''ਅਸਤੀਫ਼ਾ ਦੇ ਦਿਓ...'' ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਸਖ਼ਤ Warning

Friday, Jul 25, 2025 - 11:18 AM (IST)

''ਅਸਤੀਫ਼ਾ ਦੇ ਦਿਓ...'' ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਸਖ਼ਤ Warning

ਖੰਨਾ (ਵਿਪਨ): ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਡਿਊਟੀ 'ਚ ਲਾਪਰਵਾਹੀ ਕਰਨ ਵਾਲੇ ਡਾਕਟਰਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ। ਖੰਨਾ ਦੇ ਸਰਕਾਰੀ ਹਸਪਤਾਲ ਵਿਚ ਨਵਜੰਮੀ ਬੱਚੀ ਦੀ ਮੌਤ ਦੇ ਮਾਮਲੇ ਵਿਚ ਗਾਇਨੀਕੋਲੋਜਿਸਟ ਡਾ. ਕਵਿਤਾ ਸ਼ਰਮਾ ਨੂੰ ਸਸਪੈਂਡ ਕਰਨ ਮਗਰੋਂ ਡਾ. ਬਲਬੀਰ ਸਿੰਘ ਨੇ ਸੂਬੇ ਦੇ ਬਾਕੀ ਮੁਲਾਜ਼ਮਾਂ ਨੂੰ ਵੀ ਸਖ਼ਤ ਲਹਿਜੇ ਵਿਚ Warning ਦਿੱਤੀ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਜੇ ਸਰਕਾਰੀ ਨੌਕਰੀ ਕਰਨੀ ਹੈ ਤਾਂ ਇਮਾਨਦਾਰੀ ਨਾਲ ਕਰੋ। ਉਨ੍ਹਾਂ ਸਰਕਾਰੀ ਡਾਕਟਰਾਂ ਨੂੰ ਕਿਹਾ ਕਿ ਜੇ ਉਨ੍ਹਾਂ ਨੇ ਪਰਸਨਲ ਪ੍ਰੈਕਟਿਸ ਕਰਨੀ ਹੈ ਤਾਂ ਉਹ ਆਪਣੀ ਨੌਕਰੀ ਤੋਂ ਅਸਤੀਫ਼ਾ ਦੇ ਦੇਣ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ ਔਰਤਾਂ ਲਈ Good News! ਮਾਨ ਸਰਕਾਰ ਵੱਲੋਂ ਖ਼ਾਤਿਆਂ 'ਚ ਪਾਉਣ ਲਈ ਕਰੋੜਾਂ ਰੁਪਏ ਜਾਰੀ 

ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਜੀ ਦੀ ਸੋਚ ਮੁਤਾਬਕ ਕਿਸੇ ਵੀ ਕਿਸਮ ਦੇ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਭਾਵੇਂ ਉਹ ਭ੍ਰਿਸ਼ਟਾਚਾਰ ਵਿੱਤੀ ਤੌਰ 'ਤੇ ਹੋਵੇ ਜਾਂ ਨੈਤਿਕ ਤੌਰ 'ਤੇ। ਉਨ੍ਹਾਂ ਨੇ ਡਾਕਟਰਾਂ ਨੂੰ ਲਗਨ ਤੇ ਲੋਕਾਂ ਪ੍ਰਤੀ ਹਮਦਰਦੀ ਨਾਲ ਕੰਮ ਕਰਨ ਦੀ ਹਦਾਇਦ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਡੇ ਕੋਲ ਜ਼ਿਆਦਾਤਰ ਡਾਕਟਰ ਅਜਿਹੇ ਹਨ ਜਿਨ੍ਹਾਂ ਨੇ ਕੋਵਿਡ ਦੌਰਾਨ ਆਪਣੀ ਜਾਨ ਦੀ ਪਰਵਾਹ ਕੀਤੇ ਬਗੈਰ ਲੋਕਾਂ ਦੀ ਸੇਵਾ ਕੀਤੀ। ਸਾਰੇ ਹੀ ਬੜੀ ਤਨਦੇਹੀ ਨਾਲ ਕੰਮ ਕਰ ਰਹੇ ਹਨ। 1-2 ਫ਼ੀਸਦੀ ਅਜਿਹੇ ਡਾਕਟਰ ਹਨ ਜੋ ਆਪਣੀ ਡਿਊਟੀ ਵਿਚ ਅਜਿਹੀਆਂ ਲਾਪਰਵਾਹੀਆਂ ਵਰਤ ਰਹੇ ਹਨ, ਜਿਨ੍ਹਾਂ ਨੂੰ ਬਿਲਕੁੱਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ ਔਰਤਾਂ ਲਈ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਇਹ ਖ਼ਬਰ

ਦੱਸ ਦਈਏ ਕਿ ਖੰਨਾ ਦੇ ਸਿਵਲ ਹਸਪਤਾਲ ਵਿਚ ਗਰਭਵਤੀ ਔਰਤ ਦਾ ਸਮੇਂ ਸਿਰ ਇਲਾਜ ਨਾ ਹੋਣ ਕਾਰਨ ਇਕ ਨਵਜੰਮੀ ਬੱਚੀ ਦੀ ਮੌਤ ਹੋ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਡਾ. ਕਵਿਤਾ ਡਿਊਟੀ 'ਤੇ ਹੋਣ ਦੇ ਬਾਵਜੂਦ ਬਿਨਾਂ ਸੂਚਨਾ ਦਿੱਤੇ ਸਟੇਸ਼ਨ ਛੱਡ ਕੇ ਚਲੀ ਗਈ ਸੀ। ਐਮਰਜੈਂਸੀ 'ਤੇ SMO ਨੇ ਖ਼ੁਦ ਫ਼ੋਨ ਕਰ ਕੇ ਉਸ ਨੂੰ ਹਸਪਤਾਲ ਆਉਣ ਲਈ ਕਿਹਾ ਪਰ ਉਹ ਨਹੀਂ ਆਈ। ਇਸ ਕਾਰਨ ਨਵਜੰਮੀ ਬੱਚੀ ਦੀ ਮੌਤ ਹੋ ਗਈ। SMO ਨੇ ਖ਼ੁਦ ਆਪ੍ਰੇਸ਼ਨ ਕਰ ਕੇ ਮਾਂ ਦੀ ਜਾਨ ਬਚਾਈ। ਇਸ ਮਾਮਲੇ ਵਿਚ ਕਾਰਵਾਈ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਹਸਪਤਾਲ ਖੰਨਾ ਪਹੁੰਚ ਕੇ ਡਾ. ਕਵਿਤਾ ਸ਼ਰਮਾ ਨੂੰ ਸਸਪੈਂਡ ਕਰ ਦਿੱਤਾ ਹੈ ਤੇ ਲਾਇਸੰਸ ਰੱਦ ਕਰਨ ਤੇ ਕੇਸ ਦਰਜ ਕਰਵਾਉਣ ਦੀ ਵੀ ਗੱਲ ਆਖ਼ੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News