ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ, ਆਵੇਗਾ ਹਨ੍ਹੇਰੀ-ਤੂਫ਼ਾਨ
Sunday, May 10, 2026 - 07:36 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਵਾਸੀਆਂ ਨੂੰ ਜਲਦੀ ਹੀ ਬੀਤੇ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਥੋੜ੍ਹੀ ਮਿਲੇਗੀ। ਪੰਜਾਬ ਵਿਚ ਅਗਲੇ ਦਿਨਾਂ ਦੌਰਾਨ ਮੌਸਮ ਵਿਚ ਵੱਡੀ ਤਬਦੀਲੀ ਵੇਖਣ ਨੂੰ ਮਿਲੇਗੀ। ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 14 ਤਾਰੀਖ਼ ਤੱਕ ਮੌਸਮ ਦੀ ਵੱਡੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ 14 ਤਾਰੀਖ਼ ਤੱਕ ਵਿਭਾਗ ਨੇ ਪੰਜਾਬ 'ਚ ਓਰੇਂਜ ਅਤੇ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਵਿਭਾਗ ਨੇ ਕਿਹਾ ਕਿ 10 ਮਈ ਤੋਂ ਪੱਛਮੀ ਹਿਮਾਲੀਅਨ ਖੇਤਰਾਂ 'ਚ ਇਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਸਕਦਾ ਹੈ। ਇਸ ਨਾਲ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮੌਸਮ ਫਿਰ ਬਦਲ ਸਕਦਾ ਹੈ। ਕਈ ਖੇਤਰਾਂ ਵਿੱਚ ਮੀਂਹ, ਗਰਜ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। 11 ਮਈ ਨੂੰ ਮੌਸਮ ਵਿਚ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ। ਕਈ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਦੇ ਨਾਲ-ਨਾਲ ਹਨ੍ਹੇਰੀ-ਤੂਫ਼ਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ ਮੁਤਾਬਕ ਵਿਭਾਗ ਨੇ ਅੱਜ ਅਤੇ ਕੱਲ੍ਹ ਲਈ ਪੰਜਾਬ ਵਿਚ ਓਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ

ਇਸੇ ਤਰ੍ਹਾਂ 12 ਮਈ ਮੰਗਲਵਾਰ ਨੂੰ ਵੀ ਮੌਸਮ ਦੀ ਸਥਿਤੀ ਗੰਭੀਰ ਰਹਿਣ ਦੀ ਉਮੀਦ ਹੈ। ਕੁਝ ਜ਼ਿਲ੍ਹਿਆਂ ਵਿੱਚ ਹਨ੍ਹੇਰੀ-ਤੂਫ਼ਾਨ ਦੇ ਨਾਲ ਭਾਰੀ ਬਾਰਿਸ਼ ਰਹੇਗੀ, ਜਿਸ ਕਾਰਨ ਸਾਵਧਾਨ ਰਹਿਣ ਦੀ ਸਖ਼ਤ ਹਦਾਇਤ ਦਿੱਤੀ ਗਈ ਹੈ। 13 ਅਤੇ 14 ਮਈ ਨੂੰ ਵੀ ਕੁਝ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਰਹੇਗਾ। ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਲੋਕ ਖ਼ਰਾਬ ਮੌਸਮ ਅਤੇ ਤੇਜ਼ ਹਵਾਵਾਂ ਦੌਰਾਨ ਸੁਰੱਖਿਅਤ ਥਾਵਾਂ 'ਤੇ ਰਹਿਣ। 14 ਮਈ ਤੋਂ ਬਾਅਦ ਪੰਜਾਬ ਦਾ ਮੌਸਮ ਫਿਰ ਯੂ-ਟਰਨ ਲਵੇਗਾ।
ਇਹ ਵੀ ਪੜ੍ਹੋ: ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ ਭੇਜੀ ਵੀਡੀਓ ਤੇ ਫ਼ਿਰ...
ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ ਅਲਰਟ
ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਸੰਗਰੂਰ, ਫਤਿਹਗੜ੍ਹ ਸਾਹਿਬ, ਸੰਗਰੂਰ, ਪਟਿਆਲਾ ਰੂਪਨਗਰ ਵਿਚ ਓਰੇਂਜ ਅਲਰਟ ਰਹੇਗਾ। ਉਥੇ ਹੀ ਤਰਨਤਾਰਨ, ਮੋਗਾ, ਫਿਰੋਜ਼ਪੁਰ, ਪਟਿਆਲਾ, ਸੰਗਰੂਰ, ਮਾਨਸਾ, ਬਠਿੰਡਾ, ਫਾਜ਼ਿਲਕਾ, ਮੁਕਤਸਰ ਸਾਹਿਬ, ਫਰੀਦਕੋਟ, ਬਰਨਾਲਾ ਵਿਚ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਦੇ ਨਾਲ-ਨਾਲ 50-60 ਕਿਲੋਮੀਟਰ ਦੀ ਤੇਜ਼ ਰਫ਼ਤਾਰ ਨਾਲ ਬਿਜਲੀ ਚਮਕੇਗੀ ਅਤੇ ਤੇਜ਼ ਹਵਾਵਾਂ ਚੱਲਣਗੀਆਂ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਹਾਦਸਾ! ਤੇਜ਼ ਰਫ਼ਤਾਰ ਕਾਰ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ, 3 ਲੋਕਾਂ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
