ਪੰਜਾਬ ’ਚ ਅਗਲੇ 4 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵਲੋਂ ‘ਯੈਲੋ ਅਲਰਟ’ ਜਾਰੀ
Friday, Aug 29, 2025 - 07:48 AM (IST)

ਜਲੰਧਰ/ਚੰਡੀਗੜ੍ਹ/ਹਾਜੀਪੁਰ/ਨੰਗਲ (ਪੁਨੀਤ, ਵਿਨੈ, ਜੋਸ਼ੀ, ਸੈਣੀ, ਗੁਰਭਾਗ) - ਪਿਛਲੇ ਕਈ ਦਿਨਾਂ ਤੋਂ ਪੰਜਾਬ 'ਚ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਕਈ ਇਲਾਕੇ ਹੜ੍ਹ ਦੀ ਲਪੇਟ 'ਚ ਆ ਗਏ ਹਨ। ਕਈ ਪਿੰਡਾਂ ਦੇ ਪਿੰਡ ਪਾਣੀ ਨੇ ਤਬਾਹ ਕਰ ਦਿੱਤੇ ਹਨ। ਲੋਕਾਂ ਦਾ ਘਰੋਂ ਬਾਹਰ ਜਾਣਾ ਵੀ ਮੁਸ਼ਕਿਲ ਹੋ ਗਿਆ। ਮੌਸਮ 'ਚ ਵੱਡੀ ਤਬਦੀਲੀ ਕਾਰਨ ਲੋਕਾਂ ਦੇ ਕਾਰੋਬਾਰ ਠੱਪ ਹੋ ਗਏ। ਯਾਨੀ ਕਿ ਵੱਡੀ ਗਿਣਤੀ 'ਚ ਲੋਕ ਪ੍ਰਭਾਵਿਤ ਹੋਏ ਹਨ। ਹਿਮਾਚਲ ਦੇ ਉਪਰਲੇ ਇਲਾਕਿਆਂ ਵਿਚ ਭਾਰੀ ਮੀਂਹ ਕਾਰਨ ਭਾਖੜਾ ਡੈਮ ਦੀ ਗੋਬਿੰਦ ਸਾਗਰ ਝੀਲ ਅਤੇ ਪੌਂਗ ਡੈਮ ਵਿਚ ਪਾਣੀ ਦਾ ਵਹਾਅ ਲਗਾਤਾਰ ਵਧ ਰਿਹਾ ਹੈ।
ਪੜ੍ਹੋ ਇਹ ਵੀ - ਇਸ ਵਾਰ ਪਵੇਗੀ ਕੜਾਕੇ ਦੀ ਠੰਡ ! ਹੋ ਗਈ ਵੱਡੀ ਭਵਿੱਖਬਾਣੀ
ਇਸ ਦੌਰਾਨ ਮੌਸਮ ਵਿਭਾਗ ਨੇ ਫਿਰ ਤੋਂ ਪੰਜਾਬ ਵਿਚ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ ਕਰ ਦਿੱਤਾ ਹੈ। ਵਿਭਾਗ ਵੱਲੋਂ ਜਾਰੀ ਅਲਰਟ ਅਨੁਸਾਰ 29 ਅਗਸਤ ਤੋਂ 1 ਸਤੰਬਰ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਦਰਮਿਆਨੇ ਤੋਂ ਭਾਰੀ ਮੀਂਹ ਪਵੇਗਾ, ਜਿਸ ਦੇ ਲਈ ‘ਯੈਲੋ ਅਲਰਟ’ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ 29 ਅਗਸਤ ਨੂੰ ਮੀਂਹ ਦੇ ਹਾਲਾਤ ਗੰਭੀਰ ਹੋ ਸਕਦੇ ਹਨ, ਕਿਉਂਕਿ ਪੰਜਾਬ 'ਚ ਅੱਜ ਭਾਰੀ ਮੀਂਹ ਪੈ ਸਕਦਾ ਹੈ।
ਪੜ੍ਹੋ ਇਹ ਵੀ - 'No ਹੈਲਮੇਟ, No ਪੈਟਰੋਲ', 1 ਸਤੰਬਰ ਤੋਂ ਇਸ ਸੂਬੇ 'ਚ ਬਿਨਾਂ ਹੈਲਮੇਟ ਵਾਲੇ ਲੋਕਾਂ ਨੂੰ ਨਹੀਂ ਮਿਲੇਗਾ ਪੈਟਰੋਲ
ਦੱਸ ਦੇਈਏ ਕਿ ਭਾਖੜਾ ਡੈਮ ਦਾ ਜਲ ਪੱਧਰ 1671.80 ਫੁੱਟ ਦਰਜ ਕੀਤਾ ਗਿਆ, ਜਦਕਿ ਪੌਂਗ ਡੈਮ ਦਾ ਜਲ ਪੱਧਰ ਖਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ ਹੈ, ਜਿਸ ਕਾਰਨ ਬੀ. ਬੀ. ਐੱਮ. ਬੀ. ਪ੍ਰਬੰਧਕਾਂ ਨੇ ਪੌਂਗ ਡੈਮ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਅੱਜ ਪੌਂਗ ਡੈਮ ਵਿਚੋਂ 1,04,989 ਕਿਊਸਿਕ ਪਾਣੀ ਬਿਆਸ ਦਰਿਆ ਵਿਚ ਛੱਡਿਆ ਹੈ। ਇਸ ਤੋਂ ਇਲਾਵਾ ਭਾਖੜਾ ਡੈਮ, ਪੌਂਗ ਡੈਮ ਅਤੇ ਪਠਾਨਕੋਟ ਵਿਚ ਮਾਧੋਪੁਰ ਹੈੱਡਵਰਕਸ ਤੋਂ ਲਗਾਤਾਰ ਪਾਣੀ ਛੱਡਣ ਕਾਰਨ ਫਿਰੋਜ਼ਪੁਰ, ਫਾਜ਼ਿਲਕਾ, ਕਪੂਰਥਲਾ, ਸੁਲਤਾਨਪੁਰ ਲੋਧੀ, ਤਰਨਤਾਰਨ, ਗੁਰਦਾਸਪੁਰ ਅਤੇ ਡੇਰਾ ਬਾਬਾ ਨਾਨਕ ਖੇਤਰਾਂ ਦੇ ਸੈਂਕੜੇ ਪਿੰਡਾਂ ਵਿਚ 7 ਫੁੱਟ ਤੱਕ ਪਾਣੀ ਭਰ ਗਿਆ ਹੈ।
ਪੜ੍ਹੋ ਇਹ ਵੀ - ਖ਼ੁਸ਼ਖਬਰੀ: ਹੁਣ ਹਰ ਮਹੀਨੇ 5000 ਰੁਪਏ ਮਿਲੇਗੀ ਬੁਢਾਪਾ ਪੈਨਸ਼ਨ!
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।