਰੀ ਦਾ ਅਹਿਮ ਬਿਆਨ, ਆਖ਼ੀ ਇਹ ਗੱਲ

02/22/2023 4:41:46 PM

ਚੰਡੀਗੜ੍ਹ : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਇੱਥੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕੇਂਦਰ ਸਰਕਾਰ ਵਲੋਂ ਰੋਕੇ ਗਏ ਫੰਡਾਂ ਨੂੰ ਲੈ ਕੇ ਗੱਲਬਾਤ ਕੀਤੀ ਗਈ। ਸਿਹਤ ਮੰਤਰੀ ਨੇ ਦੱਸਿਆ ਕਿ 'ਰਾਸ਼ਟਰੀ ਸਿਹਤ ਮਿਸ਼ਨ' ਤਹਿਤ ਕੇਂਦਰ ਦੀ 60 ਅਤੇ ਸੂਬੇ ਦੀ 40 ਫ਼ੀਸਦੀ ਫੰਡਿੰਗ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਨੇ ਪੰਜਾਬ ਸਰਕਾਰ ਨੂੰ ਕੁੱਲ 1114 ਕਰੋੜ ਦੇਣੇ ਸੀ। ਇਸ 'ਚੋਂ ਸਿਰਫ ਕੇਂਦਰ ਨੇ 438 ਕਰੋੜ ਰੁਪਏ ਦਿੱਤੇ ਗਏ ਹਨ।

ਇਹ ਵੀ ਪੜ੍ਹੋ : ਮਿਡ-ਡੇਅ-ਮੀਲ ਬਣਾਉਣ ਵਾਲੇ ਕੁੱਕ-ਕਮ-ਹੈਲਪਰਾਂ ਲਈ ਜਾਰੀ ਹੋ ਗਏ ਇਹ ਹੁਕਮ

ਉਨ੍ਹਾਂ ਕਿਹਾ ਕਿ ਪਹਿਲਾਂ ਲੋਕਾਂ ਨੂੰ ਸਿਹਤ ਕੇਂਦਰਾਂ 'ਚ ਕੋਈ ਸਹੂਲਤ ਨਹੀਂ ਮਿਲ ਰਹੀ ਸੀ ਪਰ ਹੁਣ ਜਦੋਂ ਤੋਂ 'ਆਮ ਆਦਮੀ ਕਲੀਨਿਕ' ਬਣਾਏ ਗਏ ਹਨ, ਉਦੋਂ ਤੋਂ 15 ਲੱਖ ਦੇ ਕਰੀਬ ਲੋਕ ਸਹੂਲਤਾਂ ਲੈ ਰਹੇ ਹਨ। ਇਨ੍ਹਾਂ ਕਲੀਨਿਕਾਂ ਦੇ ਖੁੱਲ੍ਹਣ ਨਾਲ ਡਾਕਟਰ, ਸਟਾਫ਼ ਅਤੇ ਲੋਕ ਖ਼ੁਸ਼ ਹਨ ਪਰ ਕੇਂਦਰ ਦੀ ਭਾਜਪਾ ਸਰਕਾਰ ਨੂੰ ਇਸ ਤੋਂ ਤਕਲੀਫ਼ ਹੈ। ਸਿਹਤ ਮੰਤਰੀ ਨੇ ਕਿਹਾ ਕਿ ਅਸੀਂ ਲੋਕਾਂ ਨੂੰ ਵਰਲਡ ਕਲਾਸ ਸਹੂਲਤਾਂ ਦੇ ਰਹੇ ਹਾਂ।

ਇਹ ਵੀ ਪੜ੍ਹੋ : ਮਾਛੀਵਾੜਾ 'ਚ ਖ਼ੌਫ਼ਨਾਕ ਘਟਨਾ, ਚਾਚੇ ਨੇ ਰਿਸ਼ਤੇਦਾਰ ਨਾਲ ਮਿਲ ਨਹਿਰ 'ਚ ਸੁੱਟਿਆ ਭਤੀਜਾ

ਸਿਹਤ ਮੰਤਰੀ ਨੇ ਦੱਸਿਆ ਕਿ ਕੇਂਦਰ ਨੇ ਪੰਜਾਬ ਦਾ 'ਪੇਂਡੂ ਵਿਕਾਸ ਫੰਡ' ਵੀ ਰੋਕਿਆ ਹੋਇਆ ਹੈ। ਪਿਛਲੀਆਂ ਸਰਕਾਰਾਂ ਜਦੋਂ ਇਸ ਫੰਡ ਦੀ ਦੁਰਵਰਤੋਂ ਕਰ ਰਹੀਆਂ ਸਨ ਤਾਂ ਇਹ ਫੰਡ ਨਹੀਂ ਰੋਕਿਆ ਗਿਆ ਪਰ ਹੁਣ ਮੋਦੀ ਸਰਕਾਰ ਨੇ ਇਹ ਫੰਡ ਰੋਕ ਦਿੱਤਾ ਹੈ। ਉਨ੍ਹਾਂ ਨੇ ਕੇਂਦਰ ਨੂੰ ਗ੍ਰਾਂਟਾਂ ਨਾ ਰੋਕਣ ਦੀ ਅਪੀਲ ਕਰਦਿਆਂ ਇਨ੍ਹਾਂ ਨੂੰ ਤੁਰੰਤ ਰਿਲੀਜ਼ ਕਰਨ ਦੀ ਗੱਲ ਕਹੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita