ਜ਼ਰੂਰੀ ਖ਼ਬਰ : ਪੰਜਾਬ ''ਚ ਅੱਜ ਹਾਈਵੇਅ ਜਾਮ ਨੂੰ ਲੈ ਕੇ ਲੋਕਾਂ ਨੂੰ ਮਿਲੀ ਵੱਡੀ ਰਾਹਤ
Monday, Aug 01, 2022 - 12:18 PM (IST)
ਲੁਧਿਆਣਾ (ਸੰਨੀ) : ਪੰਜਾਬ 'ਚ ਪਨਬੱਸ ਤੇ ਪੀ. ਆਰ. ਟੀ. ਸੀ. ਕਾਂਟਰੈਕਟ ਵਰਕਰਜ਼ ਯੂਨੀਅਨ ਵੱਲੋਂ ਇਕ ਅਗਸਤ ਮਤਲਬ ਕਿ ਅੱਜ ਹਾਈਵੇਅ ਬੰਦ ਕਰਨ ਦੀ ਯੋਜਨਾ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਹੁਣ ਯੂਨੀਅਨ ਦੇ ਮੁਲਾਜ਼ਮਾਂ ਵੱਲੋਂ ਸੋਮਵਾਰ ਨੂੰ ਸੂਬੇ 'ਚ ਨੈਸ਼ਨਲ ਹਾਈਵੇਅ ਜਾਮ ਨਹੀਂ ਕੀਤੇ ਜਾਣਗੇ। ਅਧਿਕਾਰੀਆਂ ਦੇ ਨਾਲ ਆਪਣੀਆਂ ਮੰਗਾਂ ਨੂੰ ਲੈ ਕੇ ਯੂਨੀਅਨ ਦੇ ਪੈਨਲ ਦੀ ਮੀਟਿੰਗ ਹੋਣ ਦੇ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਇਸ ਵਾਰ ਰੱਜ ਕੇ ਵਰ੍ਹਿਆ ਮਾਨਸੂਨ, 5 ਅਗਸਤ ਤੱਕ ਜਾਰੀ ਰਹੇਗਾ ਦੌਰ
ਮੀਟਿੰਗ 'ਚ ਕਈ ਮੁੱਦਿਆਂ ’ਤੇ ਸਹਿਮਤੀ ਬਣ ਚੁੱਕੀ ਹੈ ਅਤੇ ਆਗਾਮੀ ਮੀਟਿੰਗ 4 ਅਗਸਤ ਨੂੰ ਰੱਖੀ ਗਈ ਹੈ। ਯੂਨੀਅਨ ਦੀ ਮੰਗ ਹੈ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਡਿਊਟੀ ਤੋਂ ਫ਼ਾਰਗ ਮੁਲਾਜ਼ਮਾਂ ਨੂੰ ਬਹਾਲ ਕੀਤਾ ਜਾਵੇ, ਤਨਖ਼ਾਹ ਵਾਧਾ ਲਾਗੂ ਕੀਤਾ ਜਾਵੇ, ਕਿਲੋਮੀਟਰ ਸਕੀਮ ਬੱਸਾਂ ਦਾ ਟੈਂਡਰ ਰੱਦ ਕਰਕੇ ਮਹਿਕਮੇ ਦੀਆਂ ਬੱਸਾਂ ਪਾਈਆਂ ਜਾਣ, ਆਊਟਸੋਰਸਿੰਗ ਦੀ ਭਰਤੀ ਬੰਦ ਕੀਤੀ ਜਾਵੇ ਅਤੇ ਮਹਿਕਮਾ ਆਪ ਕਾਂਟਰੈਕਟ ਜਾਂ ਪੱਕੀ ਭਰਤੀ ਕਰੇ। ਯੂਨੀਅਨ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਇਨ੍ਹਾਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਫਿਰ ਸੰਘਰਸ਼ ਉਲੀਕਿਆ ਜਾਵੇਗਾ।
ਇਹ ਵੀ ਪੜ੍ਹੋ : ਸਦਨ ਦੀ ਕਾਰਵਾਈ ਛੱਡ ਪਹਿਲਾਂ ਕਿਸਾਨਾਂ ਦੇ ਮੁੱਦਿਆਂ 'ਤੇ ਹੋਵੇ ਚਰਚਾ : ਰਾਘਵ ਚੱਢਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ